Lok Sabha Election 2024: ਅਕਾਲੀ ਦਲ ਨੂੰ EC ਦਾ ਨੋਟਿਸ, ਰਾਏਕੋਟ ਰੈਲੀ 'ਚ ਬੱਚੇ ਤੋਂ ਨਾਅਰੇ ਲਗਵਾਉਣ ਦਾ ਮਾਮਲਾ  
Published : Apr 11, 2024, 1:09 pm IST
Updated : Apr 11, 2024, 1:09 pm IST
SHARE ARTICLE
File Photo
File Photo

ਸੂਤਰਾਂ ਅਨੁਸਾਰ ਅਕਾਲੀ ਦਲ ਨੇ ਵੀ ਚੋਣ ਕਮਿਸ਼ਨ ਨੂੰ ਨੋਟਿਸ ਦਾ ਜਵਾਬ ਭੇਜਿਆ ਹੈ ਪਰ ਚੋਣ ਕਮਿਸ਼ਨ ਉਸ ਜਵਾਬ ਤੋਂ ਸੰਤੁਸ਼ਟ ਨਹੀਂ ਹੈ।

Lok Sabha Election 2024:  ਚੰਡੀਗੜ੍ਹ - ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਵਿਚ ਬੱਚਿਆਂ ਤੋਂ ਨਾਅਰੇ ਲਗਵਾਉਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਅਕਾਲੀ ਦਲ ਬਾਦਲ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਅਕਾਲੀ ਦਲ ਨੇ ਆਪਣੇ ਸੋਸ਼ਲ ਮੀਡੀਆ 'ਤੇ ਰਾਏਕੋਟ 'ਚ ਟਰੈਕਟਰ 'ਤੇ ਚੜ੍ਹ ਕੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ, ਅਕਾਲੀ ਦਲ ਨੂੰ ਵੋਟ ਕਰੋ ਅਤੇ ਪੰਜਾਬ ਬਚਾਓ ਵਰਗੇ ਨਾਅਰੇ ਲਗਾਉਂਦੇ ਹੋਏ ਬੱਚਿਆਂ ਦੀ ਵੀਡੀਓ ਵੀ ਪੋਸਟ ਕੀਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣ ਕਮਿਸ਼ਨ ਚੰਡੀਗੜ੍ਹ ਦਫ਼ਤਰ ਵਿਚ ਬਾਦਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਸਟੇਟ ਰਿਟਰਨਿੰਗ ਅਫ਼ਸਰ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। 
ਸੂਤਰਾਂ ਅਨੁਸਾਰ ਅਕਾਲੀ ਦਲ ਨੇ ਵੀ ਚੋਣ ਕਮਿਸ਼ਨ ਨੂੰ ਨੋਟਿਸ ਦਾ ਜਵਾਬ ਭੇਜਿਆ ਹੈ ਪਰ ਚੋਣ ਕਮਿਸ਼ਨ ਉਸ ਜਵਾਬ ਤੋਂ ਸੰਤੁਸ਼ਟ ਨਹੀਂ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਵਿਚ ਲਿਖਿਆ ਹੈ ਕਿ ਅਕਾਲੀ ਦਲ ਵੱਲੋਂ ਜਗਰਾਉਂ-ਰਾਏਕੋਟ ਇਲਾਕੇ ਵਿਚ ਕੱਢੀ ਗਈ ਪੰਜਾਬ ਬਚਾਓ ਯਾਤਰਾ ਵਿਚ ਬੱਚਿਆਂ ਨੂੰ ਸਿਆਸਤ ਨਾਲ ਜੋੜ ਕੇ ਸਿੱਧੇ ਤੌਰ ’ਤੇ ਪ੍ਰਚਾਰ ਕੀਤਾ ਗਿਆ ਹੈ। ਜਦੋਂ ਕਿ ਬੱਚਿਆਂ ਨੂੰ ਇਸ ਤਰ੍ਹਾਂ ਪ੍ਰਚਾਰ ਕਰਨ ਲਈ ਕਰਵਾਉਣਾ ਚੋਣ ਕਮਿਸ਼ਨ ਦੀਆਂ ਨੀਤੀਆਂ ਦੇ ਉਲਟ ਹੈ। ਚੀਮਾ ਦੀ ਸ਼ਿਕਾਇਤ ਤੋਂ ਬਾਅਦ ਅਧਿਕਾਰੀਆਂ ਨੇ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ। 


 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement