ਮੰਤਰੀ ਹਰਪਾਲ ਚੀਮਾ ਅਤੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ Pakistan ਵੱਲੋਂ ਕੀਤੇ ਗਏ ਨਿੰਦਣਯੋਗ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ
Published : May 11, 2025, 4:00 am IST
Updated : May 11, 2025, 4:00 am IST
SHARE ARTICLE
Minister Harpal Cheema and MP Sanjeev Arora meet victims of condemnable attack by Pakistan
Minister Harpal Cheema and MP Sanjeev Arora meet victims of condemnable attack by Pakistan

ਹਮਲੇ ਦੀ ਕੀਤੀ ਸਖ਼ਤ ਨਿੰਦਾ, ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟਾਈ

ਚੰਡੀਗੜ੍ਹ/ਲੁਧਿਆਣਾ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨਾਲ ਅੱਜ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਨਿੰਦਣਯੋਗ ਹਮਲੇ ਵਿੱਚ ਜ਼ਖਮੀ ਹੋਏ ਨਾਗਰਿਕਾਂ ਦੀ ਸਿਹਤ ਬਾਰੇ ਜਾਨਣ ਲਈ ਦਯਾਨੰਦ ਮੈਡੀਕਲ ਕਾਲਜ (ਡੀਐਮਸੀ) ਦਾ ਦੌਰਾ ਕੀਤਾ। ਇਹਨਾਂ ਆਗੂਆਂ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਹਮਲੇ ਦੀ ਨਿੰਦਾ ਕੀਤੀ।

ਜ਼ਖਮੀਆਂ ਨੂੰ ਹਮਲੇ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਸ ਸਮੇਂ ਡੀ.ਐਮ.ਸੀ. ਵਿੱਚ ਵਿਆਪਕ ਡਾਕਟਰੀ ਦੇਖਭਾਲ ਦਿੱਤੀ ਜਾ ਰਹੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਖਮੀ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਡੂੰਘੀ ਚਿੰਤਾ ਪ੍ਰਗਟਾਈ ਅਤੇ ਉਨ੍ਹਾਂ ਨੂੰ ਇਸ ਚੁਣੌਤੀਪੂਰਨ ਸਮੇਂ ਦੌਰਾਨ ਪੰਜਾਬ ਸਰਕਾਰ ਦੇ ਅਟੁੱਟ ਸਮਰਥਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਬੇਕਸੂਰ ਨਾਗਰਿਕਾਂ ਵਿਰੁੱਧ ਅਜਿਹੀਆਂ ਕਾਇਰਤਾਪੂਰਨ ਕਾਰਵਾਈਆਂ ਪੂਰੀ ਤਰ੍ਹਾਂ ਅਸਵੀਕਾਰਨਯੋਗ ਹਨ ਅਤੇ ਇਸ ਲਈ ਸਖ਼ਤ ਜਵਾਬੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਪਾਕਿਸਤਾਨ ਦੀਆਂ ਕਾਰਵਾਈਆਂ ਨਿੰਦਣਯੋਗ ਕਰਾਰਦਿਆਂ ਸਖ਼ਤ ਸ਼ਬਦਾਂ ਵਿੱਚ ਇਸਦੀ ਨਿੰਦਾ ਕੀਤੀ।

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਵੀ ਇਸੇ ਭਾਵਨਾ ਨੂੰ ਦੁਹਰਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਪੀੜਤਾਂ ਦੀ ਸਹਾਇਤਾ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਹੀ ਹੈ। ਦੋਵਾਂ ਆਗੂਆਂ ਨੇ ਹਸਪਤਾਲ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਕੇ ਪੀੜਤਾਂ ਨੂੰ ਦਿੱਤੀ ਜਾ ਰਹੀ ਡਾਕਟਰੀ ਦੇਖਭਾਲ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੂੰ ਡੀ.ਐਮ.ਸੀ. ਲੁਧਿਆਣਾ ਵਿਖੇ ਜ਼ਖਮੀਆਂ ਨੂੰ ਦਿੱਤੇ ਜਾ ਰਹੇ ਡਾਕਟਰੀ ਇਲਾਜ ਬਾਰੇ ਜਾਣੂ ਕਰਵਾਇਆ ਗਿਆ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਸਰਕਾਰ ਪੰਜਾਬ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਕਰ ਰਹੀ ਹੈ । ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਹਾਲਾਤ ਦਾ ਨਾਲੋਂ ਨਾਲ ਜਾਇਜ਼ਾ ਲਈ ਰਹੇ ਹਨ ਅਤੇ ਸੂਬਾ ਸਰਕਾਰ ਪ੍ਰਭਾਵਿਤ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵਿੱਤ ਮੰਤਰੀ ਚੀਮਾ ਨੇ ਇਸ ਚੁਣੌਤੀਪੂਰਨ ਸਥਿਤੀ ਦਾ ਸਾਹਮਣਾ ਕਰਨ ਲਈ ਲੋਕਾਂ ਨੂੰ ਸ਼ਾਂਤੀ ਅਤੇ ਏਕਤਾ ਦੀ ਅਪੀਲ ਵੀ ਕੀਤੀ। ਸ. ਚੀਮਾ ਨੇ ਅੱਗੇ ਕਿਹਾ ਕਿ ਸਾਨੂੰ ਸੂਬੇ ਅਤੇ ਇਸਦੇ ਲੋਕਾਂ ਦੀ ਸੁਰੱਖਿਆ ਲਈ ਇੱਕਜੁੱਟ ਅਤੇ ਚੌਕਸ ਰਹਿਣਾ ਚਾਹੀਦਾ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement