
Ludhiana News: ਹਲਵਾਈ ਸੀ ਮ੍ਰਿਤਕ ਨੌਜਵਾਨ
Death of a person under suspicious circumstances in Ludhiana News: ਲੁਧਿਆਣਾ ਵਿਚ ਬੀਤੀ ਰਾਤ ਇਕ ਵਿਅਕਤੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਜਦੋਂ ਉਸ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸ ਦੀ ਛਾਤੀ ਵਿਚ ਚਾਕੂ ਲੱਗਿਆ ਹੋਇਆ ਸੀ। ਮ੍ਰਿਤਕ ਦੀ ਪਛਾਣ ਅਮਰਨਾਥ ਯਾਦਵ (25) ਵਜੋਂ ਹੋਈ ਹੈ। ਉਹ ਮੁਹੱਲਾ ਇਸਲਾਮ ਗੰਜ ਵਿਚ ਹਲਵਾਈ ਦੀ ਦੁਕਾਨ ਚਲਾਉਂਦਾ ਸੀ। ਸੂਚਨਾ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: Food Recipes : ਘੀਏ ਦੀ ਬਰਫ਼ੀ
ਅਮਰਨਾਥ ਯਾਦਵ ਦੀ ਪਤਨੀ ਸੋਨੀ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਉਹ ਆਪਣੀ ਭੈਣ ਨਾਲ ਫੋਨ 'ਤੇ ਗੱਲ ਕਰ ਰਹੀ ਸੀ। ਉਸ ਨੂੰ ਗੱਲ ਕਰਦੇ ਦੇਖ ਉਸ ਦੇ ਪਤੀ ਨੇ ਵਿਰੋਧ ਕੀਤਾ। ਉਸ ਨੇ ਦੱਸਿਆ ਕਿ ਜਦੋਂ ਵੀ ਉਹ ਆਪਣੇ ਪੇਕੇ ਪਰਿਵਾਰ ਨਾਲ ਗੱਲ ਕਰਦੀ ਸੀ ਤਾਂ ਉਸ ਦਾ ਪਤੀ ਗੁੱਸੇ 'ਚ ਆ ਜਾਂਦਾ ਸੀ। ਕੁਝ ਸਮੇਂ ਬਾਅਦ ਉਸ ਨੇ ਆਪਣੇ ਪਤੀ ਨੂੰ ਖੂਨ ਨਾਲ ਲੱਥਪੱਥ ਦੇਖਿਆ ਤਾਂ ਤੁਰੰਤ ਪੁਲਿਸ ਨੂੰ ਫੋਨ ਕੀਤਾ।
ਇਹ ਵੀ ਪੜ੍ਹੋ: Health News: ਮੋਟਾਪੇ ਤੋਂ ਪ੍ਰੇਸ਼ਾਨ ਲੋਕ ਲੁਕਾਟ ਫਲ ਨੂੰ ਅਪਣੀ ਖ਼ੁਰਾਕ ਵਿਚ ਜ਼ਰੂਰ ਸ਼ਾਮਲ ਕਰਨ
ਬੀਤੀ ਰਾਤ ਅਮਰਨਾਥ ਅਤੇ ਉਸ ਦੀ ਪਤਨੀ ਸੋਨੀ ਵਿਚਕਾਰ ਝਗੜਾ ਹੋਇਆ ਸੀ। ਸੋਨੀ ਦਾ ਕਹਿਣਾ ਹੈ ਕਿ ਇਸ ਦੌਰਾਨ ਉਸ ਦੇ ਪਤੀ ਨੇ ਗੁੱਸੇ ਵਿੱਚ ਆਪਣੀ ਛਾਤੀ ਵਿਚ ਚਾਕੂ ਮਾਰ ਦਿਤਾ। ਉਸ ਨੇ ਲੋਕਾਂ ਦੀ ਮਦਦ ਨਾਲ ਪੁਲਿਸ ਨੂੰ ਵੀ ਸੂਚਿਤ ਕੀਤਾ। ਅਮਰਨਾਥ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: Farming News:
2 ਸਾਲ ਪਹਿਲਾਂ ਹੋਇਆ ਸੀ ਵਿਆਹ
ਸੋਨੀ ਨੇ ਦੱਸਿਆ ਕਿ ਉਸ ਦਾ ਵਿਆਹ 2 ਸਾਲ ਪਹਿਲਾਂ ਅਮਰਨਾਥ ਨਾਲ ਹੋਇਆ ਸੀ। ਉਹ 6 ਮਹੀਨੇ ਦੀ ਗਰਭਵਤੀ ਹੈ। ਉਸ ਦਾ ਪਤੀ ਅਕਸਰ ਉਸ ਨੂੰ ਸ਼ੱਕ ਦੀ ਨਜ਼ਰ ਨਾਲ ਦੇਖਦਾ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਪਤੀ-ਪਤਨੀ ਦੇ ਝਗੜੇ ਕਾਰਨ ਪਤੀ ਦਾ ਕਤਲ ਕੀਤਾ ਗਿਆ ਹੈ। ਥਾਣਾ 2 ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Death of a person under suspicious circumstances in Ludhiana News , stay tuned to Rozana Spokesman)