
ਫ਼ਿਲਹਾਲ ਸਸਪੈਂਡ ਚੱਲ ਰਹੇ ਹਨ ਇੰਸਪੈਕਟਰ ਰੌਣੀ
ਪਟਿਆਲਾ: ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੁੱਟਮਾਰ ਮਾਮਲੇ ਵਿੱਚ ਮੁਲਜ਼ਮ ਇੰਸਪੈਕਟਰ ਰੌਣੀ ਸਿੰਘ ਦੀ ਪਟੀਸ਼ਨ ਨੂੰ ਜ਼ਿਲ੍ਹਾ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਇੰਸਪੈਕਟਰ ਰੌਣੀ ਸਿੰਘ ਨੇ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ। ਫਿਲਹਾਲ ਇੰਸਪੈਕਟਰ ਰੌਣੀ ਸਸਪੈਂਡ ਚੱਲ ਰਹੇ ਹਨ।
ਇਸ ਮੌਕੇ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਨੇ ਕਿਹਾ ਹੈ ਕਿ ਅਸੀਂ ਸ਼ੁਰੂ ਤੋਂ ਕਿਹਾ ਸੀ ਕਿ ਨਿਆਂ ਕੋਰਟ ਤੋਂ ਹੀ ਮਿਲਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ 3 ਦਿਨਾਂ ਤੋ ਜ਼ਮਾਨਤ ਲਗਾਈ ਸੀ। ਉਨ੍ਹਾਂ ਨੇ ਕਿਹਾ ਹੈ ਕਿ ਕੋਰਟ ਉੱਤੇ ਸਾਨੂੰ ਭਰੋਸਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀ ਕੋਰਟ ਵਿੱਚ ਐਪਲੀਕੇਸ਼ਨ ਦਿੱਤੀ ਹੈ ਕਿ ਨਾਨਕ ਸਿੰਘ ਨੂੰ ਪਟਿਆਲਾ ਤੋਂ ਬਾਹਰ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਮਦਦ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮਦਦ ਕੀਤੀ।
ਉਨ੍ਹਾਂ ਨੇ ਕਿਹਾ ਹੈ ਕਿ ਅਰਪਿਤ ਸ਼ੁਕਲਾ ਨੇ ਮੇਰੀ ਗੱਲ ਸੁਣੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਵਿੱਚ ਵੀ ਚੰਗੇ ਅਤੇ ਬੁਰੇ ਹੁੰਦੇ ਹਨ। ਉਨਾਂ ਨੇ ਕਿਹਾ ਹੈ ਕਿ ਸਾਡੀ ਲੜਾਈ ਐਸਐਸਪੀ ਨਾਨਕ ਸਿੰਘ ਨਾਲ ਹੈ ਇੰਨ੍ਹਾਂ ਨੇ ਗੁੰਡਗਰਦੀ ਚੱਲਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਅੰਦਰ ਸੱਚਾਈ ਹੈ। ਉਨ੍ਹਾਂ ਨੇ ਕਿਹਾ ਹੈ ਸਿੱਟ ਨੂੰ ਅਸੀ ਪੂਰਾ ਸਹਿਯੋਗ ਦੇਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਅੱਗੇ ਵੀ ਕੋਰਟ ਉੱਤੇ ਭਰੋਸਾ ਪ੍ਰਗਟਾਉਂਦੇ ਹਾਂ ਕਿ ਸਾਨੂੰ ਇਨਸਾਫ਼ ਮਿਲੇਗਾ।