ਖ਼ਬਰਾਂ |

ਤਾਜ਼ਾ |

ਕੰਮ ਦੇ ਭਾਰੀ ਬੋਝ ਕਾਰਨ ਪੰਜਾਬ ਪੁਲਿਸ ਦੇ ਸੈਂਕੜੇ ਮੁਲਾਜ਼ਮ ਲੈ ਰਹੇ ਹਨ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ
Published : May 11, 2026, 6:43 am IST
Updated : May 11, 2026, 6:43 am IST
SHARE ARTICLE
photo
photo

ਵੀਆਈਪੀ ਡਿਊਟੀਆਂ ਅਤੇ ਮੁਲਾਜ਼ਮਾਂ ਦੀ ਘਾਟ ਬਣੀ ਮੁੱਖ ਵਜ੍ਹਾ

ਜਗਰਾਉਂ (ਪਰਮਜੀਤ ਸਿੰਘ ਗਰੇਵਾਲ) : ਪੰਜਾਬ ਵਿਚ ਥਾਣਿਆਂ ਅਤੇ ਚੌਕੀਆਂ ਵਿਚ ਮੁਲਾਜ਼ਮਾਂ ਦੀ ਘਾਟ ਕਾਰਨ ਪੁਲਿਸ ਵਿਭਾਗ ਅਤੇ ਆਮ ਜਨਤਾ ਦੋਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਲਗਾਤਾਰ ਵਧਦੇ ਕੰਮ ਦੇ ਬੋਝ ਅਤੇ ਉਚ ਅਧਿਕਾਰੀਆਂ ਦੇ ਦਬਾਅ ਕਾਰਨ ਤਣਾਅ ਵਿਚ ਜੀ ਰਹੇ ਹਨ, ਜਿਸ ਦੇ ਨਤੀਜੇ ਵਜੋਂ ਸੈਂਕੜੇ ਮੁਲਾਜ਼ਮ ਸਮੇਂ ਤੋਂ ਪਹਿਲਾਂ ਹੀ ਸੇਵਾ ਮੁਕਤੀ ਲੈਣ ਨੂੰ ਤਰਜੀਹ ਦੇ ਰਹੇ ਹਨ।

ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਦੇ ਕਈ ਅਧਿਕਾਰੀ ਅਤੇ ਕਰਮਚਾਰੀ ਦਿਨ-ਰਾਤ ਡਿਊਟੀ ਕਰਨ ਲਈ ਮਜਬੂਰ ਹਨ। ਵੀਆਈਪੀ ਡਿਊਟੀਆਂ ਕਾਰਨ ਕਈ ਵਾਰ ਉਨ੍ਹਾਂ ਨੂੰ 24-24 ਘੰਟੇ ਤਕ ਲਗਾਤਾਰ ਕੰਮ ਕਰਨਾ ਪੈਂਦਾ ਹੈ। ਬਿਮਾਰੀ ਜਾਂ ਕਿਸੇ ਜ਼ਰੂਰੀ ਨਿਜੀ ਕੰਮ ਲਈ ਵੀ ਛੁੱਟੀ ਮਿਲਣੀ ਮੁਸ਼ਕਲ ਬਣ ਜਾਂਦੀ ਹੈ, ਜਿਸ ਨਾਲ ਉਨ੍ਹਾਂ ਦੀ ਸਿਹਤ ’ਤੇ ਗੰਭੀਰ ਅਸਰ ਪੈ ਰਿਹਾ ਹੈ।

ਥਾਣਿਆਂ ਅਤੇ ਚੌਕੀਆਂ ਵਿਚ ਸਟਾਫ਼ ਦੀ ਘਾਟ ਹੋਣ ਕਰ ਕੇ ਮੌਜੂਦਾ ਮੁਲਾਜ਼ਮਾਂ ’ਤੇ ਕੰਮ ਦਾ ਵਧੇਰੇ ਬੋਝ ਪੈ ਰਿਹਾ ਹੈ। ਇਸ ਦਬਾਅ ਹੇਠ ਕਈ ਵਾਰ ਉਨ੍ਹਾਂ ਨੂੰ ਉੱਚ ਅਧਿਕਾਰੀਆਂ ਦੇ ਰੋਹ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਹਾਲਾਤ ਇਥੋਂ ਤਕ ਪਹੁੰਚ ਗਏ ਹਨ ਕਿ ਕੁੱਝ ਮੁਲਾਜ਼ਮ ਤਣਾਅ ਨੂੰ ਸਹਿ ਨਾ ਸਕਣ ਕਾਰਨ ਖ਼ੁਦਕੁਸ਼ੀ ਵਰਗੇ ਕਦਮ ਵੀ ਚੁੱਕੇ ਹਨ। ਇਸ ਤੋਂ ਇਲਾਵਾ ਕਈ ਥਾਣੇਦਾਰਾਂ ਨੂੰ ਰੋਜ਼ਾਨਾ ਅਦਾਲਤੀ ਪੇਸ਼ੀਆਂ ’ਤੇ ਵੀ ਜਾਣਾ ਪੈਂਦਾ ਹੈ।

ਥਾਣਿਆਂ ਵਿਚ ਮੁਲਾਜ਼ਮਾਂ ਦੀ ਘਾਟ ਕਦੋਂ ਪੂਰੀ ਕਰੇਗੀ ਸਰਕਾਰ?
ਪੰਜਾਬ ਦੇ ਥਾਣਿਆਂ ਵਿਚ ਮੁਲਾਜ਼ਮਾਂ ਦੀ ਭਾਰੀ ਘਾਟ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ। ਜਿਥੇ ਹੋਰ ਰਾਜਾਂ ਜਿਵੇਂ ਯੂਪੀ ਵਿਚ ਇਕ ਥਾਣੇ ਵਿਚ 200 ਤੋਂ 500 ਤਕ ਮੁਲਾਜ਼ਮ ਹੁੰਦੇ ਹਨ, ਉਥੇ ਪੰਜਾਬ ਵਿਚ ਇਹ ਗਿਣਤੀ ਕੇਵਲ 15 ਤੋਂ 20 ਤਕ ਹੀ ਸੀਮਿਤ ਹੈ, ਜਦਕਿ ਇਕ ਥਾਣੇ ਲਈ ਘੱਟੋ-ਘੱਟ 70 ਤੋਂ 80 ਮੁਲਾਜ਼ਮਾਂ ਦੀ ਲੋੜ ਹੁੰਦੀ ਹੈ।

ਇਸ ਦੇ ਨਾਲ ਹੀ ਪੁਲਿਸ ਦਾ ਵੱਡਾ ਹਿੱਸਾ ਵੀਆਈਪੀ ਡਿਊਟੀਆਂ ਵਿਚ ਲੱਗਾ ਹੋਇਆ ਹੈ। ਮਾਹਰਾਂ ਅਨੁਸਾਰ ਸਰਕਾਰ ਨੂੰ ਤੁਰੰਤ ਨਵੀਆਂ ਭਰਤੀਆਂ ਕਰ ਕੇ ਇਸ ਘਾਟ ਨੂੰ ਪੂਰਾ ਕਰਨਾ ਚਾਹੀਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement