Lok Sabha Elections: ਫਰੀਦਕੋਟ ਤੋਂ ਚੋਣ ਮੈਦਾਨ ਵਿਚ ਉਤਰਨਗੇ ਬੇਅੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਖਾਲਸਾ
Published : Apr 11, 2024, 10:41 am IST
Updated : Apr 11, 2024, 10:41 am IST
SHARE ARTICLE
Beant Singh’s son Sarabjeet Singh Khalsa to contest from Faridkot
Beant Singh’s son Sarabjeet Singh Khalsa to contest from Faridkot

ਸਰਬਜੀਤ (45) ਨੇ ਇਸ ਤੋਂ ਪਹਿਲਾਂ 2004 ਵਿਚ ਬਠਿੰਡਾ ਤੋਂ ਲੋਕ ਸਭਾ ਚੋਣ ਲੜੀ ਸੀ ਅਤੇ 1,13,490 ਵੋਟਾਂ ਹਾਸਲ ਕੀਤੀਆਂ ਸਨ।

Lok Sabha Elections:  ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹਤਿਆ ਵਿਚ ਸ਼ਾਮਲ ਬੇਅੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਖਾਲਸਾ ਆਜ਼ਾਦ ਉਮੀਦਵਾਰ ਵਜੋਂ ਫਰੀਦਕੋਟ (ਰਾਖਵੇਂ) ਸੰਸਦੀ ਹਲਕੇ ਤੋਂ ਲੋਕ ਸਭਾ ਚੋਣ ਲੜਨ ਦਾ ਦਾਅਵਾ ਕੀਤਾ ਹੈ। ਸਰਬਜੀਤ (45) ਨੇ ਇਸ ਤੋਂ ਪਹਿਲਾਂ 2004 ਵਿਚ ਬਠਿੰਡਾ ਤੋਂ ਲੋਕ ਸਭਾ ਚੋਣ ਲੜੀ ਸੀ ਅਤੇ 1,13,490 ਵੋਟਾਂ ਹਾਸਲ ਕੀਤੀਆਂ ਸਨ।

ਇਸ ਤੋਂ ਇਲਾਵਾ ਉਨ੍ਹਾਂ 2007 ਵਿਚ ਬਰਨਾਲਾ ਜ਼ਿਲ੍ਹੇ ਦੇ ਭਦੌੜ ਤੋਂ ਵਿਧਾਨ ਸਭਾ ਚੋਣ ਵੀ ਲੜੀ ਸੀ ਅਤੇ 15,702 ਵੋਟਾਂ ਹਾਸਲ ਕੀਤੀਆਂ ਸਨ। ਉਨ੍ਹਾਂ ਦੇ ਮਾਤਾ ਬਿਮਲ ਕੌਰ ਖਾਲਸਾ 1989 ਵਿਚ ਰੋਪੜ ਤੋਂ ਕਰੀਬ 4,24,010 ਵੋਟਾਂ ਲੈ ਕੇ ਸੰਸਦ ਮੈਂਬਰ ਬਣੀ ਸੀ ਅਤੇ ਦਾਦਾ ਸੁੱਚਾ ਸਿੰਘ 1989 ਵਿਚ 3,16,979 ਵੋਟਾਂ ਲੈ ਕੇ ਬਠਿੰਡਾ ਤੋਂ ਸੰਸਦ ਮੈਂਬਰ ਬਣੇ ਸਨ। ਬਾਰ੍ਹਵੀਂ ਜਮਾਤ ਪਾਸ ਸਰਬਜੀਤ ਨੇ ਦਸਿਆ ਕਿ ਉਨ੍ਹਾਂ ਦਾ ਪਰਿਵਾਰ ਚੰਡੀਗੜ੍ਹ ਨੇੜੇ ਮਲੋਆ ਪਿੰਡ ਦਾ ਰਹਿਣ ਵਾਲਾ ਹੈ।

ਇਸ ਹਲਕੇ ਤੋਂ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਭਾਜਪਾ ਅਤੇ ਅਦਾਕਾਰ-ਗਾਇਕ ਕਰਮਜੀਤ ਅਨਮੋਲ ‘ਆਪ’ ਦੇ ਉਮੀਦਵਾਰ ਹਨ। ਅਕਾਲੀ ਦਲ ਅਤੇ ਕਾਂਗਰਸ ਨੇ ਅਜੇ ਤਕ ਅਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਲੋਕ ਗਾਇਕ ਮੁਹੰਮਦ ਸਦੀਕ ਹਲਕੇ ਵਿਚ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਹਨ।

ਭਾਈ ਬੇਅੰਤ ਸਿੰਘ ਦੇ ਸਪੁੱਤਰ ਨੂੰ ਪਾਰਲੀਮੈਂਟ ਵਿਚ ਭੇਜਣ ਲਈ ਹੋਵੇ ਪੰਥਕ ਏਕਤਾ : ਭਾਈ ਮਾਝੀ

ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਚੁੱਕੇ ਸਰਬਜੀਤ ਸਿੰਘ ਮਲੋਆ ਦੇ ਹੱਕ ਵਿਚ ਨਿਤਰਦਿਆਂ ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਮੁੱਖ ਸੇਵਾਦਾਰ ‘ਦਰਬਾਰ-ਏ-ਖ਼ਾਲਸਾ’ ਨੇ ਫ਼ਰੀਦਕੋਟ ਦੇ ਸਮੂਹ ਵੋਟਰਾਂ ਨੂੰ ਰਾਜਨੀਤਕ ਵਖਰੇਵਿਆਂ ਤੋਂ ਉਪਰ ਉਠ ਕੇ ਸਰਬਜੀਤ ਸਿੰਘ ਖ਼ਾਲਸਾ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਆਖਿਆ, “ਜੇਕਰ ਭਾਈ ਬੇਅੰਤ ਸਿੰਘ ਅਤੇ ਭਾਈ ਸਤਵੰਤ ਸਿੰਘ, ਇੰਦਰਾ ਗਾਂਧੀ ਨੂੰ ਸੋਧਾ ਨਾ ਲਾਉਂਦੇ ਤਾਂ ਇੰਦਰਾ ਗਾਂਧੀ ਨੇ ਅਪ੍ਰੇਸ਼ਨ ਸ਼ਾਂਤੀ ਦੇ ਨਾਂਅ ’ਤੇ ਸਿੱਖਾਂ ਦੀ ਨਸਲਕੁਸ਼ੀ ਲਈ ਯੋਜਨਾ ਬਣਾਈ ਹੋਈ ਸੀ ਜਿਸ ਬਾਰੇ ਭਾਈ ਬੇਅੰਤ ਸਿੰਘ ਨੂੰ ਆਰ.ਕੇ. ਧਵਨ ਰਾਹੀਂ ਪਤਾ ਲੱਗ ਗਿਆ ਸੀ”।

ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ’ਤੇ ਹਮਲਾ ਕਰਨ, ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਵਾਉਣ ਅਤੇ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਉਣ ਆਈ ਸੰਗਤ ਨੂੰ ਸ਼ਹੀਦ ਕਰਵਾਉਣ ਵਾਲੀ ਇੰਦਰਾ ਗਾਂਧੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਕੌਮੀ ਯੋਧਿਆਂ ’ਤੇ ਸਮੁੱਚਾ ਸਿੱਖ ਜਗਤ ਮਾਣ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੱਖ-ਵੱਖ ਰਾਜਨੀਤਕ ਪਾਰਟੀਆਂ ਫ਼ਰੀਦਕੋਟ ਤੋਂ ਗਵੱਈਆਂ ਨੂੰ ਲੋਕ ਸਭਾ ਲਈ ਉਮੀਦਵਾਰ ਬਣਾ ਰਹੀਆਂ ਹਨ, ਉਥੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸਪੁੱਤਰ ਸਰਬਜੀਤ ਸਿੰਘ ਖ਼ਾਲਸਾ ਆਜ਼ਾਦ ਤੌਰ ’ਤੇ ਚੋਣ ਲੜਨਗੇ।

ਭਾਈ ਮਾਝੀ ਨੇ ਬਿਨਾਂ ਕਿਸੇ ਦਾ ਨਾਮ ਲਿਆ ਆਖਿਆ ਕਿ ਜੋ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਸਿਆਸਤ ਕਰਦੇ ਹਨ ਅਤੇ ਪੰਥ ਖ਼ਤਰੇ ਵਿਚ ਹੈ, ਦਾ ਕਹਿ ਕੇ ਵੋਟਾਂ ਬਟੋਰਨ ਤੋਂ ਸੰਕੋਚ ਨਹੀਂ ਕਰਦੇ। ਉਨ੍ਹਾਂ ਲਈ ਅੱਜ ਪ੍ਰੀਖਿਆ ਦੀ ਘੜੀ ਹੀ ਨਹੀਂ ਬਲਕਿ ਇਕ ਚੁਨੌਤੀ ਵੀ ਹੈ ਕਿ ਉਹ ਹਰ ਤਰ੍ਹਾਂ ਦੀ ਸਿਆਸੀ ਪਾਰਟੀਬਾਜ਼ੀ ਅਤੇ ਧੜੇਬੰਦੀ ਤੋਂ ਉਪਰ ਉਠ ਕੇ ਸਰਬਜੀਤ ਸਿੰਘ ਖ਼ਾਲਸਾ ਦੀ ਜਿੱਤ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਭਾਵੇਂ ਦਰਬਾਰ-ਏ-ਖ਼ਾਲਸਾ ਜਥੇਬੰਦੀ ਦਾ ਰਾਜਨੀਤੀ ਨਾਲ ਕੋਈ ਸਿੱਧਾ ਸਬੰਧ ਨਹੀਂ ਪਰ ਸ. ਖ਼ਾਲਸਾ ਦੇ ਪ੍ਰਵਾਰ ਮਹਾਨ ਕੁਰਬਾਨੀ ਅੱਗੇ ਮੱਥਾ ਟੇਕਦਿਆਂ ਫ਼ਰੀਦਕੋਟ ਦੇ ਸਮੂਹ ਵੋਟਰਾਂ ਨੂੰ ਬੇਨਤੀ ਕਰਦੀ ਹੈ ਕਿ ਸ. ਖ਼ਾਲਸਾ ਜੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਪਾਰਲੀਮੈਂਟ ਵਿਚ ਭੇਜਣ। ਭਾਈ ਮਾਝੀ ਨੇ ਸਮੂਹ ਪੰਥਕ ਧਿਰਾਂ, ਅਕਾਲੀ ਦਲਾਂ, ਪੰਜਾਬ ਹਿਤੈਸ਼ੀ ਧਿਰਾਂ ਨੂੰ ਸ. ਖ਼ਾਲਸਾ ਨੂੰ ਸਮਰਥਨ ਦੇਣ ਲਈ ਬੇਨਤੀ ਕੀਤੀ।

(For more Punjabi news apart from Beant Singh’s son Sarabjeet Singh Khalsa to contest from Faridkot, stay tuned to Rozana Spokesman)

 

Location: India, Punjab, Faridkot

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement