ਸੁਪ੍ਰੀਮ ਕੋਰਟ ਦਾ ਫ਼ੈਸਲਾ ਮੋਦੀ ਸਰਕਾਰ ਦੀ ਤਾਨਾਸ਼ਾਹੀ ਉਪਰ ਕਰਾਰੀ ਸੱਟ : ਮਲਵਿੰਦਰ ਸਿੰਘ ਕੰਗ
Published : May 11, 2023, 7:42 pm IST
Updated : May 11, 2023, 7:42 pm IST
SHARE ARTICLE
 Malwinder Singh Kang
Malwinder Singh Kang

ਕਿਹਾ, ਦੇਸ਼ ਅਤੇ ਦਿੱਲੀ ਦੇ ਅਧਿਕਾਰਾਂ ਲਈ ਪਿਛਲੇ ਇਕ ਦਹਾਕੇ ਤੋਂ ਲੜਾਈ ਲੜ੍ਹ ਰਹੇ ਅਰਵਿੰਦ ਕੇਜਰੀਵਾਲ ਦੀ ਜਿੱਤ ਹੋਈ

 

ਚੰਡੀਗੜ੍ਹ: ਅਧਿਕਾਰਾਂ ਨੂੰ ਲੈ ਕੇ ਕੇਜਰੀਵਾਲ ਸਰਕਾਰ ਅਤੇ ਕੇਂਦਰ ਵਿਚਕਾਰ ਚੱਲ ਰਹੇ ਰੇੜਕੇ ਦਰਮਿਆਨ ਮਾਣਯੋਗ ਸੁਪ੍ਰੀਮ ਕੋਰਟ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ 'ਆਪ ਸਰਕਾਰ ਦੇ ਹੱਕ ਵਿਚ ਅਹਿਮ ਫ਼ੈਸਲਾ ਦਿਤਾ ਹੈ। ਇਸ ਮੌਕੇ 'ਆਪ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪਾਰਟੀ ਦਫ਼ਤਰ ਵਿਖੇ ਵੀਰਵਾਰ ਨੂੰ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿਤਾ।

ਇਹ ਵੀ ਪੜ੍ਹੋ: ਪਾਕਿਸਤਾਨ ਦੀ ਸੁਪ੍ਰੀਮ ਕੋਰਟ ਨੇ ਇਮਰਾਨ ਖ਼ਾਨ ਨੂੰ ਦਿਤੀ ਰਾਹਤ, ਗ੍ਰਿਫ਼ਤਾਰੀ ਤੋਂ ਦੋ ਦਿਨ ਬਾਅਦ ਹੋਈ ਰਿਹਾਈ 

ਅਪਣੇ ਸੰਬੋਧਨ ਵਿਚ ਮਲਵਿੰਦਰ ਕੰਗ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਪ੍ਰਸ਼ਾਸਨਿਕ ਅਧਿਕਾਰਾਂ, ਜਿਨ੍ਹਾਂ ਵਿਚ ਵੱਖ-ਵੱਖ ਵਿਭਾਗਾਂ ਵਿਚਲੇ ਅਫ਼ਸਰਾਂ ਦੀਆਂ ਨਿਯੁਕਤੀਆਂ, ਤਬਾਦਲੇ ਵਿਚ ਦਿਲੀ ਸਰਕਾਰ ਨੂੰ ਫ਼ੈਸਲੇ ਕਰਨ ਦੇ ਅਧਿਕਾਰ ਤੇ ਮੁਹਰ ਲਾਉਣਾ ਲੋਕਤੰਤਰ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਜਿਸ ਵੇਲੇ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਦਿੱਲੀ ਸਮੇਤ ਦੇਸ਼ ਦੇ ਸਮੂਹ ਰਾਜਾਂ ਦੇ ਅਧਿਕਾਰਾਂ ਨੂੰ ਖ਼ਤਮ ਕਰ ਅਪਣੀ ਤਾਨਾਸ਼ਾਹੀ ਸਥਾਪਤ ਕਰਨ ਦਾ ਯਤਨ ਕਰ ਰਹੀ ਹੈ, ਉਸ ਵੇਲੇ ਅਦਾਲਤਾਂ ਹੀ ਲੋਕਤੰਤਰ ਨੂੰ ਬਚਾਉਣ ਦੀ ਆਖ਼ਰੀ ਉਮੀਦ ਹਨ ਅਤੇ ਅੱਜ ਦੇ ਫ਼ੈਸਲੇ ਨਾਲ ਇਹ ਸਿੱਧ ਹੁੰਦਾ ਹੈ ਕਿ ਮਾਣਯੋਗ ਸੁਪ੍ਰੀਮ ਕੋਰਟ ਕਿਸੇ ਨੂੰ ਵੀ ਸੰਵਿਧਾਨ ਦੀ ਆਤਮਾ ਨਾਲ ਖ਼ਿਲਵਾੜ ਕਰਨ ਦੀ ਇਜਾਜ਼ਤ ਨਹੀਂ ਦੇਣਗੇ।

ਇਹ ਵੀ ਪੜ੍ਹੋ: ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮ੍ਰਿਤਕ ਸਿਰ ਸੀ ਪੰਜ ਲੱਖ ਦਾ ਕਰਜ਼ਾ 

ਮਲਵਿੰਦਰ ਕੰਗ ਨੇ ਕਿਹਾ ਕਿ ਭਾਜਪਾ ਵਲੋਂ ਗਵਰਨਰ ਅਤੇ ਲੈਫ਼ਟੀਨੈਂਟ ਗਵਰਨਰ ਰਾਹੀਂ ਰਾਜਾਂ ਦੀਆਂ ਚੁਣੀਆਂ ਸਰਕਾਰਾਂ ਦੇ ਕੰਮਾਂ ਵਿਚ ਕੀਤੀ ਜਾ ਰਹੀ ਬੇਲੋੜੀ ਦਖ਼ਲਅੰਦਾਜ਼ੀ, ਰਾਜਾਂ ਦੇ ਅਧਿਕਾਰਾਂ ਨੂੰ ਲਗਾਤਾਰ ਸੀਮਿਤ ਕਰ ਉਨ੍ਹਾਂ ਨੂੰ ਕਮਜ਼ੋਰ ਕਰਨਾ ਜਿੱਥੇ ਲੋਕਾਂ ਦੇ ਫ਼ਤਵੇ ਦਾ ਮਜ਼ਾਕ ਉਡਾਉਣਾ ਹੈ, ਉੱਥੇ ਇਹ ਸੰਵਿਧਾਨ ਅਤੇ ਦੇਸ਼ ਦੇ ਸੰਘੀ ਢਾਂਚੇ ਨਾਲ ਖ਼ਿਲਵਾੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇਹ ਰਵੱਈਆ ਕਿਸੇ ਵੀ ਤਰ੍ਹਾਂ ਦੇਸ਼ ਦੇ ਹਿੱਤ ਵਿਚ ਨਹੀਂ।

ਇਹ ਵੀ ਪੜ੍ਹੋ: ਪਾਕਿਸਤਾਨ ਲਈ ਅਗਲੇ 72 ਘੰਟੇ ਅਹਿਮ, ਫੌਜ 'ਚ ਵੀ ਭੜਕੀ ਬਗਾਵਤ ਦੀ ਅੱਗ

ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਾ ਜ਼ਿਕਰ ਕਰਦਿਆਂ ਸ. ਕੰਗ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਕੇਜਰੀਵਾਲ ਨੂੰ ਦੋ ਵਾਰ ਵੱਡਾ ਬਹੁਮਤ ਦੇ ਕੇ ਅਪਣਾ ਲੀਡਰ ਚੁਣਿਆ। ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਕੰਮਾਂ ਵਿਚ ਲਗਾਤਾਰ ਦਖ਼ਲਅੰਦਾਜ਼ੀ ਕੀਤੀ ਅਤੇ ਇਕ ਨੋਟੀਫ਼ਿਕੇਸ਼ਨ ਜਾਰੀ ਕਰ ਅਧਿਕਾਰੀਆਂ ਦੇ ਤਬਾਦਲੇ ਤਕ ਦਾ ਅਧਿਕਾਰ ਖੋਹ ਲਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪਿਛਲੇ ਲਗਭਗ ਇਕ ਦਹਾਕੇ ਤੋਂ ਦੇਸ਼ ਅਤੇ ਦਿੱਲੀ ਦੇ ਲੋਕਾਂ ਦੇ ਅਧਿਕਾਰਾਂ ਲਈ ਲੰਮੀ ਲੜਾਈ ਲੜੀ ਅਤੇ ਅੱਜ ਮਾਣਯੋਗ ਸੁਪ੍ਰੀਮ ਕੋਰਟ ਨੇ ਉਸਤੇ ਮੁਹਰ ਲਾਉਂਦਿਆਂ ਭਾਜਪਾ ਦੀ ਤਾਨਾਸ਼ਾਹੀ 'ਤੇ ਕਰਾਰੀ ਚਪੇੜ ਮਾਰੀ ਹੈ।

ਇਹ ਵੀ ਪੜ੍ਹੋ: ਸਮਲਿੰਗੀ ਵਿਆਹ ਮਾਮਲਾ: 10 ਦਿਨ ਦੀ ਸੁਣਵਾਈ ਤੋਂ ਬਾਅਦ ਸੁਪ੍ਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰਖਿਆ

ਮਲਵਿੰਦਰ ਕੰਗ ਨੇ ਭਾਜਪਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕੇਂਦਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਦੇਸ਼ ਵਿਚ ਤਾਨਾਸ਼ਾਹੀ ਨਹੀਂ ਚੱਲੇਗੀ ਅਤੇ ਲੋਕ ਸੰਸਦ ਤੋਂ ਲੈ ਕੇ ਸੜ੍ਹਕ ਤਕ ਇਸ ਦਾ ਵਿਰੋਧ ਕਰਨਗੇ। ਅੰਤ ਵਿਚ ਉਨ੍ਹਾਂ ਦਿੱਲੀ ਵਾਸੀਆਂ ਦੇ ਹੱਕਾਂ ਦੀ ਲੜਾਈ ਵਿਚ ਅਰਵਿੰਦ ਕੇਜਰੀਵਾਲ ਦਾ ਸਾਥ ਦੇਣ ਵਾਲੇ ਲੋਕਾਂ ਸਮੇਤ ਮਾਣਯੋਗ ਸੁਪ੍ਰੀਮ ਕੋਰਟ ਦਾ ਧਨਵਾਦ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement