ਖ਼ਬਰਾਂ |

ਤਾਜ਼ਾ |

ਲੁਧਿਆਣਾ 'ਚ ਕਾਰੋਬਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

By : GAGANDEEP

Published : Apr 11, 2023, 12:12 pm IST
Updated : Apr 11, 2023, 12:24 pm IST
SHARE ARTICLE
PHOTO
PHOTO

ਘਟਨਾ CCTV 'ਚ ਕੈਦ

 

ਲੁਧਿਆਣਾ: ਲੁਧਿਆਣਾ 'ਚ ਮਨੀ ਐਕਸਚੇਂਜਰ 'ਤੇ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਵਪਾਰੀ 'ਤੇ ਸੂਏ ਨਾਲ ਕਈ ਵਾਰ ਹਮਲਾ ਕੀਤਾ ਗਿਆ। ਮ੍ਰਿਤਕ ਆਪਣੀ ਐਕਟਿਵਾ 'ਤੇ ਜਾ ਰਿਹਾ ਸੀ। ਰਸਤੇ 'ਚ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ। ਬਦਮਾਸ਼ ਉਸ ਨੂੰ ਖੂਨ 'ਚ ਲੱਥ-ਪੱਥ  ਉਸ ਨੂੰ ਛੱਡ ਕੇ ਲੱਖਾਂ ਰੁਪਏ ਲੁੱਟ ਕੇ ਫਰਾਰ ਹੋ ਗਏ। ਬਾਅਦ 'ਚ ਲੋਕ ਉਸ ਨੂੰ ਹਸਪਤਾਲ ਲੈ ਗਏ ਪਰ ਉਸ ਦੀ ਮੌਤ ਹੋ ਚੁੱਕੀ ਸੀ।

 ਇਹ ਵੀ ਪੜ੍ਹੋ: ਸੋਨੀਪਤ 'ਚ ਸ਼ਰੇਆਮ ਗੁੰਡਾਗਰਦੀ, ਜ਼ਮਾਨਤ 'ਤੇ ਬਾਹਰ ਆਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ 

ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਮਨਜੀਤ ਸਮਾਰਟ ਐਕਸਚੇਂਜ ਦਾ ਕੰਮ ਕਰਦਾ ਸੀ। ਉਹ ਪਨੀਰ ਅਤੇ ਸਬਜ਼ੀ ਖਰੀਦਣ ਲਈ ਘਰੋਂ ਨਿਕਲਿਆ ਸੀ। ਦੱਸਿਆ ਗਿਆ ਹੈ ਕਿ ਜਦੋਂ ਬਦਮਾਸ਼ਾਂ ਨੇ ਮਨਜੀਤ 'ਤੇ ਹਮਲਾ ਕੀਤਾ ਤਾਂ ਉਸ ਨੇ ਲੋਕਾਂ ਨੂੰ ਮਦਦ ਦੀ ਅਪੀਲ ਵੀ ਕੀਤੀ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਹੋਣ ਕਾਰਨ ਕੋਈ ਵੀ ਉਨ੍ਹਾਂ ਨੂੰ ਬਚਾਉਣ ਨਹੀਂ ਆਇਆ।

 ਇਹ ਵੀ ਪੜ੍ਹੋ: ਸਾਰੇ ਸਕੂਲ ਅਤੇ ਵਿਦਿਅਕ ਅਦਾਰੇ ਵਿਦਿਆਰਥਣਾਂ ਨੂੰ ਮੁਫ਼ਤ ਮੁਹੱਈਆ ਕਰਵਾਉਣ 'ਸੈਨੇਟਰੀ ਪੈਡ'-ਸੁਪਰੀਮ ਕੋਰਟ

ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਕਤਲ ਦੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਬਦਮਾਸ਼ ਪਹਿਲਾਂ ਦੋ ਐਕਟਿਵਾ 'ਤੇ ਸਵਾਰ ਹੋ ਕੇ ਆਏ ਸਨ। ਉਹਨਾਂ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement