Patiala Birthday Death Case :ਕੇਕ ਖਾਣ ਨਾਲ ਲੜਕੀ ਦੀ ਮੌਤ ਮਾਮਲੇ ’ਚ ਆਇਆ ਨਵਾਂ ਮੋੜ ਪਰਵਾਰ ਖੁਦ ਕੇਕ ਲੈ ਕੇ ਲੈਬ ਪਹੁੰਚਿਆ

By : BALJINDERK

Published : Apr 11, 2024, 1:03 pm IST
Updated : Apr 11, 2024, 1:03 pm IST
SHARE ARTICLE
ਪਰਵਾਰ ਖੁਦ ਕੇਕ ਲੈ ਕੇ ਲੈਬ ਜਾਂਦੇ ਹੋਏ
ਪਰਵਾਰ ਖੁਦ ਕੇਕ ਲੈ ਕੇ ਲੈਬ ਜਾਂਦੇ ਹੋਏ

Patiala Birthday Death Case: ਪਰਵਾਰ ਦਾ ਸ਼ੱਕ ਦੋਸ਼ੀਆਂ ਨੂੰ ਬਚਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ 

Patiala Birthday Death Case : ਪਟਿਆਲਾ ’ਚ 10 ਸਾਲਾ ਮਾਸੂਮ ਮਾਨਵੀ ਦੀ ਆਪਣੇ ਹੀ ਜਨਮ ਦਿਨ ’ਤੇ ਕੇਕ ਖਾਣ ਨਾਲ ਹੋਈ ਮੌਤ ਦੇ ਮਾਮਲੇ ’ਚ ਨਵਾਂ ਮੋੜ ਆਇਆ ਹੈ। ਹੁਣ ਲੜਕੀ ਦੀ ਮੌਤ ਦਾ ਕਾਰਨ ਬਣੇ ਕੇਕ ਨੂੰ ਲੈਣ ਲਈ ਉਸ ਦੇ ਪਰਿਵਾਰਕ ਮੈਂਬਰ ਖੁਦ ਡਰੱਗਜ਼, ਫੂਡ ਐਂਡ ਕੈਮੀਕਲ ਟੈਸਟਿੰਗ ਲੈਬ, ਖਰੜ ਪੁੱਜੇ ਹਨ।

ਇਹ ਵੀ ਪੜੋ:Vaisakhi 2024: ਸਿੱਖ ਧਰਮ ਸਿਖਾਉਂਦਾ ਹੈ ਕਿ ਮਨੁੱਖ ਇੱਕ ਪਰਿਵਾਰ ਦੇ ਰੂਪ ’ਚ ਇੱਕ ਦੂਜੇ ਨਾਲ ਜੁੜੇ ਹੋਏ ਹਨ : ਅਮਰੀਕੀ ਨੇਤਾ 

ਪਰਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਸ ਮਾਮਲੇ ’ਚ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਕ ਕੰਪਨੀ ਦੇ ਮਾਲਕ ਗੁਰਪ੍ਰੀਤ ਸਿੰਘ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਅਜਿਹੇ ’ਚ ਉਨ੍ਹਾਂ ਨੇ ਹੁਣ ਆਪਣੇ ਪੱਧਰ ’ਤੇ ਕੇਕ ਦੀ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਤਾਂ ਜੋ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ।

ਇਹ ਵੀ ਪੜੋ:Diljit Dosanjh: ਦਿਲਜੀਤ ਦੋਸਾਂਝ ਨੇ ਮਨਾਈ ਈਦ, ਖ਼ਾਸ ਗੀਤ ਨਾਲ ਮੁਸਲਿਮ ਭਾਈਚਾਰੇ ਨੂੰ ਦਿੱਤੀ ਮੁਬਾਰਕਬਾਦ

ਮ੍ਰਿਤਕ ਦੇ ਨਾਨਾ ਹਰਬੰਸ ਲਾਲ ਦਾ ਕਹਿਣਾ ਹੈ ਕਿ ਅਸੀਂ ਆਪਣੇ ਜਿਗਰ ਦਾ ਇੱਕ ਟੁਕੜਾ ਗੁਆ ਚੁੱਕੇ ਹਾਂ ਪਰ ਅਸੀਂ ਨਹੀਂ ਚਾਹੁੰਦੇ ਕਿ ਕੋਈ ਹੋਰ ਆਪਣਾ ਬੱਚਾ ਖੋਵੇ। ਉਹ ਹੁਣ ਇਸ ਮਾਮਲੇ ਵਿੱਚ ਪਿੱਛੇ ਹਟਣ ਵਾਲਾ ਨਹੀਂ ਹੈ। ਹਾਲਾਂਕਿ ਇੱਕ ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਵਿਚ ਦਾਇਰ ਜਨਹਿਤ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ। ਹਰਬੰਸ ਲਾਲ ਨੇ ਦੱਸਿਆ ਕਿ ਕੇਕ ਖਾਣ ਕਾਰਨ ਦੋਹਤੀ ਦੀ ਮੌਤ ਹੋ ਗਈ। ਕਿਉਂਕਿ ਪਰਿਵਾਰ ਨੇ ਕੇਕ ਵੀ ਖਾਧਾ ਸੀ। ਅਜਿਹੇ ’ਚ ਕੇਕ ਖਾਣ ਤੋਂ ਬਾਅਦ ਪੂਰੇ ਪਰਿਵਾਰ ਦੀ ਸਿਹਤ ਵਿਗੜ ਗਈ। ਮਾਨਵੀ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਪੀਜੀਆਈ ਤੋਂ ਦਵਾਈ ਲੈਣੀ ਪਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮਾਨਵੀ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰ ਬਹੁਤ ਦੁਖੀ ਹਨ। ਹਾਲਾਂਕਿ, ਉਸਨੇ ਦੱਸਿਆ ਕਿ ਉਸਨੇ ਕੇਕ ਨੂੰ ਸੁਰੱਖਿਅਤ ਰੱਖਿਆ ਸੀ। ਤਾਂ ਜੋ ਇਸ ਦੀ ਜਾਂਚ ਕੀਤੀ ਜਾ ਸਕੇ।

ਇਹ ਵੀ ਪੜੋ:Zeenat Aman: ਵਿਆਹ ਤੋਂ ਪਹਿਲਾਂ ਇਕੱਠੇ ਰਹਿਣਾ ਹੈ ਤਰਕਪੂਰਨ: ਅਭਿਨੇਤਰੀ ਜ਼ੀਨਤ ਅਮਾਨ

ਨਾਨਾ ਹਰਬੰਸ ਨੇ ਦੱਸਿਆ ਕਿ ਉਸ ਦੀਆਂ ਦੋ ਧੀਆਂ ਹਨ। ਮਾਨਵੀ 10 ਸਾਲ ਦੀ ਵੱਡੀ ਦੋਹਤੀ ਸੀ। ਉਸ ਨੇ ਹਾਲ ਹੀ ਵਿੱਚ 5ਵੀਂ ਜਮਾਤ ਵਿੱਚ ਚੰਗੇ ਅੰਕ ਪ੍ਰਾਪਤ ਕੀਤੇ ਸਨ। ਉਹ ਆਪਣੀ ਕਲਾਸ ਵਿੱਚ ਮਾਨੀਟਰ ਸੀ। ਸਰਕਾਰ ਵੀ ਇਸ ਮਾਮਲੇ ਵਿੱਚ ਗੰਭੀਰ ਹੈ। ਸਿਹਤ ਮੰਤਰੀ ਬਲਬੀਰ ਸਿੰਘ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਰਣਨੀਤੀ ਵੀ ਬਣਾਈ ਗਈ ਹੈ। ਨਾਲ ਹੀ ਇਸ ਮਾਮਲੇ ਵਿਚ ਸਿਹਤ ਵਿਭਾਗ ਤੋਂ ਜਵਾਬ ਮੰਗਿਆ ਗਿਆ ਹੈ।

ਇਹ ਵੀ ਪੜੋ:CBI News: ਚੰਡੀਗੜ੍ਹ ’ਚ CBI ਨੇ ਰਿਸ਼ਵਤਖੋਰੀ ਦੇ ਮਾਮਲੇ ’ਚ ਸਬ-ਇੰਸਪੈਕਟਰ ਅਤੇ ASI ਨੂੰ ਕੀਤਾ ਗ੍ਰਿਫ਼ਤਾਰ 

 (For more news apart from case girl's death due eating cake, family itself reached lab with cake  News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement