Punjab News : ਭਲਕੇ PM ਭਗਵੰਤ ਮਾਨ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

By : BALJINDERK

Published : Apr 11, 2025, 7:06 pm IST
Updated : Apr 11, 2025, 7:06 pm IST
SHARE ARTICLE
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ

Punjab News : ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਅਪਣਾਉਣ ਲਈ ਉਤਸ਼ਾਹਤ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ‘ਤੇ ਕੇਂਦਰਿਤ ਹੋਵੇਗੀ ਕਿਸਾਨ ਮਿਲਣੀ

Punjab News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਭਲਕੇ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਪਣੀ ਕਿਸਮ ਦੀ ਨਿਵੇਕਲੀ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਸੂਬੇ ਦੇ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ। ਇਸ ਮਿਲਣੀ ਦਾ ਉਦੇਸ਼ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਨੂੰ ਅਪਣਾਉਣ ਲਈ ਉਤਸ਼ਾਹਤ ਕਰਨਾ ਹੈ ਤਾਂ ਕਿ ਧਰਤੀ ਹੇਠਲੇ ਬੇਸ਼ਕੀਮਤੀ ਪਾਣੀ ਨੂੰ ਬਚਾਇਆ ਜਾ ਸਕੇ।

ਇਹ ਕਿਸਾਨ ਮਿਲਣੀ ਸ਼ਨਿਚਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਵੇਗੀ ਜਿੱਥੇ 1100 ਤੋਂ ਵੱਧ ਕਿਸਾਨ ਸ਼ਿਰਕਤ ਕਰਨਗੇ। ਇਸ ਮੌਕੇ ਵੱਖ-ਵੱਖ ਸਟਾਲ ਵੀ ਲਾਏ ਜਾਣਗੇ ਜਿਨ੍ਹਾਂ ਰਾਹੀਂ ਕਿਸਾਨਾਂ ਨੂੰ ਸਰਕਾਰ ਦੁਆਰਾ ਖੇਤੀ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂੰ ਕਰਵਾਇਆ ਜਾਵੇਗਾ। ਇਸ ਵਿਸ਼ੇਸ਼ ਸਰਕਾਰ-ਕਿਸਾਨ ਮਿਲਣੀ ਦਾ ਮਨੋਰਥ ਝੋਨੇ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀ ਫਸਲ ਬਾਰੇ ਜਾਗਰੂਕ ਕਰਨਾ ਹੈ।

ਇਸ ਮਿਲਣੀ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਲਈ ਪਾਣੀ ਦੀ ਘੱਟ ਖਪਤ ਵਾਲੀਆਂ ਤਕਨੀਕਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਕਿਸਾਨਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਜਾਵੇਗੀ ਕਿ ਅਕਤੂਬਰ ਵਿੱਚ ਝੋਨਾ ਵੱਢਣ ਉਪਰੰਤ ਵੱਧ ਨਮੀ ਕਾਰਨ ਫਸਲ ਵੇਚਣ ਮੌਕੇ ਕਿਸਾਨਾਂ ਨੂੰ ਆਉਂਦੀਆਂ ਮੁਸ਼ਕਲਾਂ ਤੋਂ ਬਚਾਉਣ ਲਈ ਇਸ ਸਾਲ ਸੂਬਾ ਸਰਕਾਰ ਨੇ ਝੋਨੇ ਦੀ ਲੁਆਈ ਦਾ ਸੀਜ਼ਨ ਇਕ ਜੂਨ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਝੋਨੇ ਦੀ ਫਸਲ ਲਈ ਜੋਨ ਅਧਾਰਿਤ ਕਾਸ਼ਤ ਯਕੀਨੀ ਬਣਾਈ ਜਾਵੇਗੀ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਨੇ ਲੋੜੀਂਦੀ ਵਿਉਂਤਬੰਦੀ ਅਤੇ ਬੰਦੋਬਸਤ ਪਹਿਲਾਂ ਹੀ ਕਰ ਲਏ ਹਨ। ਝੋਨੇ ਦੀ ਲੁਆਈ ਨੂੰ ਅਸਰਦਾਰ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਸੂਬੇ ਨੂੰ ਜੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਝੋਨੇ ਦੀ ਪੜਾਅਵਾਰ ਕਾਸ਼ਤ ਬਾਰੇ ਤਰੀਕਾਂ ਦਾ ਐਲਾਨ ਛੇਤੀ ਕੀਤਾ ਜਾਵੇਗਾ ਤਾਂ ਕਿ ਕਿਸਾਨ ਇਸ ਦਾ ਲਾਭ ਲੈ ਸਕਣ। ਸੂਬਾ ਸਰਕਾਰ ਇਸ ਮਿਲਣੀ ਦੌਰਾਨ ਖੇਤੀਬਾੜੀ ਮਾਹਿਰਾਂ ਨੂੰ ਵੀ ਨਾਲ ਜੋੜੇਗੀ ਤਾਂ ਕਿ ਇਸ ਦਾ ਫਾਇਦਾ ਕਿਸਾਨਾਂ ਨੂੰ ਮਿਲ ਸਕੇ। ਇਹ ਮਿਲਣੀ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਉਤੇ ਕੇਂਦਰਿਤ ਹੋਵੇਗੀ।

(For more news apart fromTomorrow PM Bhagwant Mann interact directly farmers during 'Government-Farmer Meet' at the Agricultural University News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement