Punjab News: ਰਾਜਾ ਵੜਿੰਗ ਵੱਲੋਂ ਲੁਧਿਆਣਾ ਦੇ ਸਨਅਤੀ ਆਗੂਆਂ ਨਾਲ ਮਿਲ ਕੇ ਜ਼ਮੀਨੀ ਪੱਧਰ ’ਤੇ ਕੀਤੇ ਯਤਨ
Published : May 11, 2024, 5:29 pm IST
Updated : May 11, 2024, 5:29 pm IST
SHARE ARTICLE
Raja Waring
Raja Waring

ਰਾਜਾ ਵੜਿੰਗ ਲੁਧਿਆਣਾ ਦੇ ਭਵਿੱਖ ਨਾਲ ਸੰਬੰਧਿਤ ਵਿਜ਼ਨ ਡਾਕੂਮੈਂਟ ਪੇਸ਼ ਕਰਨ ਲਈ ਤਿਆਰ

ਲੁਧਿਆਣਾ : ਲੁਧਿਆਣਾ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਸਥਿਤੀ ਨੂੰ ਹੋਰ ਮਜ਼ਬੂਤ ​​ਕਰਨ ਦੀ ਦਿਸ਼ਾ ਵਿੱਚ ਕਾਂਗਰਸ ਨੇ ਹਾਲ ਹੀ ਵਿੱਚ ਰਾਜਾ ਵੜਿੰਗ ਦੀ ਅਗਵਾਈ ਅਤੇ ਆਉਂਦੀਆਂ ਲੋਕ ਸਭਾ ਚੋਣਾਂ 'ਚ ਪਾਰਟੀ ਦੀਆਂ ਸੰਭਾਵਨਾਵਾਂ 'ਤੇ ਭਰੋਸਾ ਪ੍ਰਗਟ ਕਰਦਿਆਂ,ਪਾਰਟੀ 'ਚ ਵਾਪਸੀ ਕਰਨ ਵਾਲੇ ਸਾਬਕਾ ਵਿਧਾਇਕ ਜੱਸੀ ਖੰਗੂੜਾ ਦਾ ਗਰਮ ਜੋਸ਼ੀ ਨਾਲ ਸਵਾਗਤ ਕੀਤਾ।

ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ, ਖੰਗੂੜਾ ਨੇ 25% ਤੋਂ ਵੱਧ ਵੋਟਾਂ ਹਾਸਲ ਕਰਨ ਦੀ 'ਆਪ' ਦੀ ਯੋਗਤਾ ਨੂੰ ਖਾਰਜ ਕਰਦਿਆਂ ਕਾਂਗਰਸ ਦੀ ਜਿੱਤ ਦੀ ਸਮਰੱਥਾ 'ਤੇ ਭਰੋਸਾ ਪ੍ਰਗਟਾਇਆ।  ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਮੁਕਾਬਲਾ ਮੁੱਖ ਤੌਰ 'ਤੇ ਕਾਂਗਰਸ ਅਤੇ 'ਆਪ' ਵਿਚਕਾਰ ਹੈ, ਕਿਉਂਕਿ ਅਕਾਲੀ ਦਲ ਅਤੇ ਭਾਜਪਾ ਦੋਵਾਂ ਨੂੰ ਹੀ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਪੰਜਾਬ ਵਿਰੋਧੀ ਪੈਂਤੜੇ ਕਾਰਨ ਨਕਾਰ ਦਿੱਤਾ ਗਿਆ ਹੈ।

ਇਸ ਦੌਰਾਨ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਅਤੇ ਸਾਬਕਾ ਵਿਧਾਇਕ ਤੇ ਸ਼ਹਿਰੀ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਨੇ ਰਾਜਾ ਵੜਿੰਗ ਦੇ ਨਾਲ ਖੰਗੂੜਾ ਦੀ ਪਾਰਟੀ ਵਿੱਚ ਵਾਪਸੀ ਦਾ ਸਵਾਗਤ ਕੀਤਾ।

ਜਿੱਥੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੇ ਦਲਬਦਲੂ ਸਿਆਸਤਦਾਨਾਂ ਦੀ ਆਲੋਚਨਾ ਕਰਦਿਆਂ ਉਨ੍ਹਾਂ ਦੀਆਂ ਮੂਲ ਪਾਰਟੀਆਂ ਪ੍ਰਤੀ ਵਫ਼ਾਦਾਰੀ ਦੀ ਘਾਟ ਨੂੰ ਉਜਾਗਰ ਕੀਤਾ।  ਉਨ੍ਹਾਂ ਨੇ ਭਾਜਪਾ 'ਤੇ ਚੁਟਕੀ ਲਈ, ਇਸਨੂੰ "ਕਾਂਗਰਸ ਯੁਕਤ ਭਾਜਪਾ" ਕਿਹਾ ਅਤੇ ਰਾਜਾ ਵੜਿੰਗ ਦੀ ਅਗਵਾਈ ਨੂੰ ਸਮਰਥਨ ਦੇਣ ਦਾ ਵਾਅਦਾ ਕੀਤਾ।  ਮਹਿੰਦਰਾ ਨੇ ਨਕਾਰਾਤਮਕ ਰਾਜਨੀਤੀ ਦੀ ਨਿੰਦਾ ਕੀਤੀ ਅਤੇ ਸਿਆਸਤਦਾਨਾਂ ਨੂੰ ਲੋਕਾਂ ਦੀ ਭਲਾਈ ਲਈ ਸਕਾਰਾਤਮਕ ਯਤਨਾਂ 'ਤੇ ਧਿਆਨ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਰਾਜਾ ਵੜਿੰਗ ਨੇ ਖੰਗੂੜਾ ਦੀ ਵਾਪਸੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ, “ਮੈਂ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਲਈ ਧੰਨਵਾਦੀ ਹਾਂ। ਲੋਕਾਂ ਦੀ ਭਲਾਈ ਲਈ ਉਨ੍ਹਾਂ ਦੀ ਵਚਨਬੱਧਤਾ ਸ਼ਲਾਘਾਯੋਗ ਹੈ ਅਤੇ ਅਸੀਂ ਇਕੱਠੇ ਹੋ ਕੇ ਲੋਕਤੰਤਰ ਦੇ ਸਿਧਾਂਤਾਂ ਦੀ ਰਾਖੀ ਲਈ ਕੰਮ ਕਰਾਂਗੇ |"  ਇਸ ਦੌਰਾਨ ਉਨ੍ਹਾਂ ਪਾਰਟੀ ਅੰਦਰ ਏਕਤਾ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਪਾਰਟੀ ਦੇ ਮੈਂਬਰਾਂ ਨੂੰ ਪਾਰਟੀ ਦੇ ਯੋਗਦਾਨ ਦੀ ਸ਼ਲਾਘਾ ਕਰਨ ਦਾ ਸੱਦਾ ਦਿੱਤਾ।

ਇਸ ਦੌਰਾਨ ਭਾਜਪਾ ਦੇ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਬਿੱਟੂ ਨੂੰ 2016 ਤੋਂ ਬਕਾਇਆ ਮਕਾਨ ਦਾ ਕਿਰਾਇਆ ਦੇਣ ਲਈ ਨੋਟਿਸ ਮਿਲਣ ਬਾਰੇ ਪੁੱਛੇ ਜਾਣ 'ਤੇ ਵੜਿੰਗ ਨੇ ਇਸ ਨੂੰ ਚੋਣਾਂ ਤੋਂ ਪਹਿਲਾਂ ਐਨ.ਓ.ਸੀ ਪ੍ਰਾਪਤ ਕਰਨ ਦੀ ਆਮ ਪ੍ਰਕਿਰਿਆ ਕਰਾਰ ਦਿੱਤਾ।  ਹਾਲਾਂਕਿ, ਉਨ੍ਹਾਂ ਨੇ ਬਿੱਟੂ ਦੇ ਕਈ ਘਰਾਂ 'ਤੇ ਕਬਜ਼ਾ ਕਰਨ ਦੀ ਆਲੋਚਨਾ ਕੀਤੀ ਅਤੇ ਉਨ੍ਹਾਂ ਤੇ ਹੋਰ ਸੰਸਦ ਮੈਂਬਰਾਂ ਦੇ ਕੰਮਾਂ ਵਿਚਕਾਰ ਅਸਮਾਨਤਾ ਨੂੰ ਉਜਾਗਰ ਕੀਤਾ।

ਵੜਿੰਗ ਨੇ 'ਆਪ' ਦੀ ਪੰਜਾਬ ਖਾਸ ਕਰਕੇ ਲੁਧਿਆਣਾ ਦੇ ਉਦਯੋਗਾਂ ਪ੍ਰਤੀ ਦੂਰਅੰਦੇਸ਼ੀ ਦੀ ਘਾਟ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਲੁਧਿਆਣਾ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ, ਜਿਸ ਵਿੱਚ ਸਿਹਤ ਬੁਨਿਆਦੀ ਢਾਂਚਾ, ਪ੍ਰਦੂਸ਼ਣ, ਆਵਾਜਾਈ ਅਤੇ ਉਦਯੋਗਿਕ ਪ੍ਰਵਾਸ ਸ਼ਾਮਲ ਹਨ, ਨੂੰ ਹੱਲ ਕਰਨ ਲਈ ਇੱਕ ਵਿਆਪਕ ਦ੍ਰਿਸ਼ਟੀਕੋਣ ਦਸਤਾਵੇਜ਼ ਤਿਆਰ ਕਰਨ ਦਾ ਐਲਾਨ ਕੀਤਾ।

ਇਸੇ ਤਰ੍ਹਾਂ ਰਾਜਾ ਵੜਿੰਗ ਨੇ 13 ਮਈ, 2024 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਐਲਾਨ ਕੀਤਾ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਵੰਡੀਆਂ ਪਾਉਣ ਵਾਲੀ ਰਾਜਨੀਤੀ ਵਿਰੁੱਧ ਲੜਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਇਸੇ ਲੜੀ ਤਹਿਤ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਲੁਧਿਆਣਾ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ।  ਜਿਸ ਦੌਰਾਨ ਉਨ੍ਹਾਂ ਉਦਯੋਗਪਤੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸਮਝਿਆ ਅਤੇ ਹੱਲ ਕੀਤਾ। ਉਹਨਾਂ ਦੀ ਕੋਸ਼ਿਸ਼ ਪੰਜਾਬ ਦੇ ਲੋਕਾਂ, ਖਾਸ ਕਰਕੇ ਉਦੋਗਿਕ ਖੇਤਰ ਲਈ ਮਜਬੂਤੀ ਨਾਲ ਜੁੜੀ ਹੈ ਅਤੇ ਉਹਨਾਂ ਨੂੰ ਸਾਰਿਆਂ ਦਾ ਸ਼ਾਨਦਾਰ ਸਮਰਥਨ ਮਿਲ ਰਿਹਾ ਹੈ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement