
Mohali News : ਤਜਰਬੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੌਂਪੀ ਜ਼ਿੰਮੇਵਾਰੀ
Punjab News in Punjabi : ਪੰਜਾਬ ਸਰਕਾਰ ਨੇ ਮੋਹਾਲੀ ਫੇਜ਼ 7 ਦੇ ਵਸਨੀਕ ਐਡਵੋਕੇਟ ਜਸਦੀਪ ਸਿੰਘ ਕਾਲੇ ਨੂੰ ਵਧੀਕ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਐਡਵੋਕੇਟ ਜਸਦੀਪ ਮੂਲ ਰੂਪ ਵਿੱਚ ਮੋਹਾਲੀ ਜ਼ਿਲ੍ਹੇ ਦੇ ਪਿੰਡ ਘੜੂੰਆਂ ਦਾ ਰਹਿਣ ਵਾਲਾ ਹੈ ਅਤੇ ਇੱਕ ਸਧਾਰਨ ਪਰਿਵਾਰ ਨਾਲ ਸਬੰਧਤ ਹੈ। ਜਸਦੀਪ ਨੇ ਕਿਹਾ ਕਿ ਉਨ੍ਹਾਂ ਨੂੰ ਵਕਾਲਤ ਦਾ ਲੰਮਾ ਤਜਰਬਾ ਹੈ ਅਤੇ ਇਸ ਤਜਰਬੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ।
ਜਿਸ ਲਈ ਅਸੀਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਉਹ ਮੋਹਾਲੀ ਜ਼ਿਲ੍ਹੇ ਦੇ ਪਿੰਡ ਘੜੂੰਆਂ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਫੇਜ਼ 7 ਵਿੱਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਹੈ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪ੍ਰੈਕਟਿਸ ਕਰਦਾ ਹੈ।
(For more news apart from Advocate Jasdeep Kale becomes Additional Advocate General of Punjab News in Punjabi, stay tuned to Rozana Spokesman)