Punjab News : ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

By : BALJINDERK

Published : May 11, 2025, 7:37 pm IST
Updated : May 11, 2025, 7:37 pm IST
SHARE ARTICLE
Harjot Singh Bains
Harjot Singh Bains

Punjab News : ਪ੍ਰੀਖਿਆਵਾਂ ਸੋਧੇ ਹੋਏ ਸ਼ਡਿਊਲ ਅਨੁਸਾਰ ਹੀ ਹੋਣਗੀਆਂ

Punjab News in Punjabi : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਵਿਦਿਅਕ ਅਦਾਰੇ ਭਲਕੇ (12 ਮਈ) ਤੋਂ ਮੁੜ ਖੁੱਲ੍ਹਣਗੇ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜੇਕਰ ਕਿਸੇ ਯੂਨੀਵਰਸਿਟੀ ਨੇ ਪਹਿਲਾਂ ਹੀ ਆਪਣੇ ਪ੍ਰੀਖਿਆ ਸਬੰਧੀ ਸ਼ਡਿਊਲ ਵਿੱਚ ਕੋਈ ਸੋਧ ਕੀਤੀ ਹੈ, ਤਾਂ ਪ੍ਰੀਖਿਆਵਾਂ ਸੋਧੇ ਹੋਏ ਸ਼ਡਿਊਲ ਅਨੁਸਾਰ ਹੀ ਹੋਣਗੀਆਂ।

ਇਸ ਤੋਂ ਇਲਾਵਾ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਥਾਨਕ ਹਾਲਾਤਾਂ ਦੇ ਆਧਾਰ 'ਤੇ ਸਕੂਲ ਖੋਲ੍ਹਣ ਜਾਂ ਬੰਦ ਕਰਨ ਸਬੰਧੀ ਫ਼ੈਸਲਾ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹਰਜੋਤ ਸਿੰਘ ਬੈਂਸ ਨੇ ਵਿਦਿਅਕ ਸੰਸਥਾਵਾਂ ਨੂੰ ਸਰਕਾਰ ਦੁਆਰਾ ਜਾਰੀ ਸੁਰੱਖਿਆ ਪ੍ਰੋਟੋਕੋਲ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਵਿਦਿਆਰਥੀਆਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਹੁਣ ਜਦੋਂ ਹਾਲਾਤ ਆਮ ਵਾਂਗ ਹੋ ਗਏ ਹਨ, ਤਾਂ ਵਿਦਿਅਕ ਸੰਸਥਾਵਾਂ ਨੂੰ ਮੁੜ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ, ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕੋਈ ਵਿਘਨ ਨਾ ਪਵੇ।

ਇਸ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਨੂੰ ਆਪਣੀਆਂ ਬਹਾਦਰ ਹਥਿਆਰਬੰਦ ਸੈਨਾਵਾਂ 'ਤੇ ਬਹੁਤ ਮਾਣ ਹੈ ਅਤੇ ਉਨ੍ਹਾਂ ਦਾ ਸਮਰਪਣ ਸਾਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਅਤ ਅਤੇ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ।

 (For more news apart from  All educational institutions will reopen from Monday: Harjot Singh Bains News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement