ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਲਾਲਜੀਤ ਸਿੰਘ ਭੁੱਲਰ ਸਰਕਾਰੀ ਬਾਲ ਘਰ ਦਾ ਰੱਖਿਆ ਨੀਂਹ ਪੱਥਰ
Published : Apr 11, 2023, 7:33 pm IST
Updated : Apr 11, 2023, 7:33 pm IST
SHARE ARTICLE
DR. BALJIT KAUR AND LALJIT BHULLAR LAY FOUNDATION STONE OF GOVT CHILDREN HOME
DR. BALJIT KAUR AND LALJIT BHULLAR LAY FOUNDATION STONE OF GOVT CHILDREN HOME

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਹਨ ਬਹੁਪੱਖੀ ਉਪਰਾਲੇ- ਡਾ. ਬਲਜੀਤ ਕੌਰ

 

ਚੰਡੀਗੜ੍ਹ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪਿੰਡ ਉਸਮਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਲੱਗਭੱਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਕਨਾਲਾਂ ਵਿੱਚ ਬਣਨ ਵਾਲੇ ਸਰਕਾਰੀ ਬਾਲ ਘਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਬਹੁਪੱਖੀ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਨਰਮਾ ਕਿਸਾਨਾਂ ਨੂੰ 15 ਅਪਰੈਲ ਤੋਂ ਮਿਲੇਗਾ ਨਹਿਰੀ ਪਾਣੀ: ਵਿਜੈ ਕੁਮਾਰ ਜੰਜੂਆ 

ਉਹਨਾਂ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੱਚਿਆਂ ਦੀ ਸੁਰੱਖਿਆ ਤੇ ਭਲਾਈ ਲਈ, ਬਾਲ ਸੁਰੱਖਿਆ ਸਕੀਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ 0 ਤੋਂ 18 ਸਾਲ ਤੱਕ ਦੇ ਲੋੜਵੰਦ ਬੱਚਿਆਂ ਦੀ ਸਹੀ ਦੇਖਭਾਲ, ਸੁਰੱਖਿਆ, ਵਿਕਾਸ, ਇਲਾਜ ਅਤੇ ਸਮਾਜ ਵਿੱਚ ਮੁੜ ਵਸੇਬਾ ਕਰਨਾ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵੇਨਾਇਲਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ ਐਕਟ 2015 ਅਧੀਨ ਰਾਜ ਵਿੱਚ 07 ਸਰਕਾਰੀ ਬਾਲ ਘਰ ਚਲਾਏ ਜਾ ਰਹੇ ਹਨ।ਇਹ ਬਾਲ ਘਰ ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਸਥਾਪਿਤ ਹਨ। ਇਹਨਾਂ ਬਾਲ ਘਰਾਂ ਵਿੱਚ ਅਨਾਥ, ਬੇਸਹਾਰਾ ਅਤੇ ਸਪੁਰਦ ਕੀਤੇ ਬੱਚਿਆਂ ਨੂੰ ਰੱਖਣ ਦਾ ਉਪਬੰਧ ਹੈ। ਇਹਨਾਂ ਬਾਲ ਘਰਾਂ ਵਿੱਚ 238 ਬੱਚੇ ਰਹਿ ਰਹੇ ਹਨ।

ਇਹ ਵੀ ਪੜ੍ਹੋ: ਕੌਮੀ ਪਾਰਟੀ ਬਣੀ AAP: ਅਰਵਿੰਦ ਕੇਜਰੀਵਾਲ ਬੋਲੇ, “ਅੱਜ ਸਿਸੋਦੀਆ ਅਤੇ ਜੈਨ ਸਾਬ੍ਹ ਦੀ ਯਾਦ ਆ ਰਹੀ”  

ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਈ ਵੀ ਸਰਕਾਰੀ ਜਾਂ ਗੈਰ ਸਰਕਾਰੀ ਬਾਲ ਘਰ ਨਾ ਹੋਣ ਕਰਕੇ ਸਰਕਾਰ ਵੱਲੋਂ 50 ਦੀ ਸਮਰੱਥਾ ਵਾਲਾ ਲੜਕਿਆਂ ਲਈ ਬਾਲ ਘਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਬਾਲ ਘਰ ਵਿੱਚ ਲੋੜਵੰਦ ਤੇ ਬੇਸਹਾਰਾ ਬੱਚਿਆਂ ਦੇ ਰਹਿਣ-ਸਹਿਣ ਲਈ ਇਮਾਰਤ ਦਾ ਨਿਰਮਾਣ ਕਰਨ ਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਲਈ ਲੱਗਭੱਗ 05 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਬਾਲ ਘਰ ਵਿੱਚ ਬੱਚਿਆਂ ਦੇ ਰਹਿਣ-ਸਹਿਣ, ਖਾਣ-ਪੀਣ, ਪੜਾਈ, ਸਿਹਤ ਸੁਵਿਧਾਵਾਂ ਅਤੇ ਸਰਬਪੱਖੀ ਵਿਕਾਸ ਲਈ ਲੋੜੀਂਦੀਆਂ ਸਹੂਲਤਾਂ ਮੁਫ਼ਤ ਉਪਲੱਬਧ ਕਰਵਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਲੋੜਵੰਦ ਬੱਚਾ ਸੁਰੱਖਿਆ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ: 5 ਕਿਸਾਨ ਯੂਨੀਅਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਭੇਜਿਆ ਮੰਗ ਪੱਤਰ

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਮਾਜਿਕ ਕੁਰੀਤੀਆਂ ਦਾ ਸ਼ਿਕਾਰ ਅਨਾਥ ਤੇ ਬੇਸਹਾਰਾ ਬੱਚਿਆਂ ਦੀ ਸੁਰੱਖਿਅਤ ਦੇਖਭਾਲ ਲਈ ਬਾਲ ਘਰ ਸਾਡੇ ਇਲਾਕੇ ਦੀ ਬਹੁਤ ਸਮੇਂ ਤੋਂ ਮੰਗ ਸੀ। ਉਹਨਾਂ ਕਿਹਾ ਕਿ ਇਸ ਬਾਲ ਘਰ ਦੇ ਬਣਨ ਨਾਲ ਇਲਾਕੇ ਦੇ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਰਹਿਣ-ਸਹਿਣ, ਖਾਣ-ਪੀਣ ਅਤੇ ਪੜਾਈ ਆਦਿ ਦੀ ਮੁਫ਼ਤ ਸਹੂਲਤ ਮਿਲੇਗੀ ਤਾਂ ਜੋ ਉਹ ਸਮਾਜ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ। ਉਹਨਾਂ ਕਿਹਾ ਕਿ ਇਸ ਬਾਲ ਘਰ ਦੀ ਦੋ ਮੰਜ਼ਿਲਾਂ ਇਮਾਰਤ ਦੀ ਉਸਾਰੀ ਕਰਕੇ ਜਲਦ ਹੀ ਇਲਾਕੇ ਦੇ ਲੋਕਾਂ ਦੇ ਸਪੁਰਦ ਕੀਤੀ ਜਾਵੇਗੀ ਤਾਂ ਜੋ ਅਨਾਥ ਤੇ ਬੇਸਹਾਰਾ ਬੱਚੇ ਇੱਥੇ ਰਹਿ ਕੇ ਆਪਣਾ ਜੀਵਨ ਬਸਰ ਕਰ ਸਕਣ।

ਇਹ ਵੀ ਪੜ੍ਹੋ: ਟੀਐਮਸੀ ਸਾਂਸਦ ਲੁਈਜਿਨਹੋ ਫਲੇਰੋ ਨੇ ਦਿੱਤਾ ਅਸਤੀਫ਼ਾ

ਉਹਨਾਂ ਕਿਹਾ ਕਿ ਬੱਚਿਆਂ ਦੀ 18 ਸਾਲ ਦੀ ਉਮਰ ਤੱਕ ਦਾ ਸਾਰਾ ਖਰਚ ਸਰਕਾਰ ਵੱਲੋਂ ਕੀਤਾ ਜਾਵੇਗਾ ਅਤੇ 18 ਸਾਲ ਤੋਂ ਬਾਅਦ ਬੱਚੇ ਆਤਮ ਨਿਰਭਰ ਹੋ ਕੇ ਸਮਾਜ ਵਿੱਚ ਆਪਣਾ ਮੁੜ ਵਸੇਬਾ ਕਰਨ ਦੇ ਕਾਬਲ ਬਣ ਸਕਣਗੇ। ਇਸ ਉਪਰੰਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਲਾਲਜੀਤ ਸਿੰਘ ਭੁੱਲਰ ਵੱਲੋਂ ਆਂਗਣਵਾੜੀ ਵਰਕਰਾਂ ਦੀ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਸਰਕਾਰ ਵੱਲੋਂ ਉਹਨਾਂ ਦੀ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਮਾਵਾਂ ਤੇ ਨਵ-ਜਨਮੇਂ ਬੱਚਿਆਂ ਨੂੰ ਪੋਸ਼ਣ ਕਿੱਟਾਂ ਤੇ ਬੇਬੀ ਸੂਟ ਵੀ ਵੰਡੇ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement