ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ਵਿਖੇ ਹੋਏ ਧਮਾਕੇ ਦੇ ਮੱਦੇਨਜ਼ਰ ਭਗਵੰਤ ਮਾਨ ਨੇ ਸਥਿਤੀ ਦਾ ਜਾਇਜ਼ਾ ਲਿਆ
Published : May 11, 2022, 6:41 am IST
Updated : May 11, 2022, 6:41 am IST
SHARE ARTICLE
image
image

ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ਵਿਖੇ ਹੋਏ ਧਮਾਕੇ ਦੇ ਮੱਦੇਨਜ਼ਰ ਭਗਵੰਤ ਮਾਨ ਨੇ ਸਥਿਤੀ ਦਾ ਜਾਇਜ਼ਾ ਲਿਆ


ਡੀਜੀਪੀ ਨੂੰ  ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ

ਚੰਡੀਗੜ੍ਹ, 10 ਮਈ (ਭੁੱਲਰ) : ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੋਹਾਲੀ ਸਥਿਤ ਹੈੱਡਕੁਆਰਟਰ ਵਿਖੇ ਬੀਤੀ ਰਾਤ ਹੋਏ ਧਮਾਕੇ ਦਾ ਤੁਰਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਨੂੰ  ਪੂਰੀ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿਤੇ ਹਨ ਤਾਂ ਜੋ ਇਸ ਘਟਨਾ ਦੀ ਤਹਿ ਤਕ ਪਹੁੰਚ ਕੀਤੀ ਜਾ ਸਕੇ |
ਅੱਜ ਸਵੇਰੇ ਅਪਣੇ ਸਰਕਾਰੀ ਨਿਵਾਸ ਸਥਾਨ 'ਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਕਿਸੇ ਨੂੰ  ਵੀ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ  ਵਿਗਾੜਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ ਅਤੇ ਨਾਲ ਹੀ ਕਿਹਾ ਕਿ ਕੱੁਝ ਦੁਸ਼ਮਣ ਤਾਕਤਾਂ ਸੂਬੇ ਭਰ ਵਿਚ ਗੜਬੜ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ, ਜੋ ਅਪਣੇ ਨਾਪਾਕ ਮਨਸੂਬਿਆਂ ਵਿਚ ਕਦੇ ਕਾਮਯਾਬ ਨਹੀਂ ਹੋ ਸਕਣਗੀਆਂ |
ਇਸ ਦੌਰਾਨ ਡੀਜੀਪੀ ਨੇ ਮੁੱਖ ਮੰਤਰੀ ਨੂੰ  ਦਸਿਆ ਕਿ ਕੁੱਝ ਹੋਰ ਸ਼ੱਕੀ ਵਿਅਕਤੀਆਂ ਨੂੰ  ਪੁਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਹੈ ਤਾਂ ਜੋ ਪੁਲਿਸ ਇਸ ਅਣਸੁਖਾਵੀਂ ਘਟਨਾ ਦੀਆਂ ਜੜ੍ਹਾਂ ਤਕ ਪਹੁੰਚ ਸਕੇ | ਇਸ 'ਤੇ ਭਰੋਸਾ ਜਤਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ  ਜਲਦੀ
 ਹੀ ਕਾਨੂੰਨ ਦੇ ਸ਼ਿਕੰਜੇ ਵਿਚ
ਲਿਆਂਦਾ ਜਾਵੇਗਾ ਅਤੇ ਮਿਸਾਲੀ ਸਜ਼ਾਵਾਂ ਦਿਤੀਆਂ ਜਾਣਗੀਆਂ ਤਾਂ ਜੋ ਹੋਰ ਅਜਿਹੇ ਸਮਾਜ ਵਿਰੋਧੀ ਅਨਸਰ ਭਵਿੱਖ ਵਿਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ  ਅੰਜਾਮ ਨਾ ਦੇਣ |
ਮੀਟਿੰਗ ਵਿਚ ਸ਼ਾਮਲ ਹੋਰ ਪ੍ਰਮੁੱਖ ਹਸਤੀਆਂ ਵਿਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਡੀਜੀਪੀ ਵੀ.ਕੇ. ਭਾਵਰਾ, ਏਡੀਜੀਪੀ ਅੰਦਰੂਨੀ ਸੁਰਖਿਆ ਆਰ.ਐਨ. ਢੋਕੇ ਅਤੇ ਏਡੀਜੀਪੀ ਇੰਟੈਲੀਜੈਂਸ ਐਸ.ਐਸ. ਸ੍ਰੀਵਾਸਤਵਾ ਸ਼ਾਮਲ ਸਨ |

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement