ਰਾਹੁਲ ਗਾਂਧੀ ਪੰਜਾਬ ਕਾਂਗਰਸ ਦੀ ਨਵੀਂ ਗਠਿਤ ਟੀਮ ਨਾਲ ਕਰਨਗੇ ਮੁਲਾਕਾਤ
Published : Apr 11, 2022, 8:42 am IST
Updated : Apr 11, 2022, 8:42 am IST
SHARE ARTICLE
Rahul Gandhi
Rahul Gandhi

ਮੀਟਿੰਗ ਵਿਚ ਪੰਜਾਬ ਕਾਂਗਰਸ ਦੀ ਭਵਿੱਖ ਦੀ ਰਣਨੀਤੀ ਬਾਰੇ ਕੀਤੀ ਜਾਵੇਗੀ ਚਰਚਾ

 

 ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਨ ਆਸ਼ੂ ਅਤੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੂੰ ਕਲ੍ਹ ਸਵੇਰੇ ਰਾਹੁਲ ਗਾਂਧੀ ਮਿਲਣਗੇ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੀ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਹੋਵੇਗੀ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੀ ਟੀਮ ਵਿਚ ਕੁੱਝ ਹੋਰ ਨਿਯੁਕਤੀਆਂ ਹੋ ਸਕਦੀਆਂ ਹਨ।

 

Rahul Gandhi Rahul Gandhi

 

ਦੱਸ ਦੇਈਏ ਕਿ ਪੰਜ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਤੇ ਇਸ ਲਈ ਕਾਂਗਰਸ ਪਾਰਟੀ ਦੇ ਆਪਣੇ ਹੀ ਨੇਤਾਵਾਂ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਸੀ, ਜਿਸ ਕਾਰਨ ਸੋਨੀਆ ਗਾਂਧੀ ਵੱਲੋਂ ਸਿੱਧੂ ਨੂੰ ਅਸਤੀਫਾ ਦੇਣ ਲਈ ਕਹਿ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਪਰ ਹੁਣ ਰਾਜਾ ਵੜਿੰਗ ਨੂੰ ਇਹ ਵੱਡੀ ਜ਼ਿੰਮੇਵਾਰ ਸੌਂਪੀ ਗਈ ਹੈ। 

 

Rahul GandhiRahul Gandhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement