Lok Sabha Elections 2024: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ
Published : Apr 11, 2024, 4:15 pm IST
Updated : Apr 11, 2024, 4:15 pm IST
SHARE ARTICLE
Sibin  C
Sibin C

ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੀ.ਏ.ਐਮ.ਐਸ. ਨੂੰ ਹੋਰ ਵੀ ਕਾਰਗਰ ਬਣਾਇਆ ਗਿਆ ਹੈ

 

Lok Sabha Elections 2024: ਚੰਡੀਗੜ੍ਹ: ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਇਥੇ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ।

ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੀ.ਏ.ਐਮ.ਐਸ. ਨੇ ਵੱਖ-ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ ਦੀਆਂ ਗਤੀਵਿਧੀਆਂ, ਮੌਕ ਪੋਲ, ਵੋਟਿੰਗ ਪ੍ਰਕਿਰਿਆ ਸ਼ੁਰੂ ਤੇ ਬੰਦ ਹੋਣ, ਸ਼ਾਮ 6 ਵਜੇ ਕਤਾਰ ਵਿੱਚ ਖੜ੍ਹੇ ਵੋਟਰਾਂ ਦੀ ਗਿਣਤੀ, ਜਮ੍ਹਾਂ ਕਰਵਾਈ ਗਈ ਸਮੱਗਰੀ ਆਦਿ ਦੀ ਨਿਗਰਾਨੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਇਹ ਪ੍ਰਣਾਲੀ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਜ਼ਰੀਏ ਸੈਕਟਰ ਮੈਜਿਸਟ੍ਰੇਟਾਂ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ਵਿਖੇ ਵੱਖ-ਵੱਖ ਗਤੀਵਿਧੀਆਂ ਦੀ ਰੀਅਲ ਟਾਈਮ ਮਾਨੀਟਰਿੰਗ ਲਈ ਵਧੇਰੇ ਮਦਦਗਾਰ ਸਿੱਧ ਹੋਈ।

ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੀ.ਏ.ਐਮ.ਐਸ. ਨੂੰ ਹੋਰ ਵੀ ਕਾਰਗਰ ਬਣਾਇਆ ਗਿਆ ਹੈ, ਜੋ ਚੋਣ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਿਆਂ ਚੋਣਾਂ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਦੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਉਨ੍ਹਾਂ ਅੱਗੇ ਦੱਸਿਆ ਕਿ ਰੀਅਲ-ਟਾਈਮ ਅਪਡੇਟਸ ਲਈ ਐਂਡਰਾਇਡ ਅਤੇ ਆਈ.ਓ.ਐਸ. ਪਲੇਟਫਾਰਮਾਂ ਵਾਸਤੇ ਮੋਬਾਈਲ ਐਪਲੀਕੇਸ਼ਨਾਂ ਵਿਕਸਿਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਐਪਲੀਕੇਸ਼ਨ ਅਤੇ ਸਰਵਰ ਦਰਮਿਆਨ ਪ੍ਰਭਾਵੀ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਇੱਕ ਟੋਕਨ-ਅਧਾਰਤ ਅਕਸੈਸ ਐਲਗੋਰਿਦਮ ਵੀ ਲਾਗੂ ਕੀਤਾ ਗਿਆ ਹੈ। ਜੀ.ਪੀ.ਐਸ. ਕੋਆਰਡੀਨੇਟਸ  ਦੀ ਵਰਤੋਂ ਕਰਦਿਆਂ ਇਹ ਐਪਲੀਕੇਸ਼ਨ ਡਿਸਪੈਚ ਪ੍ਰਕਿਰਿਆ ਦੌਰਾਨ ਪਾਰਟੀਆਂ ਦੀ ਹਲਚਲ 'ਤੇ ਬਾਰੀਕੀ ਨਾਲ ਨਜ਼ਰ ਰੱਖਦੀ ਹੈ ਅਤੇ ਹਰ ਕਦਮ 'ਤੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement