ਸਿੱਖਾਂ ਦਾ ਵਧਿਆ ਮਾਣ, ਸਕਾਟਲੈਂਡ ਵਿਚ ਪਹਿਲੀ ਸਿੱਖ ਬੀਬੀ ਬਣੀ ਪਾਰਲੀਮੈਂਟ ਮੈਂਬਰ
Published : May 11, 2021, 12:37 am IST
Updated : May 11, 2021, 12:37 am IST
SHARE ARTICLE
image
image

ਸਿੱਖਾਂ ਦਾ ਵਧਿਆ ਮਾਣ, ਸਕਾਟਲੈਂਡ ਵਿਚ ਪਹਿਲੀ ਸਿੱਖ ਬੀਬੀ ਬਣੀ ਪਾਰਲੀਮੈਂਟ ਮੈਂਬਰ

ਗਲਾਸਗੋ, 10 ਮਈ : ਸਕਾਟਲੈਂਡ ਵਿਚ ਸਕਾਟਿਸ਼ ਪਾਰਲੀਮੈਂਟ ਚੋਣਾਂ ਦੀ ਗਹਿਮਾ ਗਹਿਮੀ ਨੇ ਗਰਮਾਹਟ ਲਿਆਂਦੀ ਹੋਈ ਹੈ | ਇਨ੍ਹਾਂ ਚੋਣਾਂ ਵਿਚ ਸਿੱਖਾਂ ਸਿਰ ਇਕ ਤਾਜ ਕੰਜ਼ਰਵੇਟਿਵ ਪਾਰਟੀ ਦੀ ਉਮੀਦਵਾਰ ਪੈਮ ਗੋਸਲ ਦੀ ਜਿੱਤ ਨਾਲ ਸਜਿਆ ਹੈ | ਪੈਮ ਗੋਸਲ ਵਲੋਂ ਕਲਾਈਡਬੈਂਕ ਐਂਡ ਮਿਲਗਵੀ ਇਲਾਕੇ ਤੋਂ ਜਿੱਤ ਹਾਸਲ ਕਰਨ ਤੋਂ ਬਾਅਦ ਉਹ ਸਕਾਟਲੈਂਡ ਵਿਚ ਹੁਣ ਤਕ ਦੀ ਪਹਿਲੀ ਸਿੱਖ ਔਰਤ ਵਜੋਂ ਇਤਿਹਾਸ ਵਿਚ ਅਪਣਾ ਨਾਂ ਦਰਜ ਕਰਵਾਉਣ ਵਿਚ ਸਫ਼ਲ ਹੋਈ ਹੈ ਜਿਸ ਨੇ ਸਕਾਟਿਸ਼ ਪਾਰਲੀਮੈਂਟ ਮੈਂਬਰ ਬਣਨ ਦਾ ਮਾਣ ਹਾਸਲ ਕੀਤਾ ਹੈ |
ਪੈਮ ਗੋਸਲ ਨੇ ਅਪਣੀ ਜ਼ਿੰਦਗੀ ਦਾ ਬਹੁਤਾ ਸਮਾਂ ਸਕਾਟਲੈਂਡ ਵਿਚ ਹੀ ਗੁਜ਼ਾਰਿਆ | ਉਨ੍ਹਾਂ ਨੇ ਰਾਜਨੀਤੀ ਦੀ ਦੁਨੀਆਂ ਵਿਚ ਕਦਮ ਉਸ ਵੇਲੇ ਰਖਿਆ ਜਦੋਂ ਉਹ ਸਕਾਟਿਸ਼ ਕੰਜ਼ਰਵੇਟਿਵ ਅਤੇ ਯੂਨੀਅਨਿਸਟ ਪਾਰਟੀ ਲਈ 2019 ਦੀਆਂ ਆਮ ਚੋਣਾਂ ਵਿਚ ਈਸਟ ਡਨਬਰਟਨਸਾਇਰ ਲਈ ਸੰਸਦ ਉਮੀਦਵਾਰ ਵਜੋਂ ਖੜੇ ਹੋਏ ਸਨ | ਪੈਮ ਨੇ ਸਕਾਟਲੈਂਡ ਅਤੇ ਇੰਗਲੈਂਡ ਦੋਵਾਂ ਵਿਚ ਆਰਥਕ ਵਿਕਾਸ, ਅੰਦਰੂਨੀ ਨਿਵੇਸ਼, ਕਾਰੋਬਾਰ, ਸਭਿਆਚਾਰਕ, ਕਾਨੂੰਨੀ ਅਤੇ ਨਿਯਮਤ ਨੀਤੀਆਂ 'ਤੇ ਕੰਮ ਕਰਦਿਆਂ ਜਨਤਕ, ਨਿਜੀ ਅਤੇ ਸਵੈਇੱਛੁਕ ਖੇਤਰਾਂ ਵਿਚ 30 ਸਾਲਾਂ ਦੌਰਾਨ ਗਿਆਨ ਅਤੇ ਤਜਰਬਾ ਇਕੱਠਾ ਕੀਤਾ ਹੈ |
ਪੈਮ ਔਰਤਾਂ ਦਾ ਸਮਰਥਨ ਕਰਨ ਲਈ ਹਮੇਸ਼ਾ ਤਤੱਪਰ ਰਹੇ ਹਨ ਅਤੇ ਉਨ੍ਹਾਂ ਨੂੰ  2015 ਦਾ ਮਹਿਲਾ ਲੀਡਰ ਬਿਜ਼ਨਸ ਐਵਾਰਡ ਅਤੇ 2018 ਪਬਲਿਕ ਸਰਵਿਸ ਐਵਾਰਡ ਵੀ ਮਿਲਿਆ ਹੈ | ਪੈਮ ਸਕਾਟਲੈਂਡ ਦੇ ਕੰਜ਼ਰਵੇਟਿਵ ਮਹਿਲਾ ਸੰਗਠਨ (ਸੀ ਡਬਲਯੂ ਓ) ਦੀ ਡਿਪਟੀ ਚੇਅਰਪਰਸਨ ਹੈ ਜੋ ਕੰਜ਼ਰਵੇਟਿਵ ਪੁਰਸ਼ਾਂ ਅਤੇ ਔਰਤਾਂ ਦਾ ਇਕ ਰਾਸ਼ਟਰੀ ਸਮੂਹ ਹੈ ਅਤੇ ਉਹ ਔਰਤਾਂ ਨੂੰ  ਪਾਰਟੀ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਤ, ਸਹਾਇਤਾ ਕਰਨ ਵਿਚ ਸਰਗਰਮੀ ਨਾਲ ਕੰਮ ਕਰ ਰਹੀ ਹੈ |        (ਏਜੰਸੀ)

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement