ਕੀਰਤਪੁਰ ਸਾਹਿਬ 'ਚ 7.5 ਕਰੋੜ ਦੀ ਲਾਗਤ ਨਾਲ ਬਣ ਰਿਹਾ ਪੁਲ ਸਤਲੁਜ 'ਚ ਡਿੱਗਿਆ

By : GAGANDEEP

Published : May 11, 2023, 9:28 pm IST
Updated : May 11, 2023, 9:33 pm IST
SHARE ARTICLE
photo
photo

ਇਕ ਸਾਲ ਦੇ ਅੰਦਰ ਬਣ ਕੇ ਤਿਆਰ ਹੋਣਾ ਸੀ ਪੁੱਲ

 

ਰੋਪੜ: ਰੋਪੜ ਜ਼ਿਲ੍ਹੇ ਦੇ ਕਸਬਾ ਕੀਰਤਪੁਰ ਸਾਹਿਬ ਨੂੰ ਹਾਈਵੇਅ ਨਾਲ ਜੋੜਨ ਵਾਲੇ ਲੋਹੇ ਦੇ ਪੁਲ ਦਾ ਢਾਂਚਾ ਅੱਜ ਸਤਲੁਜ ਦਰਿਆ ਵਿਚ ਡਿਗ ਗਿਆ। 7.5 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਇਸ ਪੁਲ ਦੀ ਉਸਾਰੀ ਦਾ ਕੰਮ ਤਤਕਾਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਾਲ 2022 ਤੋਂ ਚੱਲ ਰਿਹਾ। ਹਾਦਸੇ ਦੌਰਾਨ ਮਸ਼ੀਨਾਂ ਪੁਲ ਦੇ ਨਿਰਮਾਣ ਕਾਰਜ ਵਿਚ ਲੱਗੀਆਂ ਹੋਈਆਂ ਸਨ। 

ਇਹ ਵੀ ਪੜ੍ਹੋ: ਹੈਰੀਟੇਜ ਸਟਰੀਟ ਬਲਾਸਟ ਮਾਮਲੇ ਦੇ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ

ਹਾਲਾਂਕਿ ਇਸ ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਪਰ ਪੁਲ ਦਾ ਢਾਂਚਾ ਟੁੱਟਣ ਕਾਰਨ ਲੋਕਾਂ ਦੀ ਉਡੀਕ ਹੋਰ ਵੱਧ ਗਈ ਹੈ। ਫਿਲਹਾਲ ਪ੍ਰਸ਼ਾਸਨ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿਤੀ ਹੈ। ਜਾਣਕਾਰੀ ਅਨੁਸਾਰ ਕੀਰਤਪੁਰ ਸਾਹਿਬ ਨੂੰ ਹਾਈਵੇਅ ਨਾਲ ਜੋੜਨ ਲਈ 4 ਫੁੱਟ ਚੌੜਾ ਪੁਲ ਬਣਾਇਆ ਗਿਆ ਹੈ। ਪੁਲ ਤੋਂ ਵਾਹਨਾਂ ਦੀ ਆਵਾਜਾਈ ਨਾ ਹੋਣ ਕਾਰਨ 7.5 ਕਰੋੜ ਦੀ ਲਾਗਤ ਨਾਲ ਲੋਹੇ ਦਾ ਪੁਲ ਬਣ ਰਿਹਾ ਹੈ। ਵੀਰਵਾਰ ਦੁਪਹਿਰ ਨੂੰ ਮਸ਼ੀਨਾਂ ਪੁਲ ਦੇ ਨਿਰਮਾਣ ਦੇ ਕੰਮ ਵਿਚ ਲੱਗੀਆਂ ਹੋਈਆਂ ਸਨ। ਚਸ਼ਮਦੀਦਾਂ ਮੁਤਾਬਕ ਅਚਾਨਕ ਟੁੱਟਣ ਦੀ ਆਵਾਜ਼ ਆਈ। ਜਦੋਂ ਉਹਨਾਂ ਨੇ ਦੇਖਿਆ ਤਾਂ ਉਸਾਰੀ ਅਧੀਨ ਲੋਹੇ ਦੇ ਪੁਲ ਦਾ ਫਰੇਮ ਸਤਲੁਜ ਦਰਿਆ ਵਿਚ ਡਿਗਿਆ ਪਿਆ ਸੀ।

ਇਹ ਵੀ ਪੜ੍ਹੋ: ਪੀ.ਏ.ਯੂ. ਵਿੱਚ ਦੂਜੀ ਸਰਕਾਰ ਕਿਸਾਨ ਮਿਲਣੀ ਵਿੱਚ ਪੰਜਾਬ ਭਰ ਤੋਂ ਕਿਸਾਨ ਸ਼ਾਮਿਲ ਹੋਏ 

ਢਾਂਚਾ ਢਹਿਣ ਪਿੱਛੇ ਕੋਈ ਤਕਨੀਕੀ ਕਾਰਨ ਸੀ ਜਾਂ ਕੋਈ ਹੋਰ ਕਾਰਨ, ਇਹ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਪ੍ਰਸ਼ਾਸਨ ਨੇ ਢਾਂਚਾ ਡਿਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲ ਦੇ ਬਣਨ ਨਾਲ ਕੀਰਤਪੁਰ ਸਾਹਿਬ ਸ਼ਹਿਰ ਦੇ ਲੋਕ ਰੋਪੜ-ਨੰਗਲ ਮੁੱਖ ਮਾਰਗ ਨਾਲ ਆਸਾਨੀ ਨਾਲ ਜੁੜ ਸਕਣਗੇ। ਮੌਜੂਦਾ ਸਮੇਂ ਵਿਚ ਲੋਕਾਂ ਨੂੰ ਮੁੱਖ ਸੜਕ ’ਤੇ ਜਾਣ ਲਈ ਗਲਤ ਸਾਈਡ ’ਤੇ ਗੱਡੀ ਚਲਾ ਕੇ ਸ਼ਹਿਰ ਵਿਚ ਆਉਣਾ ਪੈਂਦਾ ਹੈ। ਤਕਨੀਕੀ ਸੂਤਰ ਦੱਸਦੇ ਹਨ ਕਿ ਪੁਲ ਦੇ ਢਾਂਚਾ ਢਹਿ ਜਾਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਉਸਾਰੀ ਨੂੰ ਦੁਬਾਰਾ ਸ਼ੁਰੂ ਕਰਨਾ ਪੈ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement