ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਭੇਜਿਆ ਸੰਮਨ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਹੋਵੇਗੀ ਪੁੱਛਗਿੱਛ
Published : Apr 11, 2023, 11:23 am IST
Updated : Apr 11, 2023, 11:26 am IST
SHARE ARTICLE
Punjab Vigilance summons Charanjit Singh Channi in DA case
Punjab Vigilance summons Charanjit Singh Channi in DA case

ਬੁੱਧਵਾਰ (12 ਅਪ੍ਰੈਲ) ਨੂੰ ਸਵੇਰੇ 10 ਵਜੇ ਹੋਵੇਗੀ ਪੁੱਛਗਿੱਛ

 

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੁੱਛਗਿੱਛ ਲਈ ਤਲਬ ਕੀਤਾ ਹੈ। ਉਹਨਾਂ ਨੂੰ ਬੁੱਧਵਾਰ (12 ਅਪ੍ਰੈਲ) ਨੂੰ ਸਵੇਰੇ 10 ਵਜੇ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: ਸਾਰੇ ਸਕੂਲ ਅਤੇ ਵਿਦਿਅਕ ਅਦਾਰੇ ਵਿਦਿਆਰਥਣਾਂ ਨੂੰ ਮੁਫ਼ਤ ਮੁਹੱਈਆ ਕਰਵਾਉਣ 'ਸੈਨੇਟਰੀ ਪੈਡ'-ਸੁਪਰੀਮ ਕੋਰਟ 

ਵਿਜੀਲੈਂਸ ਬਿਊਰੋ ਵੱਲੋਂ ਚੰਨੀ ਤੋਂ ਇਹ ਪਹਿਲੀ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਚੰਨੀ ਖਿਲਾਫ ਲੁੱਕਆਊਟ ਸਰਕੂਲਰ (LOC) ਵੀ ਜਾਰੀ ਕੀਤਾ ਜਾ ਚੁੱਕਿਆ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਸਾਬਕਾ ਸੀਐਮ ਚੰਨੀ ਦੀ ਜਾਇਦਾਦ ਬਾਰੇ ਵਿਸਥਾਰਤ ਰਿਪੋਰਟ ਤਿਆਰ ਕਰ ਲਈ ਗਈ ਹੈ। ਜਦੋਂ ਉਹ ਬਿਊਰੋ ਦੇ ਸਾਹਮਣੇ ਪੇਸ਼ ਹੋਣਗੇ ਤਾਂ ਉਹਨਾਂ ਦੀ ਮਾਲਕੀ ਵਾਲੀ ਜਾਇਦਾਦ ਦੀ ਸੂਚੀ ਮੰਗੀ ਜਾਵੇਗੀ ਅਤੇ ਵਿਸਤ੍ਰਿਤ ਰਿਪੋਰਟ ਨਾਲ ਉਸ ਨੂੰ ਮਿਲਾਇਆ ਜਾਵੇਗਾ।

ਇਹ ਵੀ ਪੜ੍ਹੋ: ਸੋਨੀਪਤ 'ਚ ਸ਼ਰੇਆਮ ਗੁੰਡਾਗਰਦੀ, ਜ਼ਮਾਨਤ 'ਤੇ ਬਾਹਰ ਆਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ 7 ਮਾਰਚ ਨੂੰ ਚਰਨਜੀਤ ਸਿੰਘ ਚੰਨੀ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਸੀ। ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਚੰਨੀ ਨੇ ਇਕ ਵੀਡੀਓ ਜਾਰੀ ਕੀਤਾ। ਇਸ 'ਚ ਕਿਹਾ ਗਿਆ ਸੀ ਕਿ ਉਹਨਾਂ ਨੇ ਅਮਰੀਕਾ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਖੰਡ ਦੀ ਮਿਠਾਸ 'ਤੇ ਪੈ ਸਕਦੀ ਹੈ ਮਹਿੰਗਾਈ, ਐਕਸ-ਮਿਲ ਦੀਆਂ ਕੀਮਤਾਂ 'ਚ 200 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ

ਇਸ ਦੇ ਨਾਲ ਹੀ ਚੰਨੀ ਨੇ ਕਿਹਾ ਸੀ ਕਿ ਮੈਂ ਡਰਨ ਵਾਲਿਆਂ ਵਿਚੋਂ ਨਹੀਂ ਹਾਂ ਤੇ ਪੰਜਾਬ ਛੱਡ ਕੇ ਕਿਧਰੇ ਨਹੀਂ ਜਾ ਰਿਹਾ ਹਾਂ। ਉਹਨਾਂ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਹਰ ਕਿਸਮ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ। ਸੂਤਰਾਂ ਅਨੁਸਾਰ ਵਿਜੀਲੈਂਸ ਬਿਊਰੋ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ, ਉਹਨਾਂ ਦੇ ਭਰਾਵਾਂ ਅਤੇ ਪਰਿਵਾਰਕ ਮੈਂਬਰਾਂ ਦੀਆਂ ਜਾਇਦਾਦਾਂ ਦੀ ਜਾਂਚ ਕੀਤੀ ਜਾ ਰਹੀ ਸੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement