ਮੁਹਾਲੀ : ਫੇਜ਼-9 ਦੇ ਇਕ ਹੋਟਲ ’ਚ ਪੰਜਾਬ ਪੁਲਿਸ ਦੇ ਕਾਂਸਟੇਬਲ ਨੇ ਖ਼ੁਦ ਨੂੰ ਮਾਰੀ ਗੋਲੀ, ਮੌਤ
Published : May 11, 2023, 11:24 am IST
Updated : May 11, 2023, 3:35 pm IST
SHARE ARTICLE
photo
photo

ਉਸ ਦੇ ਪਿਤਾ ਈਸ਼ਵਰ ਵੀ ਚੰਡੀਗੜ੍ਹ ਪੁਲਿਸ ਵਿਚ ਏ.ਐਸ.ਆਈ. ਵਜੋਂ ਤੈਨਾਤ ਹਨ

 

ਮੋਹਾਲੀ : ਮੋਹਾਲੀ ਫੇਜ਼-9 ਸਥਿਤ ਰੈੱਡ ਸਟੋਨ ਹੋਟਲ ਵਿਚ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਇਸ ਬਾਰੇ ਪਤਾ ਲੱਗਣ 'ਤੇ ਹੋਟਲ ਸਟਾਫ ਤੁਰੰਤ ਕਾਂਸਟੇਬਲ ਦੇ ਕਮਰੇ 'ਚ ਪਹੁੰਚਿਆ ਅਤੇ ਉਸ ਨੂੰ ਖੂਨ ਨਾਲ ਲੱਥਪੱਥ ਪਿਆ ਦੇਖਿਆ।

ਸੂਤਰਾਂ ਮੁਤਾਬਕ ਮੁਲਾਜ਼ਮ ਨੂੰ ਨੇੜਲੇ ਹਸਪਤਾਲ ਲਿਜਾਣ ਦੀ ਬਜਾਏ ਹੋਟਲ ਸਟਾਫ਼ ਉਸ ਨੂੰ ਸੈਕਟਰ-32 ਜੀਐਮਸੀਐਚ ਚੰਡੀਗੜ੍ਹ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

ਮ੍ਰਿਤਕ ਦੀ ਪਛਾਣ ਅਸ਼ਵਨੀ ਵਾਸੀ ਸੈਕਟਰ-26 ਪੁਲਿਸ ਲਾਈਨ ਚੰਡੀਗੜ੍ਹ ਵਜੋਂ ਹੋਈ ਹੈ। ਉਸ ਦੇ ਪਿਤਾ ਈਸ਼ਵਰ ਵੀ ਚੰਡੀਗੜ੍ਹ ਪੁਲਿਸ ਵਿਚ ਏ.ਐਸ.ਆਈ. ਵਜੋਂ ਤੈਨਾਤ ਹਨ। 

ਸੂਤਰਾਂ ਮੁਤਾਬਕ ਕਾਂਸਟੇਬਲ ਅਸ਼ਵਨੀ ਨੇ ਖੁਦਕੁਸ਼ੀ ਤੋਂ ਪਹਿਲਾਂ ਫੋਨ ਕੀਤਾ ਸੀ। ਉਸ ਨੇ ਫੋਨ ਅਟੈਂਡੈਂਟ ਨੂੰ ਦਸਿਆ ਕਿ ਉਹ ਖੁਦਕੁਸ਼ੀ ਕਰਨ ਜਾ ਰਿਹਾ ਹੈ। ਅਸ਼ਵਨੀ ਕਿਸੇ ਗੱਲ ਨੂੰ ਲੈ ਕੇ ਬਹੁਤ ਪਰੇਸ਼ਾਨ ਸੀ। 

ਹਾਲਾਂਕਿ, ਮੋਹਾਲੀ ਪੁਲਿਸ ਅਸ਼ਵਨੀ ਦੇ ਫੋਨ ਕਾਲ ਰਿਕਾਰਡ ਤੋਂ ਪਤਾ ਲਗਾਉਣ ਲਈ ਉਸ ਦੇ ਪਰਿਵਾਰ ਤੋਂ ਪੁਛਗਿਛ ਕਰ ਰਹੀ ਹੈ, ਉਸਨੇ ਆਖ਼ਰੀ ਕਾਲ ਕਿਸ ਨੂੰ ਕੀਤੀ ਸੀ ਅਤੇ ਉਹ ਕਿਸ ਗੱਲ ਨੂੰ ਲੈ ਕੇ ਪਰੇਸ਼ਾਨ ਸੀ।

ਪੁਲਿਸ ਜਾਂਚ ਵਿਚ ਸਾਹਮਣੇ ਆਇਆ ਕਿ ਅਸ਼ਵਨੀ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਕਰੀਬ 7 ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਉਹ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਅਤੇ 6 ਸਾਲ ਦੀ ਬੇਟੀ ਛੱਡ ਗਿਆ ਹੈ।

ਪਰਿਵਾਰਕ ਮੈਂਬਰਾਂ ਤੋਂ ਪਤਾ ਲੱਗਾ ਕਿ ਅਸ਼ਵਨੀ 10 ਮਈ ਦੀ ਸਵੇਰ ਨੂੰ ਸੈਕਟਰ-26 ਵਿਚ ਮੌਜੂਦ ਸੀ। ਉਹ ਕੁਝ ਲੋਕਾਂ ਨੂੰ ਵੀ ਮਿਲਿਆ। ਇਸ ਤੋਂ ਬਾਅਦ ਉਹ ਇਹ ਕਹਿ ਕੇ ਘਰੋਂ ਨਿਕਲ ਗਿਆ ਕਿ ਉਹ ਡਿਊਟੀ 'ਤੇ ਜਾ ਰਿਹਾ ਹੈ ਪਰ ਉਹ ਡਿਊਟੀ ਦੀ ਬਜਾਏ ਹੋਟਲ ਪਹੁੰਚ ਗਿਆ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement