ਪੰਜਾਬ ਭਰ ਵਿਚ ਲਗਾਈ ਗਈ ਕੌਮੀ ਲੋਕ ਅਦਾਲਤ, 371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈ
Published : May 11, 2024, 7:56 pm IST
Updated : May 11, 2024, 7:56 pm IST
SHARE ARTICLE
National Lok Adalat established across Punjab
National Lok Adalat established across Punjab

ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦਾ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

ਚੰਡੀਗੜ੍ਹ  : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।

ਇਸ ਲੋਕ ਅਦਾਲਤ ਵਿੱਚ ਕੁੱਲ 371  ਬੈਂਚਾਂ ਵਿੱਚ ਲੱਗਭਗ 2.87 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।

ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਜ਼ਿਲ੍ਹਾ ਅਤੇ  ਸੈਸ਼ਨ ਜੱਜ ਅਤੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਅਤੇ ਸਮ੍ਰਿਤੀ ਧੀਰ ਵਧੀਕ ਮੈਂਬਰ ਸਕੱਤਰ ਨੇ ਕੋਰਟ ਕੰਪਲੈਕਸ ਲੁਧਿਆਣਾ ਦਾ ਦੌਰਾ ਕਰਕੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ। 

ਮੈਂਬਰ ਸਕੱਤਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ। 

ਮੈਂਬਰ ਸਕੱਤਰ ਨੇ ਅੱਗੇ ਇਹ ਵੀ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਰਾਜ ਭਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ਚਾਲੂ ਕੀਤਾ ਗਿਆ ਹੈ ਜਿਸ ਨਾਲ ਹਰ ਲੋੜਵੰਦ ਵਿਅਕਤੀ ਘਰ ਬੈਠੇ ਹੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। 

 ਮੈਂਬਰ ਸਕੱਤਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲੋਕਾਂ ਦੇ ਫੈਸਲੇ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦਾ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement