8 ਵੱਡੇ ਸਿਆਸੀ ਆਗੂਆਂ ਦੀ ਸੁਰੱਖਿਆ 'ਚ ਕਟੌਤੀ, 127 ਪੁਲਿਸ ਮੁਲਾਜ਼ਮ ਤੇ 9 ਗੱਡੀਆਂ ਲਈਆਂ ਵਾਪਸ
Published : May 11, 2022, 6:17 pm IST
Updated : May 11, 2022, 6:17 pm IST
SHARE ARTICLE
 Punjab govt cuts security of 8 senior political leaders
Punjab govt cuts security of 8 senior political leaders

ਰਾਜਿੰਦਰ ਕੌਰ ਭੱਠਲ, ਓਪੀ ਸੋਨੀ, ਹਰਸਿਮਰਤ ਕੌਰ ਬਾਦਲ ਦਾ ਨਾਮ ਵੀ ਸ਼ਾਮਲ

 

ਚੰਡੀਗੜ੍ਹ : ਪੰਜਾਬ 'ਚ VIP ਕਲਚਰ ਖ਼ਤਮ ਕਰਨ ਲਈ ਭਗਵੰਤ ਮਾਨ (Bhagwant Mann) ਸਰਕਾਰ ਨੇ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਮਾਨ ਨੇ ਇਕ ਵਾਰ ਫਿਕ ਵੱਡੇ ਸਿਆਸਤਦਾਨਾਂ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਹੈ। ਦਰਅਸਲ ਭਗਵੰਤ ਮਾਨ ਨੇ 8 ਸਿਆਸਤਦਾਨਾਂ ਨੂੰ ਝਟਕਾ ਦਿੱਤਾ ਹੈ। ਜਿਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਐੱਮਪੀ ਸੁਨੀਲ ਜਾਖੜ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਨਵਤੇਜ ਸਿੰਘ ਚੀਮਾ ਤੇ ਕੇਵਲ ਸਿੰਘ ਢਿੱਲੋਂ ਦਾ ਨਾਮ ਸ਼ਾਮਲ ਹੈ। ਪੰਜਾਬ ਪੁਲਿਸ ਨੇ 127 ਪੁਲਿਸ ਮੁਲਾਜ਼ਮ ਤੇ 9 ਗੱਡੀਆਂ ਵਾਪਸ ਲਿਆਂਦੀਆਂ ਹਨ। ਇਹ ਪੁਲਿਸ ਮੁਲਾਜ਼ਮ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਰਹਿਣਗੇ ਨਾ ਕਿ ਸਿਆਸਤਦਾਨਾਂ ਦੀ ਸੁਰੱਖਿਆ ਕਰਨਗੇ। 

file photo

Harsimrat BadalHarsimrat Badal

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਪੰਜਾਬ ਦੇ 184 VIP ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਸੀ। ਇਸ ਵਿਚ ਬਹੁਤੇ ਕਾਂਗਰਸੀ ਤੇ ਅਕਾਲੀ ਆਗੂ ਸ਼ਾਮਲ ਸਨ। ਮੁੱਖ ਮੰਤਰੀ ਨੇ ਸਿਰਫ਼ ਉਨ੍ਹਾਂ ਆਗੂਆਂ ਨੂੰ ਸੁਰੱਖਿਆ ਦਿੱਤੀ ਹੈ, ਜਿਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਇਸ ਤੋਂ ਇਲਾਵਾ ਕਈ ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਗੰਨਮੈਨ ਵੀ ਵਾਪਸ ਲੈ ਲਏ ਗਏ ਹਨ। ਮਾਨ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਬਾਦਲ ਦੇ ਪੁੱਤਰਾਂ ਅਤੇ ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਦੀ ਸੁਰੱਖਿਆ ਤੋਂ ਪੁਲਿਸ ਮੁਲਾਜ਼ਮ ਵਾਪਸ ਲੈ ਲਏ ਹਨ।

ਇਨ੍ਹਾਂ 'ਚੋਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਛੋਟੇਪੁਰ, ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਸਣੇ 184 ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ ਸੀ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਬੀਰ ਸਿੰਘ ਰੰਧਾਵਾ ਦਾ ਨਾਂ ਵੀ ਇਸ ਸੂਚੀ ਵਿਚ ਸ਼ਾਮਲ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅਤੇ ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਤੋਂ ਵੀ ਸੁਰੱਖਿਆ ਵਾਪਸ ਲੈ ਲਈ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement