ਪੰਜਾਬ ਪੁਲਿਸ ਵਲੋਂ ਦੋ ਪਾਕਿਸਤਾਨੀ ‘ਜਾਸੂਸ’ ਕਾਬੂ

By : JUJHAR

Published : May 11, 2025, 2:41 pm IST
Updated : May 11, 2025, 3:05 pm IST
SHARE ARTICLE
Punjab Police arrest two Pakistani 'spies'
Punjab Police arrest two Pakistani 'spies'

ਭਾਰਤੀ ਫ਼ੌਜ ਦੀ ਮਹੱਤਵਪੂਰਨ ਜਾਣਕਾਰੀ ਪਹੁੰਚਾਉਂਦੇ ਸੀ ਪਾਕਿਸਤਾਨ

ਜ਼ਿਲ੍ਹਾ ਮਾਲੇਰਕੋਟਲਾ ਦੀ ਪੁਲਿਸ ਨੇ ਭਾਰਤੀ ਫ਼ੌਜ ਦੀਆਂ ਗਤੀਵਿਧੀਆਂ ਬਾਰੇ ਮਹਤਵਪੂਰਨ ਜਾਣਕਾਰੀ ਪਾਕਿਸਤਾਨ ਸਥਿਤ ਹੈਂਡਲਰ ਤਕ ਪਹੁੰਚਾਉਣ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਨਵੀਂ ਦਿੱਲੀ ਸਥਿਤ ਹਾਈ ਕਮਿਸ਼ਨ ਵਿਚ ਤਾਇਨਾਤ ਇਕ ਪਾਕਿਸਤਾਨੀ ਅਧਿਕਾਰੀ ਨਾਲ ਜੁੜੀਆਂ ਜਾਸੂਸੀ ਗਤੀਵਿਧੀਆਂ ਵਿਚ ਕਥਿਤ ਸ਼ਮੂਲੀਅਤ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਪਹਿਲਾਂ ਦੀ ਭਰੋਸੇਯੋਗ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਇਕ ਸ਼ੱਕੀ ਵਿਅਕਤੀ ਨੂੰ ਭਾਰਤੀ ਫ਼ੌਜ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪਾਕਿਸਤਾਨ ਸਥਿਤ ਇਕ ਹੈਂਡਲਰ ਨੂੰ ਲੀਕ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਵਲੋਂ ਕੀਤੇ ਗਏ ਖੁਲਾਸਿਆਂ ਦੇ ਆਧਾਰ ’ਤੇ ਇਕ ਦੂਜੇ ਮਾਧਿਅਮ ਦੀ ਵੀ ਪਛਾਣ ਕੀਤੀ ਗਈ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ।  ਡੀ.ਜੀ.ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗੁਪਤ ਜਾਣਕਾਰੀ ਦੇ ਬਦਲੇ ਆਨਲਾਈਨ ਲੈਣ-ਦੇਣ ਰਾਹੀਂ ਭੁਗਤਾਨ ਪ੍ਰਾਪਤ ਕਰ ਰਹੇ ਸਨ।

ਉਹ ਹੈਂਡਲਰ ਦੇ ਲਗਾਤਾਰ ਸੰਪਰਕ ਵਿਚ ਸਨ ਅਤੇ ਉਸ ਦੇ ਨਿਰਦੇਸ਼ਾਂ ਅਨੁਸਾਰ ਹੋਰ ਸਥਾਨਕ ਸੰਚਾਲਕਾਂ ਨੂੰ ਫੰਡ ਪ੍ਰਦਾਨ ਕਰਨ ਵਿਚ ਸ਼ਾਮਲ ਸਨ। ਉਸ ਕੋਲੋਂ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਰਹੱਦ ਪਾਰ ਜਾਸੂਸੀ ਨੈੱਟਵਰਕ ਨੂੰ ਖ਼ਤਮ ਕਰਨ ਲਈ ਇਕ ਮਹੱਤਵਪੂਰਨ ਕਦਮ ਹੈ ਅਤੇ ਰਾਸ਼ਟਰੀ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਨੂੰ ਮਜ਼ਬੂਤ ਕਰਦੀ ਹੈ। ਡੀ.ਜੀ.ਪੀ. ਯਾਦਵ ਨੇ ਕਿਹਾ ਕਿ ਇਸ ਸਬੰਧ ਵਿਚ ਇਕ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਸਥਾਪਤ ਪ੍ਰੋਟੋਕੋਲ ਦੇ ਅਨੁਸਾਰ ਅੱਗੇ ਦੀ ਜਾਂਚ ਕੀਤੀ ਜਾਵੇਗੀ, ਵਿੱਤੀ ਲੈਣ-ਦੇਣ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਅਤੇ ਨੈੱਟਵਰਕ ਦੇ ਅੰਦਰ ਵਾਧੂ ਸੰਚਾਲਕਾਂ ਅਤੇ ਲਿੰਕਾਂ ਦੀ ਪਛਾਣ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement