Amritsar News :ਅੰਮ੍ਰਿਤਸਰ 'ਚ ਭਲਕੇ ਸਕੂਲ ਰਹਿਣਗੇ ਬੰਦ : ਡਿਪਟੀ ਕਮਿਸ਼ਨਰ

By : BALJINDERK

Published : May 11, 2025, 7:33 pm IST
Updated : May 11, 2025, 7:33 pm IST
SHARE ARTICLE
File photo
File photo

Amritsar News : ਵਿਦਿਅਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾ ਸਕਦੇ ਹਨ ਅਧਿਆਪਕ

Amritsar News in Punjabi : ਮਾਨਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਕੱਲ੍ਹ ਮਿਤੀ 12 ਮਈ 2025 ਨੂੰ ਪੂਰਨ ਤੌਰ ’ਤੇ ਬੰਦ ਰਹਿਣਗੇ। ਅਧਿਆਪਕ ਆਪਣੇ ਘਰਾਂ ਤੋਂ ਵਿਦਿਅਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ।

ਬਲੈਕ ਆਊਟ ਲੋਕਾਂ ਦੀ ਸੁਰੱਖਿਆ ਲਈ ਕੀਤਾ ਜਾਂਦਾ ਹੈ। ਜੇਕਰ ਕੋਈ ਖਤਰੇ ਦਾ ਸੰਕੇਤ ਮਿਲੇਗਾ ਤਾਂ  ਬਲੈਕ ਆਊਟ ਹੋਵੇਗਾ। ਫਿਰ ਵੀ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਰਾਤ ਸਮੇਂ ਘੱਟ ਤੋਂ ਘੱਟ ਰੋਸ਼ਨੀ ਕੀਤੀ ਜਾਵੇ। ਜੇਕਰ ਬਲੈਕ ਆਊਟ ਹੋਵੇ ਤਾਂ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਪਿਛਲੇ ਦਿਨਾਂ ਵਾਂਗ ਹੀ ਆਪਾਂ ਹਰ ਪ੍ਰਕਾਰ ਦੀ ਲਾਈਟ ਬੰਦ ਕਰਕੇ ਇਸ ਵਿੱਚ ਸਹਿਯੋਗ ਕਰਨਾ ਹੈ।  ਇਸ ਦੌਰਾਨ ਕਿਸੇ ਵੀ ਘਬਰਾਹਟ ਵਿੱਚ ਨਹੀਂ ਆਉਣਾ ਅਤੇ ਜੇਕਰ ਬਲੈਕ ਆਊਟ ਹੋਵੇ ਤਾਂ ਘਰ ਦੇ ਅੰਦਰ ਰਹਿਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਪਿਛਲੇ ਦਿਨਾਂ ਦੌਰਾਨ ਜ਼ਿਲ੍ਹਾ ਵਾਸੀਆਂ ਤੋਂ ਮਿਲੇ ਭਰਪੂਰ ਸਹਿਯੋਗ ਲਈ ਤੁਹਾਡਾ ਧੰਨਵਾਦ ਕੀਤਾ।

 (For more news apart from  Schools in Amritsar to remain closed tomorrow: Deputy Commissioner  News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement