Gurdaspur News : ਗੁਰਦਾਸਪੁਰ 'ਚ ਅੱਜ ਰਹੇਗਾ ਬਲੈਕ ਆਊਟ -ਡਿਪਟੀ ਕਮਿਸ਼ਨਰ

By : BALJINDERK

Published : May 11, 2025, 7:03 pm IST
Updated : May 11, 2025, 7:03 pm IST
SHARE ARTICLE
File photo
File photo

Gurdaspur News : ਸੁਰੱਖਿਆ ਉਪਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਵਾਸੀ ਰਾਤ ਸਮੇਂ ਬਲੈਕਆਉਟ ਨੂੰ ਜਾਰੀ ਰੱਖਣ - ਡਿਪਟੀ ਕਮਿਸ਼ਨਰ

Gurdaspur News in Punjabi : ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਸੀਜ਼ਫਾਇਰ ਹੋਣ ਉਪਰੰਤ ਹਾਲਤਾਂ ਵਿੱਚ ਸੁਧਾਰ ਹੋਇਆ ਹੈ ਅਤੇ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤਮਈ ਅਤੇ ਕਾਬੂ ਹੇਠ ਹੈ। ਪਰ ਇਸਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਅਤੇ ਅਹਿਤਿਆਤ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜੇ ਰਾਤ ਦੇ ਬਲੈਕਆਊਟ ਦੇ ਹੁਕਮ ਵਾਪਸ ਨਹੀਂ ਲਏ ਗਏ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਹੈ ਕਿ ਉਹ ਸੁਰੱਖਿਆ ਉਪਾਵਾਂ ਵਜੋਂ ਰਾਤ ਸਮੇਂ ਆਪਣੇ ਘਰਾਂ ਦੇ ਅੰਦਰ-ਬਾਹਰ ਲਾਈਟਾਂ ਨੂੰ ਬੰਦ ਰੱਖ ਕੇ ਬਲੈਕਆਊਟ ਨੂੰ ਜਾਰੀ ਰੱਖਣ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਦੋਂ ਵੀ ਸਾਇਰਨ ਵੱਜਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਸੂਚਨਾ ਦਿੱਤੀ ਜਾਂਦੀ ਹੈ ਤਾਂ ਉਸਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਹਾਇਤਾ ਜਾਂ ਜਾਣਕਾਰੀ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 01874-266376 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਹਰ ਸਥਿਤੀ ਵਿੱਚ ਜ਼ਿਲ੍ਹਾ ਵਾਸੀਆਂ ਦੇ ਨਾਲ ਖੜ੍ਹੇ ਰਹਿਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੁਣ ਹਾਲਾਤ ਆਮ ਵਾਂਗ ਹੋਣ ਉਪਰੰਤ ਵੀ ਅਧਿਕਾਰੀ ਆਮ ਲੋਕਾਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਅਤੇ ਸਹਾਇਤਾ ਪ੍ਰਦਾਨ ਲਈ ਤਤਪਰ ਹਨ।

 (For more news apart from Blackout will remain in Gurdaspur today - Deputy Commissioner News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement