Covid 19 : ਜਲੰਧਰ ‘ਚ 91 ਸਾਲਾ ਬਜ਼ੁਰਗ ਦੀ ਹੋਈ ਮੌਤ, 13 ਨਵੇਂ ਮਾਮਲੇ ਦਰਜ਼
Published : May 11, 2020, 6:38 pm IST
Updated : May 11, 2020, 6:43 pm IST
SHARE ARTICLE
Coronavirus
Coronavirus

ਪੰਜਾਬ ਵਿਚ ਅੱਜ (ਸੋਮਵਾਰ) ਨੂੰ ਕਰੋਨਾ ਵਾਇਰਸ ਦੇ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ ਅਤੇ 13 ਨਵੇਂ ਮਾਮਲੇ ਸਾਹਮਣੇ ਆਏ ਹਨ।

ਜਲੰਧਰ : ਪੰਜਾਬ ਵਿਚ ਅੱਜ (ਸੋਮਵਾਰ) ਨੂੰ ਕਰੋਨਾ ਵਾਇਰਸ ਦੇ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ ਅਤੇ 13 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸੇ ਨਾਲ ਹੁਣ ਸੂਬੇ ਵਿਚ ਕਰੋਨਾ ਵਾਇਰਸ ਨਾਲ ਮੌਤਾਂ ਦੀ ਗਿਣਤੀ 32 ਹੋ ਗਈ  ਹੈ। ਇਹ ਮੌਤ ਜਲੰਧਰ ਦੇ ਇਕ 91 ਸਾਲਾ ਵਿਅਕਤੀ ਦੀ ਹੋਈ ਹੈ। ਜਿਸ ਦਾ ਹਾਲ ਹੀ ਵਿਚ ਕਰੋਨਾ ਟੈਸਟ ਪੌਜਟਿਵ ਆਇਆ ਸੀ।

coronavirus coronavirus

ਦੱਸ ਦਈਏ ਕਿ ਇਸ ਵਿਅਕਤੀ ਦੀ ਲੁਧਿਆਣਾ ਦੇ ਸੀਐਮਸੀ ਹਸਪਤਾਲ ਵਿਚ ਮੌਤ ਹੋਈ ਹੈ। ਤਾਜ਼ਾ ਮਾਮਲੇ ਦੇ ਨਾਲ, ਜਲੰਧਰ ਵਿਚ ਮੌਤਾਂ ਦੀ ਗਿਣਤੀ ਛੇ ਹੋ ਗਈ ਹੈ। ਉਧਰ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਵਿਅਕਤੀ ਸਾਹ ਦੀ ਬਿਮਾਰੀ (ਐਸਆਰਆਈ) ਤੋਂ ਪੀੜਿਤ ਸੀ, ਜੋ ਕਿ ਕਰੋਨਾ ਵਾਇਰਸ ਦੀ ਮੌਤ ਦਾ ਮੁੱਖ ਕਾਰਨ ਬਣ ਰਿਹਾ ਹੈ।

Coronavirus china prepares vaccine to treat covid 19 Coronavirus 

ਜ਼ਿਕਰਯੋਗ ਹੈ ਕਿ ਜਲੰਧਰ ਵਿਚ 13 ਨਵੇਂ ਮਾਮਲੇ ਵੀ ਦਰਜ਼ ਕੀਤੇ ਗਏ ਹਨ। ਜਿਸ ਤੋਂ ਬਾਅਦ ਜ਼ਿਲੇ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 188 ਹੋ ਗਈ ਹੈ। ਦੱਸ ਦੱਈਏ ਕਿ ਕਾਜੀ ਮੁਹੱਲਾ ਦੇ ਮਰੀਜ਼ ਸਾਰੇ ਉਸ ਵਿਅਕਤੀ ਦੇ ਸੰਪਰਕ ਵਿਚ ਆਏ ਸਨ, ਜੋ ਪਹਿਲਾਂ ਇਸ ਬਿਮਾਰੀ ਨਾਲ ਪੀੜਿਤ ਸੀ।

Coronavirus hunter in china help prepare corona vaccine mrjCoronavirus 

ਇਸ ਤਰ੍ਹਾਂ ਅੱਜ ਪੌਜਟਿਵ ਆਏ ਕੇਸਾਂ ਵਿਚੋਂ 8 ਵਿਅਕਤੀ ਅਤੇ 5 ਔਰਤਾਂ ਦੇ ਨਾਲ ਇਕ ਬੱਚਾ ਵੀ ਸ਼ਾਮਿਲ ਹੈ। ਇਸੇ ਨਾਲ ਸੂਬੇ ਵਿਚ ਹੁਣ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1900 ਦੇ ਕਰੀਬ ਪੁੱਜ ਗਈ ਹੈ ਅਤੇ 32 ਲੋਕਾਂ ਦੀ ਇਸ ਮਹਾਂਮਾਰੀ ਨਾਲ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 152 ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ।

coronaviruscoronavirus

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement