
ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
Lok Sabha Election: ਚੰਡੀਗੜ੍ਹ - ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਵਿਚ ਮੰਤਰੀ ਰਹਿ ਚੁੱਕੇ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਮਲੂਕਾ ਅਤੇ ਆਈਏਐਸ ਨੂੰਹ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਹੋ ਸਕਦੇ ਹਨ।
2015 ਵਿਚ ਹੀ ਉਨ੍ਹਾਂ ਨੂੰ ਪੀਸੀਐਸ ਤੋਂ ਆਈਏਐਸ ਕੇਡਰ ਵਿਚ ਤਰੱਕੀ ਦਿੱਤੀ ਗਈ ਸੀ। ਉਹ ਪੰਜਾਬ 'ਚ ਕਈ ਅਹਿਮ ਅਹੁਦਿਆਂ 'ਤੇ ਕੰਮ ਕਰ ਚੁੱਕੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਈਏਐਸ ਪਰਮਪਾਲ ਕੌਰ ਵੱਲੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਹੀ ਮਲੂਕਾ ਪਰਿਵਾਰ ਭਾਜਪਾ ਦੇ ਸੰਪਰਕ ਵਿਚ ਸੀ। ਭਾਜਪਾ ਪਿਛਲੇ ਕੁਝ ਸਮੇਂ ਤੋਂ ਸਿਕੰਦਰ ਸਿੰਘ ਮਲੂਕਾ ਦੇ ਪਰਿਵਾਰ ਨੂੰ ਭਾਜਪਾ ਵਿਚ ਸ਼ਾਮਲ ਹੋਣ ਲਈ ਮਨਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਹਾਲਾਂਕਿ ਸਿਕੰਦਰ ਸਿੰਘ ਮਲੂਕਾ ਖ਼ੁਦ ਭਾਜਪਾ 'ਚ ਸ਼ਾਮਲ ਨਹੀਂ ਹੋਏ ਪਰ ਉਹਨਾਂ ਦੇ ਵੀ ਭਾਜਪਾ ਵਿਚ ਸ਼ਾਮਲ ਹੋਣ ਦੀ ਚਰਚਾ ਸੀ।
ਭਾਜਪਾ ਬਠਿੰਡਾ ਲੋਕ ਸਭਾ ਸੀਟ ਤੋਂ ਪਰਮਪਾਲ ਕੌਰ ਨੂੰ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ। ਇੱਥੇ ਉਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਹੋਵੇਗਾ, ਜੋ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਯੂਥ ਕਾਂਗਰਸ ਦੇ ਕੌਮੀ ਬੁਲਾਰੇ ਡਾ.ਜਹਾਨਜ਼ੇਬ ਸਿਰਸਾ ਅਤੇ ਕਾਂਗਰਸ ਆਈ.ਟੀ.ਸੈੱਲ ਦੇ ਸਾਬਕਾ ਚੇਅਰਮੈਨ ਰੋਹਨ ਗੁਪਤਾ ਵੀ ਭਾਜਪਾ ਵਿਚ ਸ਼ਾਮਲ ਹੋ ਗਏ।