ਮੁਹਾਲੀ ਘਟਨਾ: ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਫਰੀਦਕੋਟ ਤੋਂ ਨਿਸ਼ਾਨ ਸਿੰਘ ਗ੍ਰਿਫ਼ਤਾਰ
Published : May 11, 2022, 9:48 am IST
Updated : May 11, 2022, 11:49 am IST
SHARE ARTICLE
Punjab Police arrest accused Nishan Singh
Punjab Police arrest accused Nishan Singh

ਨਿਸ਼ਾਨ ਸਿੰਘ ਪੁੱਤਰ ਪ੍ਰਗਟ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੁੱਲਾ ਦਾ ਰਹਿਣ ਵਾਲਾ ਹੈ, ਜਿਸ ਖ਼ਿਲਾਫ਼ ਆਰਮਜ਼ ਐਕਟ ਅਤੇ ਐਨ.ਡੀ.ਪੀ.ਐੱਸ. ਐਕਟ ਤਹਿਤ ਕਈ ਕੇਸ ਦਰਜ ਹਨ।

 

ਚੰਡੀਗੜ੍ਹ: ਪੰਜਾਬ ਪੁਲਿਸ ਦੇ ਮੁਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁਲਿਸ ਨੇ ਨਿਸ਼ਾਨ ਸਿੰਘ ਵਾਸੀ ਭਿੱਖੀਵਿੰਡ ਤਰਨਤਾਰਨ ਨੂੰ ਹਿਰਾਸਤ ਵਿਚ ਲਿਆ ਹੈ। ਮੁਹਾਲੀ ਅਤੇ ਫਰੀਦਕੋਟ ਦੀ ਪੁਲਿਸ ਨੇ ਸਾਂਝੀ ਕਾਰਵਾਈ ਕਰਦੇ ਹੋਏ ਨਿਸ਼ਾਨ ਸਿੰਘ ਨੂੰ ਫਰੀਦਕੋਟ ਤੋਂ ਗ੍ਰਿਫਤਾਰ ਕਰ ਲਿਆ। ਮਿਲੀ ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ ਨੇ ਹਮਲਾਵਰਾਂ ਦੀ ਮਦਦ ਕੀਤੀ ਸੀ।  

NIA to probe blast at Punjab Police Intelligence HeadquarterBlast at Punjab Police Intelligence Headquarter

ਨਿਸ਼ਾਨ ਸਿੰਘ ਪੁੱਤਰ ਪ੍ਰਗਟ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਥਾਣਾ ਭਿੱਖੀਵਿੰਡ ਦੇ ਪਿੰਡ ਕੁੱਲਾ ਦਾ ਰਹਿਣ ਵਾਲਾ ਹੈ, ਜਿਸ ਖ਼ਿਲਾਫ਼ ਆਰਮਜ਼ ਐਕਟ ਅਤੇ ਐਨ.ਡੀ.ਪੀ.ਐੱਸ. ਐਕਟ ਤਹਿਤ ਕਈ ਕੇਸ ਦਰਜ ਹਨ। ਹਮਲੇ ਵਿਚ ਰੂਸੀ ਰਾਕੇਟ ਲਾਂਚਰ ਦੀ ਵਰਤੋਂ ਕੀਤੀ ਗਈ ਸੀ। ਪੁਲਿਸ ਨੇ ਮੰਗਲਵਾਰ ਦੇਰ ਰਾਤ ਇਸ ਦੀ ਬਰਾਮਦਗੀ ਤੋਂ ਬਾਅਦ ਇਹ ਦਾਅਵਾ ਕੀਤਾ। ਰੱਖਿਆ ਮਾਹਰਾਂ ਮੁਤਾਬਕ ਅਮਰੀਕਾ ਨੇ ਇਹ ਹਥਿਆਰ ਅਫਗਾਨਿਸਤਾਨ ਨੂੰ ਸਿਖਲਾਈ ਲਈ ਦਿੱਤੇ ਸਨ। ਉਥੇ ਤਾਲਿਬਾਨ ਨੇ ਕਬਜ਼ਾ ਕਰ ਲਿਆ। ਜਿਸ ਤੋਂ ਬਾਅਦ ਇਹ ਹਥਿਆਰ ਪਾਕਿਸਤਾਨ ਨੂੰ ਵੇਚੇ ਗਏ।

PhotoPhoto

ਪੁਲਿਸ ਸੂਤਰਾਂ ਅਨੁਸਾਰ ਇਹ ਰਾਕੇਟ ਲਾਂਚਰ ਪਾਕਿਸਤਾਨ ਤੋਂ ਡਰੋਨ ਰਾਹੀਂ ਪੰਜਾਬ ਭੇਜਿਆ ਗਿਆ ਹੈ। ਇਸ ਹਮਲੇ ਪਿੱਛੇ ਪੰਜਾਬ ਪੁਲਿਸ ਦੇ ਖ਼ੁਫ਼ੀਆ ਰਿਕਾਰਡ ਅਤੇ ਨੈੱਟਵਰਕ ਨੂੰ ਤਬਾਹ ਕਰਨ ਦੀ ਸਾਜ਼ਿਸ਼ ਸੀ। ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਹਮਲੇ ਲਈ ਟ੍ਰਾਈ ਨਾਈਟਰੋ ਟੋਲੂਇਨ (ਟੀਐਨਟੀ) ਦੀ ਵਰਤੋਂ ਕੀਤੀ ਗਈ ਹੋ ਸਕਦੀ ਹੈ ਯਾਨੀ ਪੂਰੀ ਇਮਾਰਤ ਨੂੰ ਉਡਾਉਣ ਦੀ ਸਾਜ਼ਿਸ਼ ਰਚੀ ਗਈ ਸੀ।

Blast at Punjab Police Intelligence HeadquarterBlast at Punjab Police Intelligence Headquarter

ਇਸ ਸਾਜ਼ਿਸ਼ ਦਾ ਪਾਕਿਸਤਾਨੀ ਕੁਨੈਕਸ਼ਨ ਵੀ ਸਾਹਮਣੇ ਆ ਰਿਹਾ ਹੈ। ਇਸ ਹਮਲੇ ਪਿੱਛੇ ਪਾਕਿਸਤਾਨ ਵਿਚ ਬੈਠੇ ਗੈਂਗਸਟਰ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਹੱਥ ਮੰਨਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਰਿੰਦਾ ਨੇ ਇਹ ਰਾਕੇਟ ਲਾਂਚਰ ਡਰੋਨ ਰਾਹੀਂ ਪੰਜਾਬ ਭੇਜਿਆ ਸੀ। ਪੁਲਿਸ ਹੁਣ ਨਿਸ਼ਾਨ ਸਿੰਘ ਤੋਂ ਪਾਕਿਸਤਾਨ ਵਿਚ ਬੈਠੇ ਰਿੰਦਾ ਨਾਲ ਸੰਪਰਕ ਬਾਰੇ ਪੁੱਛਗਿੱਛ ਕਰ ਰਹੀ ਹੈ।

Blast at Punjab Police Intelligence HeadquarterBlast at Punjab Police Intelligence Headquarter

ਦੱਸ ਦੇਈਏ ਕਿ ਸੋਮਵਾਰ ਰਾਤ 7.45 ਵਜੇ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹਮਲਾ ਹੋਇਆ ਸੀ। ਇਸ ਤੋਂ ਬਾਅਦ ਪੁਲਿਸ ਹੁਣ ਤੱਕ 20 ਤੋਂ ਵੱਧ ਸ਼ੱਕੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਇਸ ਤੋਂ ਇਲਾਵਾ 7 ਹਜ਼ਾਰ ਕਾਲਾਂ ਦੀ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਵੀਕੇ ਭਾਵਰਾ ਨੇ ਯਕੀਨੀ ਤੌਰ 'ਤੇ ਦਾਅਵਾ ਕੀਤਾ ਹੈ ਕਿ ਉਹਨਾਂ ਨੂੰ ਵੱਡੀ ਲੀਡ ਮਿਲੀ ਹੈ। ਜਲਦ ਹੀ ਹਮਲਾਵਰਾਂ ਨੂੰ ਗ੍ਰਿਫਤਾਰ ਕਰਕੇ ਸਾਰੀ ਸਾਜਿਸ਼ ਦਾ ਖੁਲਾਸਾ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement