ਡਾ. ਇੰਦਰਬੀਰ ਨਿੱਜਰ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਲਈ ਸੋਧੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਦੀ ਕੀਤੀ ਸ਼ੁਰੂਆਤ ਕੀਤੀ

By : GAGANDEEP

Published : May 11, 2023, 5:37 pm IST
Updated : May 11, 2023, 5:37 pm IST
SHARE ARTICLE
photo
photo

ਵਿਭਾਗ ਦੀ ਸੰਸ਼ੋਧਿਤ ਕਾਰਜ ਪ੍ਰਣਾਲੀਆਂ ਨਾਲ ਜਨਤਕ ਕੰਮਾਂ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਵਧੇਗੀ

 

ਚੰਡੀਗੜ੍ਹ: ਭੂਮੀ ਅਤੇ ਜਲ ਸੰਭਾਲ ਦੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੀ 'ਸੰਸ਼ੋਧਿਤ ਸਟੈਂਡਰਡ ਓਪਰੇਟਿੰਗ ਪ੍ਰੋਸੀਜਰਜ਼' ਦੀ ਸ਼ੁਰੂਆਤ ਕੀਤੀ ਹੈ। ਨਵੀਂ ਕਾਰਜ ਪ੍ਰਕਿਰਿਆਵਾਂ ਨੂੰ 50 ਤੋਂ ਵੱਧ ਸਾਲਾਂ ਬਾਅਦ ਸੋਧਿਆ ਗਿਆ ਹੈ, ਅਤੇ ਇਹ 1960 ਦੇ ਦਹਾਕੇ ਦੌਰਾਨ ਬਣਾਈਆਂ ਗਈਆਂ ਪੁਰਾਣੀਆਂ ਪ੍ਰਕਿਰਿਆਵਾਂ ਦੀ ਥਾਂ ਲੈ ਲਵੇਗੀ ਜਦੋਂ ਵਿਭਾਗੀ ਕੰਮ ਕੁਦਰਤ ਵਿਚ ਮਾਮੂਲੀ ਸਨ ਅਤੇ ਮੁੱਖ ਤੌਰ 'ਤੇ ਸਿਰਫ਼ ਭੂਮੀ ਸੰਭਾਲ ਦੇ ਕੰਮਾਂ ਤੱਕ ਸੀਮਤ ਸਨ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵਲੋਂ 6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬਲ ਸਿੰਘ ਰੰਗੇ ਹੱਥੀਂ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ, ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਵਿਭਾਗੀ ਕੰਮਾਂ ਦੀ ਪ੍ਰਕਿਰਤੀ ਅਤੇ ਮਾਪਦੰਡ ਬਹੁਤ ਬਦਲ ਗਏ ਹਨ। ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਘਟਣ ਅਤੇ ਸੀਮਤ ਸਤਹ ਪਾਣੀ ਦੀ ਉਪਲਬਧਤਾ ਦੇ ਕਾਰਨ ਖਾਸ ਤੌਰ 'ਤੇ 1980 ਦੇ ਦਹਾਕੇ ਦੇ ਅੰਤ ਤੋਂ ਬਾਅਦ ਜਲ ਸਰੋਤਾਂ ਦੀ ਸੰਭਾਲ ਅਤੇ ਪ੍ਰਬੰਧਨ ਨੇ ਮਹੱਤਵ ਗ੍ਰਹਿਣ ਕੀਤਾ। ਇਸ ਲਈ, ਸੰਸ਼ੋਧਿਤ ਕਾਰਜ ਵਿਧੀਆਂ ਵਿਚ ਮੀਂਹ ਦੇ ਪਾਣੀ ਦੀ ਸੰਭਾਲ, ਜ਼ਮੀਨਦੋਜ਼ ਪਾਈਪਲਾਈਨਾਂ, ਤੁਪਕਾ/ਸਪ੍ਰਿੰਕਲਰ ਸਿੰਚਾਈ, ਅਤੇ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਵਰਗੇ ਕੰਮਾਂ 'ਤੇ ਜ਼ੋਰ ਦਿੱਤਾ ਗਿਆ ਹੈ, ਜੋ ਕਿ ਵਿਭਾਗ ਦਾ ਮੁੱਖ ਫੋਕਸ ਬਣ ਗਏ ਹਨ।

ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ’ਤੇ MP ਰਵਨੀਤ ਸਿੰਘ ਬਿੱਟੂ ਨੇ ਜਤਾਈ ਚਿੰਤਾ

ਇਸ ਮੌਕੇ ਬੋਲਦਿਆਂ ਡਾ, ਨਿੱਜਰ ਨੇ ਦੱਸਿਆ ਕਿ ਸਰਕਾਰ ਜਨਤਕ ਕੰਮਾਂ ਵਿਚ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹੈ। ਇਸ ਲਈ, ਅਜਿਹੇ ਸਾਰੇ ਨਿਯਮ ਅਤੇ ਪ੍ਰਕਿਰਿਆਵਾਂ ਜੋ ਪੁਰਾਣੀਆਂ ਹੋ ਗਈਆਂ ਹਨ ਅਤੇ ਆਮ ਆਦਮੀ ਦੀ ਸਹੂਲਤ ਦੀ ਬਜਾਏ ਇਕ ਰੁਕਾਵਟ ਵਜੋਂ ਕੰਮ ਕਰਦੀਆਂ ਹਨ, ਨੂੰ ਵਿਭਾਗਾਂ ਵਿਚ ਦੁਬਾਰਾ ਸੋਧਿਆ ਜਾ ਰਿਹਾ ਹੈ। ਇਹਨਾਂ ਸੋਧੀਆਂ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਨੂੰ ਜਾਰੀ ਕਰਨਾ ਉਸ ਦਿਸ਼ਾ ਵਿਚ ਇਕ ਕਦਮ ਹੈ। ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ, ਪੰਜਾਬ ਜੋ ਕਿ ਵਿਭਾਗ ਦੇ ਹੋਰ ਅਧਿਕਾਰੀਆਂ ਸਮੇਤ ਹਾਜ਼ਰ ਸਨ, ਨੇ ਦੱਸਿਆ ਕਿ ਵਿਭਾਗ ਦੀਆਂ ਇਨ੍ਹਾਂ ਸੋਧੀਆਂ ਗਈਆਂ ਕਾਰਜ ਵਿਧੀਆਂ ਵਿਚ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਅਤੇ ਜ਼ਿੰਮੇਵਾਰੀਆਂ ਤੋਂ ਇਲਾਵਾ ਨਿਗਰਾਨੀ ਦੇ ਨਾਲ-ਨਾਲ ਕੰਮਾਂ ਨੂੰ ਚਲਾਉਣ ਦੀ ਵਿਧੀ ਵੀ ਨਿਰਧਾਰਤ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement