
ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਾਂਗਰਸੀ ਆਗੂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਅਤੇ ਹੋਰਨਾਂ ਆਗੂਆਂ ਨੇ ਨੇੜਲੇ ਪਿੰਡ ਭਾਗੋਮਾਜਰਾ ਦੀ
ਕੁਰਾਲੀ/ਮਾਜਰੀ, 10 ਮਈ (ਕੁਲਵੰਤ ਸਿੰਘ ਧੀਮਾਨ) : ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਾਂਗਰਸੀ ਆਗੂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਅਤੇ ਹੋਰਨਾਂ ਆਗੂਆਂ ਨੇ ਨੇੜਲੇ ਪਿੰਡ ਭਾਗੋਮਾਜਰਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਜਾਣੀਆਂ।'
File photo
ਭਾਗੋਮਾਜਰਾ ਅਨਾਜ ਮੰਡੀ ਦਾ ਦੌਰਾ ਕਰਦਿਆਂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਕਰੋਨਾਵਾਇਰਸ ਦੀ ਮਹਾਂਮਾਰੀ ਦੌਰਾਨ ਵੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾ ਕੇ ਸਾਬਤ ਕਰ ਦਿਤਾ ਹੈ ਕਿ ਕਾਂਗਰਸ ਹੀ ਅਸਲ ਵਿਚ ਕਿਸਾਨ ਹਿਤੈਸ਼ੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਰੋਵਾਇਰਸ ਦੇ ਪਸਾਰੇ ਦੌਰਾਨ ਮੰਡੀਆਂ ਵਿੱਚ ਅਨੇਕਾਂ ਸਮੱਸਿਆਵਾਂ ਪੇਸ਼ ਆਉਣ ਦਾ ਖਦਸ਼ਾ ਸੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਕੀਤੇ ਪ੍ਰਬੰਧਾਂ ਨੇ ਖਰੀਦ ਪ੍ਰਬੰਧਾਂ ਦੀਆਂ ਸਾਰੀਆਂ ਅਟਕਲਾਂ ਨੂੰ ਦੂਰ ਕਰ ਦਿਤਾ ਹੈ।
ਉਨਾਂ ਕਿਹਾ ਕਿ ਮੰਡੀਆਂ ਵਿੱਚ ਜਿੱਥੇ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਗਈ ਉਥੇ ਲਿਫ਼ਟਿੰਗ ਅਤੇ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਰਾਜ ਕਪੂਰ ਡੀ.ਐੱਸ.ਪੀ ਰੋਪੜ, ਚੇਅਰਮੈਨ ਰੁਪਿੰਦਰ ਸਿੰਘ ਰਾਜੂ ਜ਼ਿਲ੍ਹਾ ਪ੍ਰੀਸ਼ਦ, ਜਸਵੰਤ ਸਿੰਘ ਬਾਵਾ ਬਲਾਕ ਸੰਮਤੀ ਮੈਂਬਰ, ਸਰਪੰਚ ਬਲਵਿੰਦਰ ਸਿੰਘ ਅਟੱਲਗੜ੍ਹ ਸਰਪੰਚ ਆਦਿ ਹਾਜ਼ਰ ਸਨ। ਕੁਲਦੀਪ ਸਿੰਘ ਆੜ੍ਹਤੀ, ਜਸਵੀਰ ਸਿੰਘ ਚੈੜੀਆਂ, ਗੁਰਵਿੰਦਰ ਸਿੰਘ, ਹਰਦੀਪ ਸਿੰਘ ਲੁਹਾਰੀ, ਰਣਜੀਤ ਸਿੰਘ ਭਾਗੋ ਮਾਜਰਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।