
ਆਮ ਆਦਮੀ ਪਾਰਟੀ ਵਲੋਂ ਨੌਜਵਾਨ ਆਗੂ ਸੰਦੀਪ ਸਿੰਗਲਾ ਅਤੇ ਸਾਥੀਆਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਸਹਿ ਪ੍ਰਧਾਨ ਸੰਦੀਪ ਸਿੰਗਲਾ ਅਤੇ ਸਾਥੀਆਂ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਪਾਰਟੀ ਅਤੇ ਸਮਾਜ ਦੇ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ।
Bhagwant Mann
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਿੰਗਲਾ ਅਤੇ ਸਾਥੀਆਂ ਦੀ ਬੇਵਕਤੀ ਮੌਤ ਉੱਤੇ ਦੁੱਖ ਜ਼ਾਹਿਰ ਕਰਦਿਆਂ ਇਸ ਨੂੰ ਪਰਿਵਾਰ ਅਤੇ ਪਾਰਟੀ ਲਈ ਅਸਹਿਣ ਯੋਗ ਪੀੜ ਕਰਾਰ ਦਿੱਤਾ ਹੈ।
Sandeep Singla and Arvind Kejriwal
ਮਾਨ ਨੇ ਕਿਹਾ ਕਿ ਸਿੰਗਲਾ ਪਾਰਟੀ ਦੇ ਇਕ ਨਿਧੜਕ ਅਤੇ ਮਿਹਨਤੀ ਆਗੂ ਸਨ ਅਤੇ ਉਨ੍ਹਾਂ ਨੇ ਹਮੇਸ਼ਾ ਸਮਾਜ ਦੀ ਭਲਾਈ ਲਈ ਕਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ ਦੇ ਜਾਣ ਨਾਲ ਪਾਰਟੀ ਦੇ ਧਰਾਤਲ ਨਾਲ ਜੁੜੇ ਹੋਏ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਆਗੂ ਦੀ ਘਾਟ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ।
Harpal Cheema
ਹਰਪਾਲ ਸਿੰਘ ਚੀਮਾ ਨੇ ਸਿੰਗਲਾ ਦੀ ਬੇਵਕਤੀ ਮੌਤ ਉੱਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਿੰਗਲਾ ਪਰਿਵਾਰ ਦੇ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਦੁੱਖ ਦੀ ਇਸ ਘੜੀ ਵਿਚ ਸਿੰਗਲਾ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੇ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਜਿਹੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਿੱਛੋਂ ਪਰਿਵਾਰ ਨੂੰ ਇਸ ਅਸਹਿ ਅਤੇ ਅਕਹਿ ਦੁੱਖ ਨੂੰ ਝੱਲਣ ਦਾ ਬਲ ਬਖਸ਼ੇ।