
ਸਰਵਜੋਤ ਦੇ ਮਾਤਾ ਮਨਜੀਤ ਕੌਰ ਅਤੇ ਪਿਤਾ ਹੀਰਾ ਸਿੰਘ ਦਾ ਕਹਿਣਾ ਹੈ ਕਿ ਅੱਜ ਉਹ ਆਪਣੇ ਪੁੱਤ 'ਤੇ ਮਾਣ ਮਹਿਸੂਸ ਕਰ ਰਹੇ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਆਪਣੀ ਬਾਰਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ ਜਿਸ ਵਿਚ ਲੁਧਿਆਣਾ ਦੇ ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਵਿਦਿਆਰਥੀ ਸਰਵਜੋਤ ਸਿੰਘ ਕਾਮਰਸ ਵਿਚ 98.89 ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ਆਇਆ ਹੈ। ਸਰਵਜੋਤ ਦੇ ਮਾਤਾ ਮਨਜੀਤ ਕੌਰ ਅਤੇ ਪਿਤਾ ਹੀਰਾ ਸਿੰਘ ਦਾ ਕਹਿਣਾ ਹੈ ਕਿ ਅੱਜ ਉਹ ਆਪਣੇ ਪੁੱਤ ਤੇ ਮਾਣ ਮਹਿਸੂਸ ਕਰ ਰਹੇ ਹਨ।
Photo
ਮਿਲੀ ਜਾਣਕਾਰੀ ਮੁਤਾਬਕ ਸਰਵਜੋਤ ਸਿੰਘ ਨੇ ਕਿਹਾ ਕਿ ਉਸ ਦੇ ਮਾਤਾ ਪਿਤਾ ਉਸ ਦੇ ਅਧਿਆਪਕਾਂ ਅਤੇ ਪਿ੍ੰਸੀਪਲ ਦਾ ਪੁਲਿਸ ਵੱਲੋਂ ਇਹ ਮੁਕਾਮ ਹਾਸਲ ਕਰਨ ਵਿਚ ਅਹਿਮ ਯੋਗਦਾਨ ਰਿਹਾ ਹੈ। ਸਰਬਜੋਤ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਉਹ 90 ਤੋਂ ਵੱਧ ਫ਼ੀਸਦੀ ਅੰਕ ਹਾਸਲ ਕਰਨਗੇ ਪਰ ਇਹ ਉਮੀਦ ਨਹੀਂ ਸੀ ਕਿ ਪੂਰੇ ਪੰਜਾਬ ਭਰ ਵਿਚ ਹੀ ਪਹਿਲੇ ਥਾਂ ਤੇ ਆ ਜਾਣਗੇ।
ਸਰਵਜੋਤ ਦੀ ਇਸ ਉਪਲੱਬਧੀ ਤੋਂ ਬਾਅਦ ਸਕੂਲ ਦੇ ਵਿੱਚ ਖ਼ੁਸ਼ੀ ਦੀ ਲਹਿਰ ਹੈ ਢੋਲ ਦੀ ਥਾਪ ਤੇ ਵਿਦਿਆਰਥੀਆਂ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ। ਉਧਰ ਸਕੂਲ ਦੇ ਪ੍ਰਿੰਸੀਪਲ ਦਾ ਵੀ ਕਹਿਣਾ ਹੈ ਕਿ ਉਨ੍ਹਾਂ ਨੂੰ ਅੱਜ ਸਰਵਜੋਤ ਤੇ ਮਾਣ ਹੈ ਕਿ ਉਸ ਨੇ ਉਨ੍ਹਾਂ ਦੇ ਸਕੂਲ ਅਤੇ ਪੰਜਾਬ ਦੇ ਵਿੱਚ ਲੁਧਿਆਣਾ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਹੈ।