ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ : ਚੇਤਨ ਸਿੰਘ ਜੌੜਾਮਾਜਰਾ

By : KOMALJEET

Published : Apr 11, 2023, 8:45 pm IST
Updated : Apr 11, 2023, 8:45 pm IST
SHARE ARTICLE
BHAGWANT MANN GOVERNMENT COMMITTED TO WELFARE OF EX-SERVICEMEN: CHETAN SINGH JAURAMAJRA
BHAGWANT MANN GOVERNMENT COMMITTED TO WELFARE OF EX-SERVICEMEN: CHETAN SINGH JAURAMAJRA

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ: ਚੇਤਨ ਸਿੰਘ ਜੌੜਾਮਾਜਰਾ

ਚੇਤਨ ਸਿੰਘ ਜੌੜਾਮਾਜਰਾ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਕੇਂਦਰੀ ਸੈਨਿਕ ਬੋਰਡ ਦੀ ਮੀਟਿੰਗ ਵਿੱਚ ਸ਼ਾਮਲ ਹੋਏ
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਦੀ ਤਰਫੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਹੋਈ ਕੇਂਦਰੀ ਸੈਨਿਕ ਬੋਰਡ ਦੀ 31ਵੀਂ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਹ ਮੀਟਿੰਗ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਖ-ਵੱਖ ਰਾਜਾਂ ਦੇ ਮੰਤਰੀਆਂ, ਰੱਖਿਆ ਮੰਤਰਾਲੇ ਦੇ ਉੱਚ ਅਧਿਕਾਰੀਆਂ ਅਤੇ ਕੇਂਦਰੀ ਸੈਨਿਕ ਬੋਰਡ, ਸਬੰਧਤ ਰਾਜ ਸੈਨਿਕ ਬੋਰਡਾਂ ਦੇ ਹੋਰ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ।

ਇਸ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕ ਸਾਡੀ ਕੌਮੀ ਸੰਪਤੀ ਹਨ। ਉਨ੍ਹਾਂ ਕਿਹਾ ਕਿ ਮਾਤ ਭੂਮੀ ਦੀ ਰੱਖਿਆ, ਰਾਸ਼ਟਰ ਨਿਰਮਾਣ ਅਤੇ ਹੋਰ ਕਈ ਕੁਦਰਤੀ ਆਫ਼ਤਾਂ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਹੈ। ਕੋਵਿਡ-19 ਦੌਰਾਨ ਉਨ੍ਹਾਂ ਦੇ ਯੋਗਦਾਨ ਤੋਂ ਹਰ ਕੋਈ ਵਾਕਫ਼ ਹੈ। ਉਨ੍ਹਾਂ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਸ਼ਲਾਘਾ ਕੀਤੀ ਜੋ ਸਾਡੀਆਂ ਸਰਹੱਦਾਂ ਦੀ ਰਾਖੀ ਲਈ ਹਮੇਸ਼ਾ ਬਹਾਦਰੀ ਨਾਲ ਲੜੇ। ਰੱਖਿਆ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ

ਇਸ ਮੌਕੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ ਗਈ ਅਤੇ ਘੱਟ ਉਮਰ ਵਿੱਚ ਸੇਵਾਮੁਕਤ ਹੋਏ ਸਾਬਕਾ ਸੈਨਿਕਾਂ ਲਈ ਕੀਤੇ ਜਾਣ ਵਾਲੇ ਪੁਨਰਵਾਸ ਦੇ ਯਤਨਾਂ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਡੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਰੱਖਿਆ ਮੰਤਰੀ ਨੇ ਸਾਬਕਾ ਸੈਨਿਕ ਭਾਈਚਾਰੇ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। 

ਕੈਬਨਿਟ ਮੰਤਰੀ ਨੇ ਸਾਬਕਾ ਸੈਨਿਕਾਂ ਲਈ ਸਾਰੀਆਂ ਨੌਕਰੀਆਂ ਵਿੱਚ 13 ਫ਼ੀਸਦੀ ਰਾਖਵਾਂਕਰਨ ਪ੍ਰਦਾਨ ਕਰਨ ਤੋਂ ਇਲਾਵਾ ਉਨ੍ਹਾਂ ਲਈ ਵੱਖ-ਵੱਖ ਭਲਾਈ ਸਕੀਮਾਂ ਅਤੇ ਢੁੱਕਵਾਂ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਪੰਜਾਬ ਦੇ ਸਾਬਕਾ ਸੈਨਿਕਾਂ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਜੌੜਾਮਾਜਰਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੀ ਸੇਵਾ ਲਈ ਸਾਰੇ ਸਾਬਕਾ ਸੈਨਿਕਾਂ ਨੂੰ ਸਲਾਮ ਕਰਦੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement