Firozpur Nurse Death : ਫ਼ਿਰੋਜ਼ਪੁਰ ਦੇ ਨਿੱਜੀ ਹਸਪਤਾਲ 'ਚ ਨਰਸ ਦੀ ਸ਼ੱਕੀ ਹਾਲਾਤ ਵਿਚ ਮੌਤ, ਸੀਸੀਟੀਵੀ ਫੁਟੇਜ ਵੀ ਡਿਲੀਟ
Published : Apr 11, 2024, 7:24 pm IST
Updated : Apr 11, 2024, 7:24 pm IST
SHARE ARTICLE
The death of a nurse in Firozpur News
The death of a nurse in Firozpur News

Firozpur Nurse Death: ਪਿਤਾ ਨੇ ਸਾਜ਼ਿਸ਼ ਤਹਿਤ ਧੀ ਦਾ ਕਤਲ ਦੇ ਲਗਾਏ ਆਰੋਪ

The death of a nurse in Firozpur News; ਫ਼ਿਰੋਜ਼ਪੁਰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਦੀ ਸਟਾਫ ਨਰਸ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਪਿਤਾ ਦਾ ਦੋਸ਼ ਹੈ ਕਿ ਉਸ ਦੀ ਧੀ ਨਵਨੀਤ ਕੌਰ ਨੂੰ ਸਾਜ਼ਿਸ਼ ਤਹਿਤ ਹਸਪਤਾਲ ਵਿੱਚ ਹੀ ਮਾਰਿਆ ਗਿਆ। ਇਹੀ ਕਾਰਨ ਹੈ ਕਿ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਵੀ ਪੋਸਟਮਾਰਟਮ ਕਰਵਾਉਣ ਤੋਂ ਟਾਲਾ ਵੱਟ ਲਿਆ ਹੈ। ਜਿਸ ਕਾਰਨ ਲਾਸ਼ ਨੂੰ ਪੋਸਟਮਾਰਟਮ ਲਈ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Punjab News: ਲੰਗਾਹ ਦੇ ਪੁੱਤ ਦੀ ਗ੍ਰਿਫਤਾਰੀ 'ਤੇ CM ਮਾਨ ਦਾ ਤੰਜ਼, ਮਜੀਠੀਆ ਨੂੰ ਪ੍ਰੈਸ ਕਾਨਫਰੰਸ ਕਰਨ ਲਈ ਕਿਹਾ

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨਵਨੀਤ ਕੌਰ ਦੇ ਪਿਤਾ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਪਿਛਲੇ ਦੋ ਸਾਲਾਂ ਤੋਂ ਹਸਪਤਾਲ ਵਿੱਚ ਸਟਾਫ ਨਰਸ ਵਜੋਂ ਕੰਮ ਕਰ ਰਹੀ ਸੀ। 7 ਅਪ੍ਰੈਲ ਦੀ ਰਾਤ ਨੂੰ ਮੇਰੀ ਭਾਣਜੀ ਨੇ ਮੈਨੂੰ ਦੱਸਿਆ ਕਿ ਨਵਨੀਤ ਦੀ ਮੌਤ ਹੋ ਚੁੱਕੀ ਹੈ ਅਤੇ ਉ ਸਦੀ ਲਾਸ਼ ਹੋਸਟਲ ਦੇ ਕਮਰੇ ਵਿੱਚ ਪਈ ਹੈ। ਸੁਖਬੀਰ ਸਿੰਘ ਨੇ ਦੱਸਿਆ ਕਿ ਉਸ ਦੀ ਭਾਣਜੀ ਵੀ ਇਸ ਹਸਪਤਾਲ ਵਿੱਚ ਕੰਮ ਕਰਦੀ ਹੈ।

ਇਹ ਵੀ ਪੜ੍ਹੋ: Abohar News : ਪਾਰਕ ਵਿਚ ਬੈਠੇ ਮੁੰਡੇ ਕੁੜੀਆਂ ਤੇ ਮਧੂ ਮੱਖੀਆਂ ਨੇ ਕੀਤਾ ਹਮਲਾ, ਇਕ ਤੋਂ ਬਾਅਦ ਇਕ ਬੇਹੋਸ਼ ਹੋ ਕੇ ਡਿੱਗੇ

ਸੁਖਬੀਰ ਨੇ ਅੱਗੇ ਦੱਸਿਆ ਕਿ ਜਦੋਂ ਅਸੀਂ ਹਸਪਤਾਲ ਪਹੁੰਚੇ ਤਾਂ ਨਵਨੀਤ ਐਮਰਜੈਂਸੀ ਵਾਰਡ ਵਿੱਚ ਮਰੀ ਹੋਈ ਪਈ ਸੀ। ਇਸ ਤੋਂ ਬਾਅਦ ਜਦੋਂ ਹਸਪਤਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕੋਈ ਠੋਸ ਜਵਾਬ ਨਹੀਂ ਦਿੱਤਾ। ਇੰਨਾ ਹੀ ਨਹੀਂ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਡਿਲੀਟ ਕਰ ਦਿਤੀ ਗਈ, ਜਿਸ ਕਾਰਨ ਸਾਨੂੰ ਸ਼ੱਕ ਹੈ ਕਿ ਨਵਨੀਤ ਦਾ ਕਤਲ ਕਿਸੇ ਸਾਜ਼ਿਸ਼ ਤਹਿਤ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ। ਜਿਸ ਤੋਂ ਬਾਅਦ ਵੀਰਵਾਰ ਨੂੰ ਪੁਲਿਸ ਦੀ ਮੌਜੂਦਗੀ 'ਚ ਸਿਵਲ ਹਸਪਤਾਲ 'ਚੋਂ ਲਾਸ਼ ਦਾ ਪੋਸਟਮਾਰਟਮ ਕੀਤਾ ਜਾਣਾ ਸੀ ਪਰ ਡਾਕਟਰ ਨੇ ਪੋਸਟਮਾਰਟਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਮਾਮਲਾ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਹੈ।

ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਐਸਐਚਓ ਰਮਨਦੀਪ ਭੰਡਾਰੀ ਨੇ ਦੱਸਿਆ ਕਿ ਮ੍ਰਿਤਕ ਨਵਨੀਤ ਕੌਰ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

(For more Pnjabi news apart from The death of a nurse in Firozpur News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement