
ਖ਼ਾਲਸਾ ਸਾਜਨਾ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸ੍ਰੀ ਅਨੰਦਪੁਰ ਸਾਹਿਬ (ਸੰਦੀਪ ਸ਼ਰਮਾ) : ਵਿਸਾਖੀ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਜਿਥੇ ਉਨ੍ਹਾਂ ਨੇ ਖਾਲਸਾ ਸਾਜਨਾ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ: ਟੀਐਮਸੀ ਸਾਂਸਦ ਲੁਈਜਿਨਹੋ ਫਲੇਰੋ ਨੇ ਦਿੱਤਾ ਅਸਤੀਫ਼ਾ
ਇਸ ਮੌਕੇ ਆਈ ਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਦੇ ਮੌਕੇ ਸੰਗਤਾਂ ਦੀ ਸਹੂਲਤ ਲਈ ਸ਼ਹਿਰ ਵਿਚ ਸੁਰੱਖਿਆ ਦੇ ਪ੍ਰਬੰਧ ਪੁਖਤਾ ਕੀਤੇ ਗਏ ਹਨ।
ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ੍ਰੀ ਆਨੰਦਪੁਰ ਸਾਹਿਬ ਪੁੱਜਣ ਵਾਲੀਆ ਸੰਗਤਾਂ ਨੂੰ ਪੁਲਿਸ ਅਧਿਕਾਰੀਆਂ ਨੇ ਨਮਰਤਾ ਨਾਲ ਜਾਬਤੇ ਵਿੱਚ ਰਹਿ ਕੇ ਗੁਰੂਘਰਾਂ ਵਿਚ ਨਤਮਸਤਕ ਹੋਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਹੁੱਲੜਬਾਜ਼ਾਂ ਤੇ ਸ਼ੋਰ ਸ਼ਰਾਬਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਗੱਲ ਵੀ ਕਹੀ ਗਈ ਹੈ।