
ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਚੰਡੀਗੜ੍ਹ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਹੁਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਵੀ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਅਜਾਇਬ ਘਰ ਲੋਕਾਂ ਨੂੰ ਕੀਤਾ ਸਮਰਪਿਤ
ਸਿਮਰਨਜੀਤ ਸਿੰਘ ਮਾਨ ਨੇ ਗੁਰਜੰਟ ਸਿੰਘ ਕੱਟੂ ਨੂੰ ਜਲੰਧਰ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ । ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ।
ਇਹ ਵੀ ਪੜ੍ਹੋ: ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਕਾਂਗਰਸ ਵੱਲੋਂ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ, ਜਦਕਿ ਅਕਾਲੀ ਦਲ-ਬਸਪਾ ਗਠਜੋੜ ਨੇ ਡਾ. ਸੁਖਵਿੰਦਰ ਸੁੱਖੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਭਾਜਪਾ ਵੱਲੋਂ ਅਜੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ।