31 ਮਈ ਤੱਕ ਨਾਜਾਇਜ਼ ਕਬਜ਼ੇ ਛੱਡੇ ਜਾਣ ਨਹੀਂ ਤਾਂ ਪੈ ਸਕਦੇ ਨੇ ਖਰਚੇ ਅਤੇ ਪਰਚੇ- CM ਮਾਨ
Published : May 11, 2022, 9:39 am IST
Updated : May 11, 2022, 12:41 pm IST
SHARE ARTICLE
Bhagwant Mann
Bhagwant Mann

ਮਾਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਬਜ਼ੇ ਨਾ ਛੱਡੇ ਗਏ ਤਾਂ ਪੁਰਾਣੇ ਖਰਚੇ ਅਤੇ ਨਵੇਂ ਪਰਚੇ ਦਰਜ ਕੀਤੇ ਜਾਣਗੇ।


ਚੰਡੀਗੜ੍ਹ: ਪੰਜਾਬ 'ਚ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ 'ਚ ਸੀਐੱਮ ਭਗਵੰਤ ਮਾਨ ਨੇ ਫ਼ਰਮਾਨ ਜਾਰੀ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 31 ਮਈ ਤੱਕ ਨਾਜਾਇਜ਼ ਕਬਜ਼ੇ ਛੱਡਣ ਲਈ ਕਿਹਾ ਹੈ। ਮਾਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਬਜ਼ੇ ਨਾ ਛੱਡੇ ਗਏ ਤਾਂ ਪੁਰਾਣੇ ਖਰਚੇ ਅਤੇ ਨਵੇਂ ਪਰਚੇ ਦਰਜ ਕੀਤੇ ਜਾਣਗੇ।

CM Bhagwant MannCM Bhagwant Mann

ਮੁੱਖ ਮੰਤਰੀ ਨੇ ਫੇਸਬੁੱਕ ਪੋਸਟ ਸਾਂਝੀ ਕਰਦਿਆਂ ਲਿਖਿਆ, “ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਨੇ ਭਾਵੇਂ ਓਹ ਰਾਜਨੀਤਕ ਲੋਕ ਨੇ ਜਾਂ ਅਫਸਰ ਨੇ ਜਾਂ ਫੇਰ ਕੋਈ ਰਸੂਖਦਾਰ  ਲੋਕ ਨੇ..ਉਹਨਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਨੇ…”।

TweetTweet

ਦਰਅਸਲ ਮਾਨ ਸਰਕਾਰ ਨੇ ਪੰਜਾਬ 31 ਮਈ ਤੱਕ 5000 ਏਕੜ ਪੰਚਾਇਤੀ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ ਰੱਖਿਆ ਹੈ। ਹਾਲਾਂਕਿ ਹੁਣ ਤੱਕ ਸਰਕਾਰ ਸਿਰਫ਼ 300 ਏਕੜ ਜ਼ਮੀਨ ਹੀ ਛੁਡਵਾ ਸਕੀ ਹੈ। ਪੰਚਾਇਤੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਨੇ ਮੁਹਾਲੀ, ਅੰਮ੍ਰਿਤਸਰ ਤੋਂ ਇਲਾਵਾ ਕਈ ਥਾਵਾਂ ’ਤੇ ਜ਼ਮੀਨਾਂ ਖਾਲੀ ਕਰਵਾਈਆਂ ਹਨ। ਹਾਲਾਂਕਿ ਕਈ ਥਾਵਾਂ 'ਤੇ ਉਹਨਾਂ ਨੂੰ ਕਿਸਾਨ ਯੂਨੀਅਨ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ।

Punjab CM Bhagwant MannPunjab CM Bhagwant Mann

ਪੰਜਾਬ ਵਿਚ ਸੱਤਾ ਹਾਸਲ ਕਰਨ ਤੋਂ ਬਾਅਦ ਮਾਨ ਸਰਕਾਰ ਨੇ ਪੰਚਾਇਤੀ ਜ਼ਮੀਨਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਦੀ ਪਛਾਣ ਕੀਤੀ ਹੈ। ਪਤਾ ਲੱਗਿਆ ਹੈ ਕਿ ਕਰੀਬ 50 ਹਜ਼ਾਰ ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਹਨ। ਫੜੇ ਗਏ ਲੋਕਾਂ ਵਿਚ ਸਿਆਸਤਦਾਨ, ਸੇਵਾਮੁਕਤ ਅਧਿਕਾਰੀ ਅਤੇ ਪ੍ਰਭਾਵਸ਼ਾਲੀ ਲੋਕ ਸ਼ਾਮਲ ਹਨ। ਸਰਕਾਰ ਦਾ ਕਹਿਣਾ ਹੈ ਕਿ ਇਹਨਾਂ ਜ਼ਮੀਨਾਂ ਦਾ ਲਾਭ ਪੰਚਾਇਤ ਨੂੰ ਮਿਲਣਾ ਚਾਹੀਦਾ ਹੈ। ਇਸ ਲਈ ਇਹਨਾਂ ਨੂੰ ਖਾਲੀ ਕਰਵਾ ਕੇ ਪੰਚਾਇਤਾਂ ਨੂੰ ਸੌਂਪਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement