ਖ਼ਬਰਾਂ |

ਤਾਜ਼ਾ |

MP ਅੰਮ੍ਰਿਤਪਾਲ ਸਿੰਘ ਮਾਮਲੇ ’ਚ ਡਿਸਚਾਰਜ ਅਰਜ਼ੀ ’ਤੇ ਸੁਣਵਾਈ, ਰਾਜ ਪੱਖ ਵੱਲੋਂ ਜਵਾਬ ਦਾਖ਼ਲ
Published : May 11, 2026, 6:44 pm IST
Updated : May 11, 2026, 6:44 pm IST
SHARE ARTICLE
Hearing on discharge application in MP Amritpal Singh case, state party files reply
Hearing on discharge application in MP Amritpal Singh case, state party files reply

ਸੈਸ਼ਨ ਕੋਰਟ ਵਿੱਚ ਹੋਈ ਪੇਸ਼ੀ, ਭਲਕੇ ਹੋਣਗੀਆਂ ਦਲੀਲਾਂ

ਚੰਡੀਗੜ੍ਹ: MP ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਐਫਆਈਆਰ ਨੰਬਰ 39 ਦੇ ਮਾਮਲੇ ਵਿੱਚ ਅੱਜ ਸੈਸ਼ਨ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਦੌਰਾਨ ਉਨ੍ਹਾਂ ਦੇ ਕਾਨੂੰਨੀ ਪੱਖ ਵੱਲੋਂ ਡਿਸਚਾਰਜ ਐਪਲੀਕੇਸ਼ਨ ਸਬੰਧੀ ਕਾਰਵਾਈ ਅੱਗੇ ਵਧਾਈ ਗਈ। ਕੇਸ ਬਾਰੇ ਜਾਣਕਾਰੀ ਦਿੰਦਿਆਂ ਰਿਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਅਦਾਲਤ ਵਿੱਚ ਉਹ ਅਰਜ਼ੀ ਪੇਸ਼ ਕੀਤੀ ਗਈ ਸੀ, ਜਿਸ ਰਾਹੀਂ ਅੰਮ੍ਰਿਤਪਾਲ ਸਿੰਘ ਨੂੰ ਇਸ ਮਾਮਲੇ ਵਿੱਚੋਂ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਕਾਰਵਾਈ ਦੌਰਾਨ ਰਾਜ ਪੱਖ ਵੱਲੋਂ ਆਪਣਾ ਜਵਾਬ ਅਦਾਲਤ ਵਿੱਚ ਦਾਖ਼ਲ ਕੀਤਾ ਗਿਆ।

ਐਡਵੋਕੇਟ ਸੰਧੂ ਨੇ ਦੱਸਿਆ ਕਿ ਅਦਾਲਤ ਨੇ ਹੁਣ ਇਸ ਮਾਮਲੇ ਵਿੱਚ ਦਲੀਲਾਂ ਸੁਣਨ ਲਈ ਅਗਲੀ ਤਾਰੀਖ਼ ਨਿਰਧਾਰਤ ਕੀਤੀ ਹੈ। ਉਨ੍ਹਾਂ ਮੁਤਾਬਕ ਕੱਲ੍ਹ ਡਿਸਚਾਰਜ ਐਪਲੀਕੇਸ਼ਨ ‘ਤੇ ਦੋਵੇਂ ਪੱਖਾਂ ਵੱਲੋਂ ਵਿਸਥਾਰ ਨਾਲ ਆਰਗੂਮੈਂਟ ਕੀਤੇ ਜਾਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅੱਜ ਅਦਾਲਤ ਵਿੱਚ ਮੁੱਖ ਤੌਰ ‘ਤੇ ਸਟੇਟ ਵੱਲੋਂ ਰਿਪਲਾਈ ਫਾਈਲ ਕਰਨ ਦੀ ਪ੍ਰਕਿਰਿਆ ਹੋਣੀ ਸੀ, ਜਿਸ ਕਾਰਨ ਵਿਸਥਾਰਪੂਰਵਕ ਦਲੀਲਾਂ ਨਹੀਂ ਹੋ ਸਕੀਆਂ। ਅਦਾਲਤ ਨੇ ਸਾਰੇ ਦਸਤਾਵੇਜ਼ ਰਿਕਾਰਡ ‘ਤੇ ਲੈਂਦਿਆਂ ਮਾਮਲੇ ਦੀ ਅਗਲੀ ਸੁਣਵਾਈ ਕੱਲ੍ਹ ਲਈ ਮੁਲਤਵੀ ਕਰ ਦਿੱਤੀ।

ਇਸ ਮਾਮਲੇ ਨੂੰ ਲੈ ਕੇ ਸਮਰਥਕਾਂ ਅਤੇ ਕਾਨੂੰਨੀ ਵਰਗਾਂ ਵਿੱਚ ਕਾਫ਼ੀ ਚਰਚਾ ਬਣੀ ਹੋਈ ਹੈ। ਹੁਣ ਸਭ ਦੀ ਨਜ਼ਰ ਅਗਲੀ ਸੁਣਵਾਈ ’ਤੇ ਟਿਕੀ ਹੋਈ ਹੈ, ਜਿੱਥੇ ਡਿਸਚਾਰਜ ਐਪਲੀਕੇਸ਼ਨ ਸਬੰਧੀ ਅਹਿਮ ਦਲੀਲਾਂ ਸਾਹਮਣੇ ਆ ਸਕਦੀਆਂ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement