ਖ਼ਬਰਾਂ |

ਤਾਜ਼ਾ |

Punjab News: ਲੰਗਾਹ ਦੇ ਪੁੱਤ ਦੀ ਗ੍ਰਿਫਤਾਰੀ 'ਤੇ CM ਮਾਨ ਦਾ ਤੰਜ਼, ਮਜੀਠੀਆ ਨੂੰ ਪ੍ਰੈਸ ਕਾਨਫਰੰਸ ਕਰਨ ਲਈ ਕਿਹਾ
Published : Apr 11, 2024, 6:00 pm IST
Updated : Apr 11, 2024, 6:03 pm IST
SHARE ARTICLE
Bhagwant Mann targeted bikram Majithia on Arrest of Langah's son News in punjabi
Bhagwant Mann targeted bikram Majithia on Arrest of Langah's son News in punjabi

Punjab News: ਮਜੀਠਿਆ ਸਾਬ੍ਹ ਸੁੱਚਾ ਸਿੰਘ ਲੰਗਾਹ ਦੇ ਪੁੱਤ ਬਾਰੇ ਪ੍ਰੈਸ ਕਾਨਫਰੰਸ ਕਿਉਂ ਨਹੀਂ ਕੀਤੀ। ਇਸ ਦੇ ਵੀ ਮਾਮਾ ਜੀ ਬਣੋ- CM ਮਾਨ

Bhagwant Mann targeted bikram Majithia on Arrest of Langah's son News in punjabi : ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਦੀ ਗ੍ਰਿਫਤਾਰੀ ਨੂੰ ਲੈ ਕੇ ਤੰਜ਼ ਕੱਸਿਆ ਹੈ। ਸੀਐਮ ਮਾਨ ਨੇ ਅਕਾਲੀ ਦਲ ਦੇ ਨਾਲ-ਨਾਲ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਵਰਨਣਯੋਗ ਹੈ ਕਿ ਦੋ ਦਿਨ ਪਹਿਲਾਂ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਹਿਮਾਚਲ ਦੇ ਸ਼ਿਮਲਾ ਤੋਂ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਸੀਐਮ ਨੇ ਜਿੱਥੇ ਇਸ ਪੋਸਟ ਨੂੰ ਲੈ ਕੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਿਆ ਹੈ, ਉੱਥੇ ਹੀ ਸੀਐਮ ਨੇ ਹਰ ਵਿਸ਼ੇ 'ਤੇ ਪ੍ਰੈਸ ਕਾਨਫਰੰਸ ਕਰਨ ਵਾਲੇ ਬਿਕਰਮ ਮਜੀਠੀਆ ਨੂੰ ਵੀ ਆੜੇ ਹੱਥੀਂ ਲਿਆ ਹੈ। ਸੀਐਮ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮਜੀਠਿਆ ਸਾਬ੍ਹ ਸੁੱਚਾ ਸਿੰਘ ਲੰਗਾਹ ਦੇ ਪੁੱਤ ਬਾਰੇ ਪ੍ਰੈਸ ਕਾਨਫਰੰਸ ਕਿਉਂ ਨਹੀਂ ਕੀਤੀ। ਇਸ ਦੇ ਵੀ ਮਾਮਾ ਜੀ ਬਣੋ।

ਇਹ ਵੀ ਪੜ੍ਹੋ: Abohar News : ਪਾਰਕ ਵਿਚ ਬੈਠੇ ਮੁੰਡੇ ਕੁੜੀਆਂ ਤੇ ਮਧੂ ਮੱਖੀਆਂ ਨੇ ਕੀਤਾ ਹਮਲਾ, ਇਕ ਤੋਂ ਬਾਅਦ ਇਕ ਬੇਹੋਸ਼ ਹੋ ਕੇ ਡਿੱਗੇ  

ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਨੂੰ ਉਸ ਦੇ 4 ਦੋਸਤਾਂ ਸਮੇਤ ਹਿਮਾਚਲ ਪ੍ਰਦੇਸ਼ 'ਚ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਵਿੱਚ ਇੱਕ ਲੜਕੀ ਵੀ ਸ਼ਾਮਲ ਹੈ। ਮੁਲਜ਼ਮਾਂ ਕੋਲੋਂ 42.89 ਗ੍ਰਾਮ ਹੈਰੋਇਨ (ਚਿੱਟਾ) ਅਤੇ ਇੱਕ ਪੈਮਾਨਾ ਬਰਾਮਦ ਕੀਤਾ ਗਿਆ ਹੈ। ਸਾਰੇ ਨਸ਼ੇ ਦੀ ਹਾਲਤ ਵਿਚ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Pnjabi news apart from CM Bhagwant Mann targeted bikram Majithia on Arrest of Langah's son News in punjab , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement