ਰਾਸਟਰੀ ਸਿਹਤ ਮਿਸਨ ਦੇ ਹੜਤਾਲੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦਾ ਫੈਂਸਲਾ ਵਾਪਸ ਲਵੇ ਸਰਕਾਰ- ਆਪ
Published : May 11, 2021, 4:44 pm IST
Updated : May 11, 2021, 4:44 pm IST
SHARE ARTICLE
Govt should withdraw decision to dismiss striking NHM employees: AAP
Govt should withdraw decision to dismiss striking NHM employees: AAP

ਸਿਹਤ ਮੁਲਾਜ਼ਮਾਂ ਪ੍ਰਤੀ ਆਪਣੇ ਰਵੱਈਏ ਲਈ ਮੁਆਫੀ ਮੰਗਣ ਬਲਵੀਰ ਸਿੱਧੂ- ਸਰਬਜੀਤ ਕੌਰ ਮਾਣੂੰਕੇ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਸਰਕਾਰ ਵੱਲੋਂ ਰਾਸਟਰੀ ਸਿਹਤ ਮਿਸਨ (ਐਨ.ਐਚ. ਐਮ) ਦੇ ਹੜਤਾਲੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤਾਨਾਸ਼ਾਹੀ ਰਵਈਆ ਅਪਣਾ ਕੇ ਮੁਲਾਜ਼ਮਾਂ ਦੇ ਸੰਵਿਧਾਨਕ ਹੱਕਾਂ ਨੂੰ ਕੁਚਲ ਰਹੇ ਹਨ।

Balbir SidhuBalbir Sidhu

ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਆਪ ਦੀ ਵਿਧਾਇਕਾ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਸਰਕਾਰੀ ਵਿਭਾਗਾਂ, ਬੋਰਡਾਂ, ਨਿਗਮਾਂ ਸਮੇਤ ਹੋਰ ਅਦਾਰਿਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਭਾਰਤੀ ਸੰਵਿਧਾਨ ਦੇ ਹੱਕ ਹਕੂਕ ਪ੍ਰਾਪਤ ਹਨ ਕਿ ਉਹ ਆਪਣੀਆਂ ਮੰਗਾਂ ਲਈ ਹੜਤਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਰਾਸਟਰੀ ਸਿਹਤ ਮਿਸਨ ਦੇ ਮੁਲਾਜ਼ਮਾਂ ਨੇ ਆਪਣੇ ਸੰਵਿਧਾਨਕ ਹੱਕ ਤਹਿਤ ਹੀ ਆਪਣੀਆਂ ਮੰਗਾਂ ਦੀ ਪੂਰਤੀ ਲਈ ਹੜਤਾਲ ਕੀਤੀ ਸੀ।

Bibi Sarabjit Kaur ManunkeSarabjit Kaur Manunke

ਬੀਬਾ ਮਾਣੂੰਕੇ ਨੇ ਕੈਪਟਨ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਦੀਆਂ ਚੋਣਾ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਬਣਨ 'ਤੇ ਸਰਕਾਰੀ ਅਦਾਰਿਆਂ ਵਿੱਚ ਕੁੱਚੇ ਜਾਂ ਠੇਕਾ ਅਧਾਰਤ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਪਰ ਅੱਜ ਜਦੋਂ ਰਾਸਟਰੀ ਸਿਹਤ ਮਿਸਨ ਦੇ ਮੁਲਾਜ਼ਮ ਪੱਕੇ ਕਰਨ ਅਤੇ ਬਰਾਬਰ ਕੰਮ ਤੇ ਬਰਾਬਰ ਤਨਖਾਹ ਦੀ ਮੰਗ ਕਰ ਰਹੇ ਹਨ, ਤਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਤਾਨਾਸਾਹੀ ਰਵਈਆ ਅਪਣਾ ਲਿਆ ਹੈ। ਉਨ੍ਹਾਂ ਕਿਹਾ ਕਿ ਰਾਸਟਰੀ ਸਿਹਤ ਮਿਸਨ ਦੇ ਮੁਲਾਜ਼ਮਾਂ ਨੇ ਪਿਛਲੇ ਸਾਲ ਤੋਂ ਸੁਰੂ ਹੋਈ ਕੋਰੋਨਾ ਮਹਾਮਾਰੀ ਦੌਰਾਨ ਅੱਗੇ ਹੋ ਕੇ ਸੇਵਾਵਾਂ ਨਿਭਾਈਆਂ ਹਨ ਅਤੇ ਹੁਣ ਵੀ ਇਹ ਮੁਲਾਜ਼ਮ ਆਪਣੀ ਡਿਊਟੀ ਨਿਭਾ ਰਹੇ ਹਨ।

Captain Amarinder Singh Captain Amarinder Singh

ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਪੰਜਾਬ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਨੇ ਰਾਸਟਰੀ ਸਿਹਤ ਮਿਸਨ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਥਾਂ ਹਮੇਸਾਂ ਮੁਲਾਜ਼ਮਾਂ ਨੂੰ ਧਮਕੀਆਂ ਹੀ ਦਿੱਤੀਆਂ ਹਨ। ਚੰਗਾ ਹੁੰਦਾ ਸਿਹਤ ਮੰਤਰੀ ਅਤੇ ਮੁੱਖ ਮੰਤਰੀ ਇਨ੍ਹਾਂ ਮੁਲਾਜ਼ਮਾਂ ਨਾਲ ਗੱਲਬਾਤ ਕਰਦੇ ਅਤੇ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਹੜਤਾਲ ਖਤਮ ਕਰਾਉਂਦੇ ਅਤੇ ਕੋਰੋਨਾ ਪੀੜਤਾਂ ਦੇ ਇਲਾਜ 'ਚ ਇਨ੍ਹਾਂ ਦੀਆਂ ਸੇਵਾਵਾਂ ਪ੍ਰਾਪਤ ਕਰਦੇ।

Balbir Singh SidhuBalbir Singh Sidhu

ਵਿਧਾਇਕਾ ਮਾਣੂੰਕੇ ਨੇ ਕਿਹਾ ਪਿਛਲੀਆਂ ਵਿਧਾਨ ਸਭਾ ਚੋਣਾ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਨੇ  ਆਪਣੇ ਚੋਣ ਮਨੋਰਥ ਪੱਤਰ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਕੀਤੇ ਸਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਚਾਰ ਸਾਲ ਤੋਂ ਜਅਿਾਦਾ ਦਾ ਸਮਾਂ ਬੀਤ ਗਿਆ, ਪਰ ਕੈਪਟਨ ਸਰਕਾਰ ਨੇ ਨਾ ਤਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ ਅਤੇ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ। ਸਗੋਂ ਕੈਪਟਨ ਸਰਕਾਰ ਨੇ ਵੱਖ ਵੱਖ ਵਿਭਾਗਾਂ ਵਿੱਚ ਕੱਚੇ ਜਾਂ ਠੇਕਾ ਆਧਾਰਤ ਕੰਮ ਕਰਦੇ ਮੁਲਾਜ਼ਮਾਂ ਨੂੰ ਨੌਕਰੀਆਂ ਤੋਂ ਹਟਾ ਕੇ ਬੇਰੁਜਗਾਰ ਕਰ ਦਿੱਤਾ ਹੈ।

Sarabjit Kaur ManunkeSarabjit Kaur Manunke

ਬੀਬਾ ਮਾਣੂੰਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਰਾਸਟਰੀ ਸਿਹਤ ਮਿਸਨ ਦੇ ਮੁਲਾਜ਼ਮਾਂ ਨੇ ਨਾਲ ਹੈ ਅਤੇ ਕੈਪਟਨ ਸਰਕਾਰ ਦੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦੇ ਨਾਦਰਸਾਹੀ ਫੈਸਲੇ ਦੀ ਸਖਤ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕੈਪਟਨ ਸਰਕਾਰ ਸਿਹਤ ਵਿਭਾਗ ਵਿੱਚ ਡਾਕਟਰਾਂ, ਨਰਸਾਂ ਤੇ ਪੈਰਾ ਮੈਡਕੀਲ ਸਟਾਫ ਦੀ ਭਰਤੀ ਲਈ ਪੱਤਰ ਜਾਰੀ ਕਰ ਰਹੀ ਹੈ, ਦੂਜੇ ਪਾਸੇ ਨੌਕਰੀ ਕਰਦੇ ਮੁਲਾਜ਼ਮਾਂ ਨੂੰ ਹਟਾ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਰਾਸਟਰੀ ਸਿਹਤ ਮਿਸਨ ਦੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦੇ ਨਾਦਰਸਾਹੀ ਫੁਰਮਾਨ ਵਾਪਸ ਲੈਣ ਅਤੇ ਉਨ੍ਹਾਂ ਮੁਲਾਜ਼ਮਾਂ ਨੂੰ ਸਿਹਤ ਵਿਭਾਗ ਅਧੀਨ ਅਸਾਮੀਆਂ 'ਤੇ ਪਹਿਲ ਦੇ ਆਧਾਰ 'ਤੇ ਭਰਤੀ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement