
ਲੋਕਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ ਅਤੇ ਲਗਾਏ ਵਿਰੋਧੀ ਨਾਅਰੇ
ਜੈਨਪੁਰ- ਪੰਜਾਬ ਭਰ ਵਿਚ ਲੋਕਾਂ ਵਲੋਂ ਅਕਾਲੀ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਹੁਣ ਸ੍ਰੀ ਆਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਵਿਧਾਇਕ ਪ੍ਰੇਮ ਸਿੰਘ ਚੰਦੂਮਾਜਰਾ ਦਾ ਵੀ ਹਲਕੇ ਦੇ ਇਕ ਪਿੰਡ ਵਿਚ ਲੋਕਾਂ ਵਲੋਂ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ। ਇਸ ਮੌਕੇ ਅਕਾਲੀ ਵਰਕਰਾਂ ਨੇ ਵਿਰੋਧ ਕਰਨ ਵਾਲਿਆਂ ਨੂੰ ਰੋਕਣ ਲਈ ਉਨ੍ਹਾਂ ਨਾਲ ਧੱਕਾਮੁੱਕੀ ਵੀ ਕੀਤੀ।
Shiromani Akali Dal
ਜਿਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਆਖ਼ਰਕਾਰ ਮਾਮਲਾ ਇੰਨਾ ਜ਼ਿਆਦਾ ਵਧ ਗਿਆ ਕਿ ਅਕਾਲੀ ਉਮੀਦਵਾਰ ਚੰਦੂਮਾਜਰਾ ਨੂੰ ਬਿਨਾਂ ਕੋਈ ਮੀਟਿੰਗ ਕੀਤੇ ਹੀ ਪਿੰਡ ਵਿਚੋਂ ਵਾਪਸ ਜਾਣਾ ਪਿਆ। ਇਸ ਮੌਕੇ ਲੋਕਾਂ ਨੇ ਅਕਾਲੀ ਦਲ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਪਰ ਅਕਾਲੀ ਵਰਕਰ ਲੋਕਾਂ ਨੂੰ ਰੋਕਣ ਲਈ ਉਨ੍ਹਾਂ ਨਾਲ ਉਲਝਦੇ ਰਹੇ।
ਦਸ ਦਈਏ ਕਿ ਲੋਕਾਂ ਵਲੋਂ ਅਕਾਲੀ ਦਲ ਦੇ ਉਮੀਦਵਾਰਾਂ ਕੋਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਸਵਾਲ ਕੀਤੇ ਜਾ ਰਹੇ ਹਨ। ਜਿਸ ਦਾ ਅਕਾਲੀ ਉਮੀਦਵਾਰਾਂ ਵਲੋਂ ਕੋਈ ਜਵਾਬ ਨਹੀਂ ਦਿਤਾ ਜਾ ਰਿਹਾ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਦਾ ਵੀ ਆਪੋ ਆਪਣੇ ਹਲਕਿਆਂ ਵਿਚ ਕਾਫ਼ੀ ਵਿਰੋਧ ਹੋ ਚੁੱਕਿਆ ਹੈ।