ਪੰਥਕ ਇਕੱਠ: ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਤੋਂ ਬਾਅਦ ਹੀ ਆਵੇਗਾ ਚੈਨ : ਸੁਖਬੀਰ ਬਾਦਲ
Published : May 11, 2022, 5:52 pm IST
Updated : May 11, 2022, 5:52 pm IST
SHARE ARTICLE
Panthic Gathering
Panthic Gathering

ਬੰਦੀ ਸਿੰਘਾਂ ਦੀ ਰਿਹਾਈ ਲਈ ਵਫਦਾਂ ਦੇ ਰੂਪ ਵਿਚ ਵੱਖ-ਵੱਖ ਗਵਰਨਰਾਂ ਨੂੰ ਤੇ ਰਾਸ਼ਟਰਪਤੀ ਨੂੰ ਮਿਲਿਆ ਜਾਵੇਗਾ

 

ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਇਕ ਪੰਥਕ ਇਕੱਠ ਸੱਦਿਆ ਗਿਆ ਸੀ ਜਿਸ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਇਸ ਮੀਟਿੰਗ ਚ ਮੌਜੂਦ ਰਹੇ। ਦਰਅਸਲ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਲੰਬੇ ਅਰਸੇ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਬੰਦ, ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਨ ਲਈ ਅੱਜ ਇਹ ਇਕੱਠ ਕੀਤਾ ਗਿਆ ਸੀ। 

Panthic GatheringPanthic Gathering

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1984 ਤੋਂ ਬਾਅਦ ਜਦੋਂ ਸ੍ਰੀ ਹਰਿਮੰਦਰ ਸਾਹਿਬ ਉੱਤੇ ਹਮਲਾ ਕੀਤਾ ਗਿਆ। ਦਿੱਲੀ ਵਿੱਚ ਸਿੱਖ ਕਤਲੇਆਮ ਕੀਤਾ ਗਿਆ। ਉਸ ਦਰਦ ਨੂੰ ਮਹਿਸੂਸ ਕਰਦੇ ਹੋਏ ਅਨੇਕਾਂ ਸਿੰਘ ਇਨਸਾਫ਼ ਲਈ ਸਰਗਰਮ ਹੋਏ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਨਾਜਾਇਜ਼ ਫਸਾਇਆ ਗਿਆ। ਉਨ੍ਹਾਂ ਵਿਚ 22 ਸਿੱਖ ਕੈਦੀ ਜਿਨ੍ਹਾਂ ਵਿਚ 9 ਅਜਿਹੇ ਹਨ ਜੋ 30 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ। ਉਨ੍ਹਾਂ ਨੇ ਕਿਹਾ ਐਸਜੀਪੀਸੀ ਸਮੇਂ-ਸਮੇਂ ਉਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਰਹੀ ਹੈ। 

Panthic GatheringPanthic Gathering

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਹਮੇਸ਼ਾਂ ਹੀ ਸਿੱਖ ਜਥੇਬੰਦੀਆਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੀ ਆਵਾਜ਼ ਚੁੱਕੀ ਜਾਂਦੀ ਰਹੀ ਹੈ। ਜਦੋਂ ਰਾਜੋਆਣਾ ਦੀ ਫਾਂਸੀ ਦੀ ਗੱਲ ਹੋਈ ਸੀ ਉਸ ਵੇਲੇ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਾਂਸੀ ਨੂੰ ਰੱਦ ਕਰਵਾਉਣ ਵਾਸਤੇ ਹਰ ਇਕ ਵਰਗ ਨੂੰ ਮਿਲਿਆ ਗਿਆ ਸੀ। ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਬੰਦ ਹੋਏ 27-27 ਸਾਲ ਹੋ ਚੁੱਕੇ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜਿੰਨੀ ਦੇਰ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰਵਾ ਦਿੱਤਾ ਜਾਂਦਾ ਓਨੀ ਦੇਰ ਤੱਕ ਉਹ ਟਿਕ ਕੇ ਨਹੀਂ ਬੈਠਣਗੇ ਤੇ ਚੈਨ ਦੀ ਨੀਂਦ ਨਹੀਂ ਸੌਣਗੇ। 

Panthic Gathering

ਉਨ੍ਹਾਂ ਨੇ ਕਿਹਾ ਸਾਰਿਆਂ ਨੂੰ ਇਕਜੁੱਟ ਹੋਣ ਦੀ ਜ਼ਰੂਰਤ ਹੈ। ਸਿੰਘਾਂ ਨੇ ਆਪਣੀਆਂ ਭਾਵਨਾਵਾਂ ਅਤੇ ਹਾਲਾਤ ਨੂੰ ਦੇਖਦੇ ਹੋਏ ਕਦਮ ਚੁੱਕੇ ਤੇ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ 7 ਕੈਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਫੈਸਲਾ ਸੁਣਾਇਆ ਗਿਆ ਸੀ ਪਰ ਕੋਈ ਅਮਲੀਜਾਮਾ ਨਹੀਂ ਪਹਿਨਾਇਆ ਗਿਆ। ਉਨ੍ਹਾਂ ਨੇ ਕਿਹਾ ਕਿ 3 ਮਤੇ ਪੇਸ਼ ਕੀਤੇ ਗਏ ਹਨ। ਬੰਦੀ ਸਿੰਘਾਂ ਦੀ ਰਿਹਾਈ ਲਈ ਵਫਦਾਂ ਦੇ ਰੂਪ ਵਿਚ ਵੱਖ-ਵੱਖ ਗਵਰਨਰਾਂ ਨੂੰ ਤੇ ਰਾਸ਼ਟਰਪਤੀ ਨੂੰ ਮਿਲਿਆ ਜਾਵੇਗਾ। ਇਸ ਤੋਂ ਇਲਾਵਾ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਉਠਾਈ ਜਾਵੇਗੀ।

Panthic GatheringPanthic Gathering

ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਜੋ ਮੀਟਿੰਗ ਇਕ ਝੰਡੇ ਥੱਲੇ ਹੋਈ ਹੈ ਉਸ ਤਰ੍ਹਾਂ ਦਾ ਮਾਹੌਲ ਉਨ੍ਹਾਂ ਨੇ ਅੱਜ ਤੱਕ ਕਦੀ ਨਹੀਂ ਵੇਖਿਆ ਅਤੇ ਉਹ ਸਾਰੇ ਸਿੱਖ ਜਥੇਬੰਦੀਆਂ ਦਾ ਧੰਨਵਾਦ ਕਰਦੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਇਸ ਤਰ੍ਹਾਂ ਲੱਗ ਰਿਹਾ ਸੀ ਕਿ ਜਿਵੇਂ ਸਾਰੇ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਇੱਕ ਹੀ ਹੋਣ। 
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement