
Amritsar News : ਵਿਦਿਅਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾ ਸਕਦੇ ਹਨ ਅਧਿਆਪਕ
Amritsar News in Punjabi : ਮਾਨਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਕੱਲ੍ਹ ਮਿਤੀ 12 ਮਈ 2025 ਨੂੰ ਪੂਰਨ ਤੌਰ ’ਤੇ ਬੰਦ ਰਹਿਣਗੇ। ਅਧਿਆਪਕ ਆਪਣੇ ਘਰਾਂ ਤੋਂ ਵਿਦਿਅਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ।
ਬਲੈਕ ਆਊਟ ਲੋਕਾਂ ਦੀ ਸੁਰੱਖਿਆ ਲਈ ਕੀਤਾ ਜਾਂਦਾ ਹੈ। ਜੇਕਰ ਕੋਈ ਖਤਰੇ ਦਾ ਸੰਕੇਤ ਮਿਲੇਗਾ ਤਾਂ ਬਲੈਕ ਆਊਟ ਹੋਵੇਗਾ। ਫਿਰ ਵੀ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਰਾਤ ਸਮੇਂ ਘੱਟ ਤੋਂ ਘੱਟ ਰੋਸ਼ਨੀ ਕੀਤੀ ਜਾਵੇ। ਜੇਕਰ ਬਲੈਕ ਆਊਟ ਹੋਵੇ ਤਾਂ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਪਿਛਲੇ ਦਿਨਾਂ ਵਾਂਗ ਹੀ ਆਪਾਂ ਹਰ ਪ੍ਰਕਾਰ ਦੀ ਲਾਈਟ ਬੰਦ ਕਰਕੇ ਇਸ ਵਿੱਚ ਸਹਿਯੋਗ ਕਰਨਾ ਹੈ। ਇਸ ਦੌਰਾਨ ਕਿਸੇ ਵੀ ਘਬਰਾਹਟ ਵਿੱਚ ਨਹੀਂ ਆਉਣਾ ਅਤੇ ਜੇਕਰ ਬਲੈਕ ਆਊਟ ਹੋਵੇ ਤਾਂ ਘਰ ਦੇ ਅੰਦਰ ਰਹਿਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਪਿਛਲੇ ਦਿਨਾਂ ਦੌਰਾਨ ਜ਼ਿਲ੍ਹਾ ਵਾਸੀਆਂ ਤੋਂ ਮਿਲੇ ਭਰਪੂਰ ਸਹਿਯੋਗ ਲਈ ਤੁਹਾਡਾ ਧੰਨਵਾਦ ਕੀਤਾ।
(For more news apart from Schools in Amritsar to remain closed tomorrow: Deputy Commissioner News in Punjabi, stay tuned to Rozana Spokesman)