ਸੁਨਾਮ-ਲਹਿਰਾਗਾਗਾ ਸੜਕ ’ਤੇ ਵਾਪਰਿਆ ਭਿਆਨਕ ਹਾਦਸਾ, ਛੁੱਟੀ 'ਤੇ ਆਏ ਫ਼ੌਜੀ ਦੀ ਹੋਈ ਮੌਤ ਤੇ ਦੋਸਤ ਗੰਭੀਰ ਜ਼ਖ਼ਮੀ 

By : KOMALJEET

Published : Apr 11, 2023, 8:40 pm IST
Updated : Apr 11, 2023, 8:40 pm IST
SHARE ARTICLE
Inderpreet Singh (file photo)
Inderpreet Singh (file photo)

ਪਰਿਵਾਰ ਨੇ ਨਮ ਅੱਖਾਂ ਨਾਲ ਕੀਤਾ ਪੁੱਤ ਦਾ ਅੰਤਿਮ ਸਸਕਾਰ 

ਦਰੱਖਤ ਨਾਲ ਟਕਰਾਈ ਬੇਕਾਬੂ ਹੋਈ ਕਾਰ

ਸੁਨਾਮ :ਸੁਨਾਮ-ਲਹਿਰਾਗਾਗਾ ਸੜਕ ’ਤੇ ਭਿਆਨਕ ਹਾਦਸਾ ਵਾਪਰਿਆ ਜਿਸ ਵਿਚ ਇੱਕ ਫ਼ੌਜੀ ਜਵਾਨ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿਚ ਇੱਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋਇਆ ਹੈ। ਮ੍ਰਿਤਕ ਇੰਦਰਪ੍ਰੀਤ ਸਿੰਘ ਫ਼ੌਜ ਦੀ 22 ਸਿੱਖ ਰੈਜੀਮੈਂਟ ’ਚ ਸੇਵਾ ਕਰ ਰਿਹਾ ਸੀ।

ਜਾਣਕਾਰੀ ਅਨੁਸਾਰ ਇੰਦਰਪ੍ਰੀਤ ਸਿੰਘ (22) ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਮਾਡਲ ਟਾਊਨ-1 ਆਪਣੇ ਦੋਸਤ ਗੁਰਵਿੰਦਰ ਸਿੰਘ ਸਮੇਤ ਪਟਿਆਲਾ ਤੋਂ ਵਾਪਸ ਪਰਤਣ ਉਪਰੰਤ ਦੂਜੇ ਸਾਥੀਆਂ ਨੂੰ ਛੱਡ ਕੇ ਆ ਰਿਹਾ ਸੀ। ਰਸਤੇ ਵਿਚ ਸੁਨਾਮ-ਲਹਿਰਾਗਾਗਾ ਸੜਕ ’ਤੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਜਾ ਟਕਰਾਈ। ਇਹ ਹਾਦਸਾ ਕਿ ਸਵੇਰੇ ਕਰੀਬ 3 ਕੁ ਵਜੇ ਵਾਪਰਿਆ ਹੈ। 

ਇਸ ਭਿਆਨਕ ਹਾਦਸੇ ਵਿਚ ਇੰਦਰਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਦੋਸਤ ਗੁਰਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਧਰ ਪੁਲਿਸ ਵਲੋਂ ਮ੍ਰਿਤਕ ਦੇ ਪਿਤਾ ਗੁਰਪ੍ਰੀਤ ਸਿੰਘ ਦੇ ਬਿਆਨ ’ਤੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। 

ਪੋਸਟਮਾਰਟਮ ਦੇ ਬਾਅਦ ਇੰਦਰਪ੍ਰੀਤ ਸਿੰਘ ਦੀ ਦੇਹ ਪਰਿਵਾਰ ਹਵਾਲੇ ਕਰ ਦਿੱਤੀ ਗਈ ਹੈ। ਇੰਦਰਪ੍ਰੀਤ ਦੀ ਹੋਈ ਇਸ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਵੱਡਾ ਝਟਕਾ ਲੱਗਾ ਹੈ। ਨੌਜਵਾਨ ਫ਼ੌਜੀ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।  

SHARE ARTICLE

ਏਜੰਸੀ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement