ਖ਼ਬਰਾਂ |

ਤਾਜ਼ਾ |

Amritsar News : ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ 25900 ਪੌਂਡ ਦੀ ਵਿਦੇਸ਼ੀ ਕਰੰਸੀ ਬਰਾਮਦ
Published : Apr 11, 2024, 5:34 pm IST
Updated : Apr 11, 2024, 5:34 pm IST
SHARE ARTICLE
Foreign currency
Foreign currency

Amritsar News : ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ 25900 ਪੌਂਡ ਦੀ ਵਿਦੇਸ਼ੀ ਕਰੰਸੀ ਬਰਾਮਦ

Amritsar News : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੇ ਇਕ ਯਾਤਰੀ ਕੋਲੋਂ 25900 ਪੌਂਡ ਦੀ ਵਿਦੇਸ਼ੀ ਕਰੰਸੀ  (foreign currency) ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਉਕਤ ਯਾਤਰੀ ਨੇ ਦਿੱਲੀ ਤੋਂ ਲੰਡਨ ਜਾਣ ਦੀ ਫਲਾਈਟ ਫੜਨੀ ਸੀ। 

 

ਸੀਆਈਐਸਐਫ ਦੁਆਰਾ ਯਾਤਰੀਆਂ ਦੇ ਸਮਾਨ ਦੀ ਸੁਰੱਖਿਆ ਜਾਂਚ ਦੌਰਾਨ ਐਕਸ-ਰੇ ਵਿੱਚ ਕਰੰਸੀ ਵਰਗੀਆਂ ਸ਼ੱਕੀ ਵਸਤੂਆਂ ਵੇਖੀਆਂ ਗਈਆਂ। ਯਾਤਰੀ ਨੂੰ ਬਾਅਦ ਵਿੱਚ ਅਗਲੀ ਕਾਰਵਾਈ ਲਈ ਕਸਟਮ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ।

ਜਾਂਚ ਦੌਰਾਨ ਵੱਖ-ਵੱਖ ਮੁੱਲਾਂ ਦੀ ਵਿਦੇਸ਼ੀ ਕਰੰਸੀ (foreign currency) ਮਿਲੀ। ਦੱਸਿਆ ਜਾ ਰਿਹਾ ਹੈ ਕਿ ਉਕਤ ਯਾਤਰੀ ਵਿਦੇਸ਼ ਜਾਣ ਦੀ ਫ਼ਿਰਾਕ ‘ਚ ਸੀ, ਉਸ ਕੋਲੋਂ ਕੁੱਲ 25,900 ਪੌਂਡ ਸਟਰਲਿੰਗ, ਜਿਸਦੀ ਕੀਮਤ 26,91,010/- ਰੁਪਏ ਹੈ, ਬਰਾਮਦ ਕੀਤੀ ਗਈ। ਇਹ ਰਕਮ ਕਸਟਮ ਐਕਟ, 1962 ਦੀ ਧਾਰਾ 110 ਤਹਿਤ ਜ਼ਬਤ ਕੀਤੀ ਗਈ ਸੀ।

 

ਇਸ ਤੋਂ ਇਲਾਵਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸ਼ਾਹਜਹਾਂ ਤੋਂ ਅੰਮ੍ਰਿਤਸਰ ਪੁੱਜੀ ਫਲਾਈਟ 'ਚੋਂ ਕਸਟਮ ਵਿਭਾਗ ਦੀ ਟੀਮ ਨੇ 51 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਤਸਕਰਾਂ ਨੇ ਫਲਾਈਟ ਦੇ ਬਾਥਰੂਮ ਦੇ ਅੰਦਰ ਰੈਕ ਦੇ ਹੇਠਾਂ ਲੁਕਾਇਆ ਹੋਇਆ ਸੀ ਅਤੇ ਇਸ ਦੇ ਨਾਲ ਇਕ ਇਲੈਕਟ੍ਰਾਨਿਕ ਡਿਵਾਈਸ ਵੀ ਜੁੜੀ ਹੋਈ ਸੀ ਪਰ ਤਸਕਰ ਕਸਟਮ ਵਿਭਾਗ ਤੋਂ ਬਚ ਨਹੀਂ ਸਕੇ।

Location: India, Punjab, Amritsar

SHARE ARTICLE

ਏਜੰਸੀ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement