Punjab News : ਪੰਜਾਬ ਦੇ ਸਰਕਾਰੀ ਸਕੂਲ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ : ਡਾ. ਰਵਜੋਤ ਸਿੰਘ

By : BALJINDERK

Published : Apr 11, 2025, 7:40 pm IST
Updated : Apr 11, 2025, 7:42 pm IST
SHARE ARTICLE
ਪੰਜਾਬ ਦੇ ਸਰਕਾਰੀ ਸਕੂਲ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ : ਡਾ. ਰਵਜੋਤ ਸਿੰਘ
ਪੰਜਾਬ ਦੇ ਸਰਕਾਰੀ ਸਕੂਲ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ : ਡਾ. ਰਵਜੋਤ ਸਿੰਘ

Hoshiarpur News : ਵਿਧਾਇਕ ਸਭਾ ਹਲਕਾ ਸ਼ਾਮਚੁਰਾਸੀ ਦੇ 4 ਸਕੂਲਾਂ ’ਚ 1.20 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜ

Hoshiarpur News in Punjabi : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕਾ ਸ਼ਾਮਚੁਰਾਸੀ ਦੇ 4 ਸਕੂਲਾਂ ਵਿਚ 1.20 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਿੱਖਿਆ ਦਾ ਨਵਾਂ ਮਾਹੌਲ ਸਿਰਜਿਆ ਹੈ।

11

ਸੀਨੀਅਰ ਸੈਕੰਡਰੀ ਸਕੂਲ, ਅਜੜਾਮ ਵਿਖੇ 60 ਲੱਖ ਰੁਪਏ ਦੀ ਲਾਗਤ ਵਾਲੇ ਕਾਰਜਾਂ ਦਾ ਲੋਕ ਅਰਪਣ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਚੰਗੇਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਦੇ ਖੇਤਰ ਵਿਚ ਵੱਡੇ ਪੱਧਰ ’ਤੇ ਕੰਮ ਕਰਦਿਆਂ ਸਰਕਾਰੀ ਸਕੂਲਾਂ ਦੀ ਦਿਖ ਨੂੰ ਨਵਾਂ ਰੂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿਚ ਮਾਡਲ ਕਲਾਸ ਰੂਮਾਂ, ਸਮੇਂ ਮੁਤਾਬਕ ਬੁਨਿਆਦੀ ਢਾਂਚੇ ਦੀ ਸਥਾਪਤੀ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਅਧਿਆਪਕਾਂ-ਵਿਦਿਆਰਥੀਆਂ ਲਈ ਲਾਹੇਵੰਦ ਹਨ।

1

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਅਜੜਾਮ ਵਿਖੇ 11.2 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ ਫਤਹਿ ਸਿੰਘ ਵਿਖੇ 38.43 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹਰਦੋਖਾਨਪੁਰ ਵਿਖੇ 10.5 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਕਾਰਜਾਂ ਦੇ ਉਦਘਾਟਨ ਮੌਕੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਸਰਕਾਰ ਨੇ ਬਜਟ ਦਾ 12 ਫੀਸਦੀ 17975 ਕਰੋੜ ਰੁਪਏ ਸਿੱਖਿਆ ਖੇਤਰ ਲਈ ਰੱਖਿਆ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿਚ ਸਕੂਲ ਆਫ਼ ਅਪਲਾਈਡ ਲਰਨਿੰਗ ਸਕੀਮ ਵਿਦਿਆਰਥੀਆਂ ਨੂੰ ਰੋਜੀ-ਰੋਟੀ ਦੇ ਮੌਕਿਆਂ ਲਈ ਤਕਨੀਕੀ ਹੁਨਰਾਂ ਨਾਲ ਲੈਸ ਕਰੇਗੀ। ਉਨ੍ਹਾਂ ਕਿਹਾ ਕਿ ਮਿਸ਼ਨ ਸਮਰਥ ਪ੍ਰਾਇਮਰੀ ਅਤੇ ਅਪਰ-ਪ੍ਰਾਇਮਰੀ ਦੇ ਵਿਦਿਆਰਥੀਆਂ ਵਿਚ ਯੋਗਤਾ ਅਨੁਸਾਰ ਰੁਚੀ ਪੈਦਾ ਕਰਕੇ ਉਨ੍ਹਾਂ ਦੇ ਭਵਿੱਖ ਵਿਚ ਮਿੱਥੇ ਟੀਚਿਆਂ ਨੂੰ ਹਾਸਲ ਕਰਨ ਵਿਚ ਸਹਾਈ ਹੋਵੇਗਾ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ ਫਤਹਿ ਸਿੰਘ ਵਿਖੇ ਕੈਬਨਿਟ ਮੰਤਰੀ ਵਲੋਂ ਤਿੰਨ ਨਵੇਂ ਕਲਾਸ ਰੂਮਾਂ ਅਤੇ ਫਿਜ਼ਿਕਸ, ਕਮਿਸਟਰੀ ਅਤੇ ਬਾਇਓਲੋਜੀ ਦੀਆਂ ਲੈਬਾਰਟਰੀਆਂ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਰਡੀ ਸਕੂਲ, ਅਜੜਾਮ ਵਿਖੇ ਤਿੰਨ ਸਾਇੰਸ ਲੈਬਾਰਟਰੀਆਂ, ਸਕੂਲ ਦੀ ਚਾਰਦੀਵਾਰੀ ਅਤੇ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ।  ਹਰਦੋਖਾਨਪੁਰ ਦੇ ਸਕੂਲ ਵਿਖੇ ਨਵੇਂ ਕਮਰੇ ਦਾ ਉਦਘਾਟਨ ਕੀਤਾ ਗਿਆ।

 ਇਨ੍ਹਾਂ ਮੌਕਿਆਂ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ, ਪ੍ਰਿੰਸੀਪਲ ਜਗਦੀਪ ਕੌਰ, ਪ੍ਰਿੰਸੀਪਲ ਧਰਮਿੰਦਰ ਸ਼ਰਮਾ, ਪ੍ਰਿੰਸੀਪਲ ਗੁਰਪ੍ਰੀਤ ਸਿੰਘ, ਸਰਪੰਚ ਬਿਧੀ ਚੰਦ, ਪ੍ਰਵਾਸੀ ਭਾਰਤੀ ਕੁਲਦੀਪ ਸਿੰਘ, ਗੁਰਜਾਪ ਸਿੰਘ, ਜੋਗਿੰਦਰ ਸਿੰਘ, ਅੱਛਰ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ, ਪ੍ਰਿੰਸੀਪਲ ਕੁਲਵੰਤ ਸਿੰਘ, ਡਾ. ਅਰਮਨਪ੍ਰੀਤ ਸਿੰਘ, ਅਮਨਦੀਪ ਸ਼ਰਮਾ, ਅਵਤਾਰ ਸਿੰਘ, ਪ੍ਰਿੰਸੀਪਲ ਹਰਜਿੰਦਰ ਸਿੰਘ, ਪਰਮਜੀਤ ਸਿੰਘ ਕਾਲੂਵਾਹਰ, ਬਲਬੀਰ ਸਿੰਘ, ਸੰਜੀਵ ਕੁਮਾਰ, ਸਰਪੰਚ ਅਮਨਦੀਪ ਸਿੰਘ, ਪ੍ਰਿੰਸੀਪਲ ਰਵਿੰਦਰ ਕੌਰ, ਪੰਚ ਵਿਕਰਮਜੀਤ, ਮੁਕੇਸ਼ ਕੁਮਾਰ, ਅਮਨਦੀਪ ਧਾਮੀ, ਰਾਜਾ ਕਾਲੀਆ, ਮਦਨ ਕਾਲੀਆ, ਹੈਡ ਮਾਸਟਰ ਸੁਰਿੰਦਰ ਸਿੰਘ, ਰਵਬੀਰ ਸਿੰਘ, ਰਵਿੰਦਰ ਕੌਰ, ਜਸਵਿੰਦਰ ਸਿੰਘ, ਮਦਨ ਸ਼ਰਮਾ ਆਦਿ ਮੌਜੂਦ ਸਨ।

(For more news apart from Government schools of Punjab equipped with modern facilities: Dr. Ravjot Singh News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement