
ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਸਰਕਾਰ: ਕਿੱਕੀ ਢਿੱਲੋਂ
ਕਿਹਾ: ਕਾਂਗਰਸ ਤੋਂ ਉਧਾਰੇ ਉਮੀਦਵਾਰ ਲੈ ਰਹੀਆਂ ਵਿਰੋਧੀ ਪਾਰਟੀਆਂ
ਫਰੀਦਕੋਟ: ਹਲਕਾ ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਕੋਲੋਂ ਅੱਜ ਵਿਜੀਲੈਂਸ ਵਿਭਾਗ ਨੇ ਕਰੀਬ ਇਕ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਵਿਜੀਲੈਂਸ ਨੇ ਕਿੱਕੀ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਤਲਬ ਕੀਤਾ ਸੀ। ਇਸ ਪਹਿਲਾਂ ਵੀ ਵਿਜੀਲੈਂਸ ਵੱਲੋਂ ਦੋ ਵਾਰ ਸਾਬਕਾ ਵਿਧਾਇਕ ਕੋਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ
ਪੇਸ਼ੀ ਤੋਂ ਬਾਅਦ ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਉਹਨਾਂ ਨੇ ਵਿਜੀਲੈਂਸ ਨੂੰ ਜ਼ਰੂਰੀ ਰਿਕਾਰਡ ਮੁਹੱਈਆ ਕਰਵਾਏ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਆਮਦਨ ਸਬੰਧੀ ਵੇਰਵੇ ਸਭ ਦੇ ਸਾਹਮਣੇ ਹਨ। ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਵਿਚ ਸਰਕਾਰ ਦੀ ਮਨਸ਼ਾ ਜੱਗ ਜਾਹਰ ਹੈ। ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਜ਼ਿਮਨੀ ਚੋਣ: ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਨੇ ਡਾ. ਸੁਖਵਿੰਦਰ ਸੁੱਖੀ ਨੂੰ ਐਲਾਨਿਆ ਉਮੀਦਵਾਰ
ਇਕ ਹੋਰ ਸਵਾਲ ਦੇ ਜਵਾਬ ਵਿਚ ਸਾਬਕਾ ਵਿਧਾਇਕ ਨੇ ਕਿਹਾ ਕਿ ਇਹਨੀਂ ਦਿਨੀਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਕਾਗਰਸ ਤੋਂ ਡਰ ਲੱਗ ਰਿਹਾ। ਇਸੇ ਲਈ ਹਰੇਕ ਪਾਰਟੀ ਦੀ ਗੱਲ ਕਾਂਗਰਸ ਤੋਂ ਸ਼ੁਰੂ ਹੋ ਕੇ ਕਾਂਗਰਸ ’ਤੇ ਆ ਕੇ ਹੀ ਖਤਮ ਹੋ ਰਹੀ ਹੈ। ਉਹਨਾਂ ਕਿਹਾ ਕਿ ਦੂਜੀਆਂ ਪਾਰਟੀਆਂ ਨੂੰ ਆਪਣੇ ਵੱਲ ਧਿਆਨ ਦੇਣਾ ਚਾਹੀਦਾ ਹੈ, ਕਾਂਗਰਸ ਇਕਜੁੱਟ ਹੈ ਅਤੇ ਮਜ਼ਬੂਤੀ ਨਾਲ ਵਿਰੋਧੀ ਧਿਰ ਦੀ ਭੂਮਿਕਾ ਨਿਭਾਅ ਰਹੀ ਹੈ। ਉਹਨਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿਚ ਕਾਂਗਰਸ ਰਿਕਾਰਡ ਪ੍ਰਦਰਸ਼ਨ ਕਰੇਗੀ।
ਇਹ ਵੀ ਪੜ੍ਹੋ: ਵਕੀਲ ਦੇ ਸਵਾਲ 'ਤੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੂੰ ਆਇਆ ਗੁੱਸਾ! ਕਿਹਾ - ਮੇਰੇ ਨਾਲ ਚਲਾਕੀ ਨਾ ਖੇਡੋ
ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿੱਕੀ ਢਿੱਲੋਂ ਨੇ ਕਿਹਾ ਕਿ ਉਹਨਾਂ ਕੋਲ ਤਾਂ ਚੋਣਾਂ ਲਈ ਆਪਣੇ ਉਮੀਦਵਾਰ ਵੀ ਨਹੀਂ ਹਨ, ਉਹ ਕਾਂਗਰਸ ਤੋਂ ਉਧਾਰੇ ਉਮੀਦਵਾਰ ਲੈ ਰਹੇ ਹਨ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਾਂਗਰਸ ਕਿੰਨੀ ਮਜ਼ਬੂਤ ਪਾਰਟੀ ਹੈ।