ਹੰਸ ਰਾਜ ਹੰਸ ਦੀ ਪਤਨੀ ਦੀ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਮਾਨ ਸਮੇਤ ਕਈ ਸ਼ਖ਼ਸੀਅਤਾਂ ਦੱਖ ਸਾਂਝਾ ਕਰਨ ਪਹੁੰਚੀਆਂ

By : JUJHAR

Published : Apr 11, 2025, 2:09 pm IST
Updated : Apr 11, 2025, 2:09 pm IST
SHARE ARTICLE
Many personalities including Chief Minister Mann reached to share the grief on the occasion of the last prayers of Hans Raj Hans' wife.
Many personalities including Chief Minister Mann reached to share the grief on the occasion of the last prayers of Hans Raj Hans' wife.

ਬੀਨੂੰ ਢਿੱਲੋਂ, ਸਤਿੰਦਰ ਸੱਤੀ, ਕੌਰ ਬੀ ਸਮੇਤ ਹੋਰ ਕਈ ਪਾਲੀਵੁੱਡ ਗਾਇਕਾਂ ਨੇ ਪਹੁੰਚ ਕੇ ਸ਼ਰਧਾਂਜਲੀ ਦਿਤੀ

ਦਸ ਦਈਏ ਕਿ 2 ਅਪ੍ਰੈਲ 2025 ਨੂੰ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦਿਹਾਂਤ ਹੋ ਗਿਆ ਸੀ। ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ’ਚ ਕੀਤੀ ਗਈ। ਇਸ ਮੌਕੇ ਜਿੱਥੇ ਪਾਲੀਵੁੱਡ ਤੋਂ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ, ਉਥੇ ਹੀ ਇਸ ਦੁੱਖ ਦੀ ਘੜੀ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਅੰਤਿਮ ਅਰਦਾਸ ’ਚ ਹਾਜ਼ਰੀ ਲਗਵਾਉਣ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤੀ। ਇਸ ਤੋਂ ਇਲਾਵਾ ਭਾਜਪਾ ਆਗੂ ਸ਼ਵੇਤ ਮਲਿਕ ਸਮੇਤ ਹੋਰ ਕਈਆਂ ਸਿਆਸੀ ਆਗੂ ਵੀ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਵੰਡਾਇਆ।

ਅੰਤਿਮ ਅਰਦਾਸ ਮੌਕੇ ਪਾਲੀਵੁੱਡ ਤੋਂ ਬੀਨੂੰ ਢਿੱਲੋਂ, ਸਤਿੰਦਰ ਸੱਤੀ, ਕੌਰ ਬੀ ਸਮੇਤ ਹੋਰ ਕਈ ਪਾਲੀਵੁੱਡ ਗਾਇਕਾਂ ਨੇ ਪਹੁੰਚ ਕੇ ਸ਼ਰਧਾਂਜਲੀ ਦਿਤੀ। ਜ਼ਿਕਰਯੋਗ ਹੈ ਕਿ 2 ਅਪ੍ਰੈਲ ਨੂੰ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦਿਹਾਂਤ ਹੋ ਗਿਆ ਸੀ। ਉਹ ਦਿਲ ਦੀ ਬੀਮਾਰੀ ਕਾਰਨ ਪੀੜਤ ਸਨ ਅਤੇ ਟੈਗੋਰ ਹਸਪਤਾਲ ਵਿਚ ਦਾਖ਼ਲ ਸਨ। ਜਿਵੇਂ ਹੀ ਪੰਜਾਬੀ ਸੰਗੀਤ ਨਾਲ ਜੁੜੀਆਂ ਸ਼ਖ਼ਸੀਅਤਾਂ ਅਤੇ ਵੱਖ-ਵੱਖ ਧਾਰਮਿਕ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਸ ਸਬੰਧੀ ਸੂਚਨਾ ਮਿਲੀ ਤਾਂ ਹੰਸ ਰਾਜ ਹੰਸ ਦੇ ਜਲੰਧਰ ਸਥਿਤ ਨਿਵਾਸ ਸਥਾਨ ’ਤੇ ਲੋਕਾਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਉਨ੍ਹਾਂ ਨਾਲ ਦੁੱਖ਼ ਸਾਂਝਾ ਕੀਤਾ।

ਇਸ ਦੇ ਇਲਾਵਾ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵਲੋਂ ਵੀ ਬੀਤੇ ਦਿਨੀਂ ਘਰ ’ਚ ਪਹੁੰਚੇ ਹੰਸ ਰਾਜ ਹੰਸ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ ਗਿਆ ਸੀ। 
ਦੱਸਣਯੋਗ ਹੈ ਕਿ ਰੇਸ਼ਮ ਕੌਰ ਦਾ ਅੰਤਿਮ ਸੰਸਕਾਰ ਰਾਜ ਗਾਇਕ ਹੰਸ ਰਾਜ ਹੰਸ ਦੇ ਜੱਦੀ ਪਿੰਡ ਸਫ਼ੀਪੁਰ ਜ਼ਿਲ੍ਹਾ ਜਲੰਧਰ ਕੀਤਾ ਗਿਆ। ਰੇਸ਼ਮ ਕੌਰ ਦੀ ਉਮਰ ਕਰੀਬ 60 ਸਾਲ ਸੀ। ਰੇਸ਼ਮ ਕੌਰ ਨੂੰ ਦਿਲ ਦੀ ਬੀਮਾਰੀ ਕਾਰਨ ਸਟੰਟ ਵੀ ਪਿਆ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement