ਜੰਮੂ-ਕਸ਼ਮੀਰ : ਪੰਜਾਬ ਦਾ ਜਵਾਨ ਹਿੰਦ-ਪਾਕਿ ਸਰਹੱਦ ’ਤੇ ਗੋਲੀ ਲੱਗਣ ਕਾਰਨ ਹੋਇਆ ਸ਼ਹੀਦ
Published : May 11, 2023, 1:33 pm IST
Updated : May 11, 2023, 1:33 pm IST
SHARE ARTICLE
photo
photo

ਜ਼ਿਲ੍ਹਾ ਬਰਨਾਲਾ ਦੇ ਪਿੰਡ ਵਜੀਦਕੇ ਕਲਾਂ ਨਾਲ ਸਬੰਧਤ ਸੀ ਜਵਾਨ

 

ਜੰਮੂ-ਕਸ਼ਮੀਰ : ਪੰਜਾਬ ਦੇ ਬਰਨਾਲਾ ਦਾ ਜਵਾਨ ਦੇਸ਼ ਲਈ ਸ਼ਹੀਦ ਹੋ ਗਿਆ ਹੈ। ਸਿਪਾਹੀ ਜਸਵੀਰ ਸਿੰਘ ਸਮਰਾ ਪਿੰਡ ਵਜੀਦਕੇ ਜੰਮੂ ਵਿਚ ਤਾਇਨਾਤ ਸੀ। ਉਹ ਡਿਊਟੀ ਦੌਰਾਨ ਅਤਿਵਾਦੀ ਹਮਲੇ ਵਿਚ ਸ਼ਹੀਦ ਹੋ ਗਿਆ। ਬਹਾਦਰ ਸਿਪਾਹੀ ਦੇ ਸ਼ਹੀਦ ਹੋਣ ਦੀ ਸੂਚਨਾ ਪਰਿਵਾਰ ਨੂੰ ਮਿਲ ਗਈ ਹੈ। ਸ਼ਹੀਦ ਜਸਵੀਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਸਿਪਾਹੀ ਜਸਵੀਰ ਸਿੰਘ ਦੀ ਸ਼ਹਾਦਤ ਦੀ ਖ਼ਬਰ ਨਾਲ ਪੂਰੇ ਬਰਨਾਲਾ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪ੍ਰਸ਼ਾਸਨਿਕ ਸੂਤਰਾਂ ਨੇ ਦਸਿਆ ਕਿ ਜਸਵੀਰ ਸਿੰਘ ਦੀ ਸ਼ਹਾਦਤ ਦੀ ਸੂਚਨਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਫ਼ੌਜ ਨਾਲ ਸੰਪਰਕ ਵਿਚ ਹੈ। ਪ੍ਰਸ਼ਾਸਨ ਅਤੇ ਪਰਿਵਾਰ ਜਸਵੀਰ ਸਿੰਘ ਸਮਰਾ ਬਾਰੇ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੇ ਜੱਦੀ ਨਿਵਾਸ 'ਤੇ ਵੀ ਲੋਕਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ।

ਸਿਪਾਹੀ ਜਸਵੀਰ ਸਿੰਘ ਸਮਰਾ 10 ਜੇਕੇ ਰਾਈਫਲਜ਼ ਵਿਚ ਲਾਂਸ ਨਾਇਕ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਸਵੇਰੇ 10:00 ਵਜੇ ਉਨ੍ਹਾਂ ਦੇ ਜੱਦੀ ਪਿੰਡ ਵਜੀਦਕੇ ਵਿਖੇ ਲਿਆਂਦੀ ਜਾਵੇਗੀ। ਉਥੇ ਹੀ ਫੌਜੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਮ ਸਸਕਾਰ ਕੀਤਾ ਜਾਵੇਗਾ।

ਪਿੰਡ ਵਜੀਦਕੇ ਕਲਾਂ ਦੀ ਸਰਪੰਚ ਗੁਰਮੀਤ ਕੌਰ ਦੇ ਪਤੀ ਬਲਜਿੰਦਰ ਸਿੰਘ ਨੇ ਦਸਿਆ ਕਿ ਸਿਪਾਹੀ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦਾ ਕੋਈ ਭੈਣ-ਭਰਾ ਨਹੀਂ ਹੈ। ਉਸ ਦੀ ਉਮਰ 25 ਸਾਲ ਦੇ ਕਰੀਬ ਸੀ ਅਤੇ ਅਜੇ ਉਸ ਦਾ ਵਿਆਹ ਵੀ ਨਹੀਂ ਹੋਇਆ ਸੀ। ਉਹ ਛੁੱਟੀ 'ਤੇ ਸੀ ਅਤੇ ਇਸ ਮਹੀਨੇ ਦੀ 2 ਮਈ ਨੂੰ ਡਿਊਟੀ 'ਤੇ ਵਾਪਸ ਚਲਾ ਗਿਆ ਸੀ।

ਉਹ ਇੱਕ ਗ਼ਰੀਬ ਕਿਸਾਨ ਪਰਿਵਾਰ ਨਾਲ ਸਬੰਧਤ ਸੀ। ਉਸ ਦੇ ਪਿਤਾ ਸਕੂਲ ਬੱਸ ਵਿਚ ਡਰਾਈਵਰ ਹਨ, ਮਾਂ ਘਰੇਲੂ ਔਰਤ ਹੈ। ਉਨ੍ਹਾਂ ਕੋਲ ਜ਼ਮੀਨ ਹੀ ਨਹੀਂ ਹੈ। ਉਹ ਦੇਸ਼ ਦੀ ਸੇਵਾ ਕਰਨ ਅਤੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਕਰੀਬ 6 ਸਾਲ ਪਹਿਲਾਂ ਫੌਜ ਵਿਚ ਭਰਤੀ ਹੋਇਆ ਸੀ।
 

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement